03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

5 ਨੂੰ ਸੀ.ਐਮ. ਦੀ ਸੰਗਰੂਰ ਰਿਹਾਇਸ਼ ਅੱਗੇ ਕੰਪਿਊਟਰ ਅਧਿਆਪਕ ਕਰਨਗੇ ਸੂਬਾ ਪੱਧਰੀ ਪ੍ਰਦਰਸ਼ਨ

ਪਠਾਨਕੋਟ, 2 ਸਤੰਬਰ (ਵਿਨੋਦ)-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ । ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ/ਜ਼ਿਲ੍ਹਾ ਆਗੂ ਰਾਕੇਸ਼ ਸੈਣੀ ਅਤੇ ਅਮਨਦੀਪ ਸਿੰਘ ਨੇ ਦੱਸਿਆ ਕਿ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ 18 ਅਗਸਤ ਨੂੰ ਹੋਈ ਸੂਬਾ ਪੱਧਰੀ ਮੀਟਿੰਗ ਵਿਚ ਜਥੇਬੰਦੀ ਵਲੋਂ ਲਏ ਗਏ ਫੈਸਲੇ ਅਨੁਸਾਰ 5 ਸਤੰਬਰ ਅਧਿਆਪਕ ਦਿਵਸ ਵਾਲੇ ਦਿਨ ਸੀ.

ਅਜੀਤ ਡੈਸਕ 03-09-2026
ਪਠਾਨਕੋਟ, 2 ਸਤੰਬਰ (ਵਿਨੋਦ)-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ । ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ/ਜ਼ਿਲ੍ਹਾ ਆਗੂ ਰਾਕੇਸ਼ ਸੈਣੀ ਅਤੇ ਅਮਨਦੀਪ ਸਿੰਘ ਨੇ ਦੱਸਿਆ ਕਿ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ 18 ਅਗਸਤ ਨੂੰ ਹੋਈ ਸੂਬਾ ਪੱਧਰੀ ਮੀਟਿੰਗ ਵਿਚ ਜਥੇਬੰਦੀ ਵਲੋਂ ਲਏ ਗਏ ਫੈਸਲੇ ਅਨੁਸਾਰ 5 ਸਤੰਬਰ ਅਧਿਆਪਕ ਦਿਵਸ ਵਾਲੇ ਦਿਨ ਸੀ.ਐਮ. ਦੀ ਸੰਗਰੂਰ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਉਸ ਦਿਨ ਤੋਂ ਹੀ ਸੰਗਰੂਰ ਵਿਖੇ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸ਼ੁਰੂਆਤ ਕੀਤੀ ਜਾਵੇਗੀ । ਕੰਪਿਊਟਰ ਟੀਚਰਜ਼ ਯੂਨੀਅਨ ਪਠਾਨਕੋਟ ਦੇ ਜ਼ਿਲ੍ਹਾ ਆਗੂ ਰਾਕੇਸ਼ ਸੈਣੀ, ਅਮਨਦੀਪ ਸਿੰਘ ਨੇ ਦੱਸਿਆ ਕਿ ਸੰਗਰੂਰ ਵਿਖੇ 5 ਸਤੰਬਰ ਦੇ ਸੂਬਾ ਪੱਧਰੀ ਰੈਲੀ ’ਚ ਜ਼ਿਲ੍ਹਾ ਪਠਾਨਕੋਟ ਦੇ ਕੰਪਿਊਟਰ ਅਧਿਆਪਕ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ । ਇਸ ਮੌਕੇ ਆਗੂਆਂ ਵਲੋਂ ਦੱਸਿਆ ਗਿਆ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ । ਪਰ ਅਮਲੀ ਰੂਪ ’ਚ ਹਮੇਸ਼ਾ ਉਨ੍ਹਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ । 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾਅ ਰਹੇ ਹਨ । ਪਰ ਰੈਗੂਲਰ ਨੋਟੀਫਿਕੇਸ਼ਨ ਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇੰਨ-ਬਿੰਨ ਲਾਗੂ ਨਹੀਂ ਕੀਤਾ ਹੈ ।
ਪਿਛਲੀ ਖ਼ਬਰ ਕਾਂਗਰਸ ਦੀ ਬਲਾਕ ਟੀਮ ’ਚ ਸਾਬਕਾ ਸਰਪੰਚ ਬਲਵਿੰਦਰ ਸਿੰਘ ਢਿੱਲੋਂ ਬਣੇ ਸੀਨੀਅਰ ਮੀਤ ਪ੍ਰਧਾਨ ਅਗਲੀ ਖ਼ਬਰ 15 ਸਤੰਬਰ ਤੱਕ ਭੇਜੀਆਂ ਜਾ ਸਕਦੀਆਂ ਹਨ ਮੁਕਾਬਲਿਆਂ ਲਈ ਐਂਟਰੀਆਂ-ਡਾ: ਰਾਜੇਸ਼ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।