04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਲਾਰੈਂਸ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਬਟਾਲਾ, 3 ਸਤੰਬਰ (ਸਤਿੰਦਰ ਸਿੰਘ)-ਲਾਰੈਂਸ ਇੰਟਰਨੈਸ਼ਨਲ ਸਕੂਲ, ਤਾਰਾਗੜ੍ਹ (ਡੇਰਾ ਬਾਬਾ ਨਾਨਕ ਰੋਡ) ਬਟਾਲਾ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਦਿਹਾੜਾ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸਕੂਲ ਦੇ ਛੋਟੇ-ਛੋਟੇ ਬੱਚੇ ਸ਼੍ਰੀ ਕ੍ਰਿਸ਼ਨ ਅਤੇ ਰਾਧਾ ਰਾਣੀ, ਮੀਰਾਂ ਬਾਈ ਦੀਆਂ ਸੁੰਦਰ ਪੋਸ਼ਾਕਾਂ ਪਹਿਨ ਕੇ ਸਕੂਲ ਪਹੁੰਚੇ, ਜਿਨ੍ਹਾਂ ਨੇ ਪੂਰੇ ਮਾਹੌਲ ਨੂੰ ਭਗਤੀਮਈ ਤੇ ਰੰਗ-ਬਿਰੰਗਾ ਬਣਾ ਦਿੱਤਾ।

ਅਜੀਤ ਡੈਸਕ 04-09-2026
ਬਟਾਲਾ, 3 ਸਤੰਬਰ (ਸਤਿੰਦਰ ਸਿੰਘ)-ਲਾਰੈਂਸ ਇੰਟਰਨੈਸ਼ਨਲ ਸਕੂਲ, ਤਾਰਾਗੜ੍ਹ (ਡੇਰਾ ਬਾਬਾ ਨਾਨਕ ਰੋਡ) ਬਟਾਲਾ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਦਿਹਾੜਾ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸਕੂਲ ਦੇ ਛੋਟੇ-ਛੋਟੇ ਬੱਚੇ ਸ਼੍ਰੀ ਕ੍ਰਿਸ਼ਨ ਅਤੇ ਰਾਧਾ ਰਾਣੀ, ਮੀਰਾਂ ਬਾਈ ਦੀਆਂ ਸੁੰਦਰ ਪੋਸ਼ਾਕਾਂ ਪਹਿਨ ਕੇ ਸਕੂਲ ਪਹੁੰਚੇ, ਜਿਨ੍ਹਾਂ ਨੇ ਪੂਰੇ ਮਾਹੌਲ ਨੂੰ ਭਗਤੀਮਈ ਤੇ ਰੰਗ-ਬਿਰੰਗਾ ਬਣਾ ਦਿੱਤਾ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਸ਼੍ਰੀ ਕ੍ਰਿਸ਼ਨ ਦੀ ਲੀਲਾ ’ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ, ਨਾਟਕ, ਭਜਨ ਤੇ ਮਨਮੋਹਕ ਨ੍ਰਿਤ ਪੇਸ਼ ਕੀਤੇ ਗਏ। ਬੱਚਿਆਂ ਦੁਆਰਾ ਮੱਖਣ ਚੋਰੀ ਦੀ ਲੀਲਾ ਤੇ ‘ਮਟਕੀ ਫੋੜ’ ਦੀ ਪੇਸ਼ਕਾਰੀ ਨੇ ਸਾਰਿਆਂ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਉਪਮਾ ਮਹਾਜਨ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਜਨਮ ਅਸ਼ਟਮੀ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਡਾ. ਉਪਮਾ ਮਹਾਜਨ ਨੇ ਕਿਹਾ ਕਿ ਅਜਿਹੇ ਧਾਰਮਿਕ ਤੇ ਸੱਭਿਆਚਾਰਕ ਤਿਉਹਾਰ ਸਾਡੇ ਬੱਚਿਆਂ ਨੂੰ ਆਪਣੀ ਸੰਸਕ੍ਰਿਤੀ ਅਤੇ ਨੈਤਿਕ ਮੁੱਲਾਂ ਨਾਲ ਜੋੜਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਉਪਦੇਸ਼ਾਂ ’ਤੇ ਚੱਲਣ, ਸੱਚਾਈ ਦੇ ਰਾਹ ਨੂੰ ਅਪਣਾਉਣ ਤੇ ਨਿਸ਼ਕਾਮ ਕਰਮ ਕਰਨ ਲਈ ਪ੍ਰੇਰਿਤ ਕੀਤਾ। ਅੰਤ ਵਿਚ ਪ੍ਰਿੰਸੀਪਲ ਵਲੋਂ ਬੱਚਿਆਂ ਦੀ ਵਧੀਆ ਪੇਸ਼ਕਾਰੀ ਦੀ ਸ਼ਾਲਾਘਾ ਕੀਤੀ । ਇਸ ਮੌਕੇ ਸਕੂਲ ਚੇਅਰਮੈਨ ਬਲਜਿੰਦਰ ਸਿੰਘ ਬੈਂਸ ਮੱਲਿਆਂਵਾਲ, ਡਾਇਰੈਕਟਰ ਡਾ. ਗੁਰਿੰਦਰ ਕੌਰ ਮਾਨ ਅਤੇ ਪ੍ਰਿੰਸੀਪਲ ਡਾ. ਉਪਮਾ ਮਹਾਜਨ ਵਲੋਂ ਸਮੂਹ ਸਕੂਲ ਨੂੰ ਇਸ ਪਵਿੱਤਰ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ।
ਪਿਛਲੀ ਖ਼ਬਰ ਪਿੰਡ ਮਲਕਪੁਰ ਤੋਂ ਦਰਜਨਾਂ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹੋਏ ਸ਼ਾਮਿਲ ਪਿੰਡ ਦੀ 31 ਮੈਂਬਰੀ ਕਮੇਟੀ ਬਣਾਈ ਅਗਲੀ ਖ਼ਬਰ ਅਜੀਤ, ਜਲੰਧਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ ਨਾ ਮਿਲਣ ֹ’ ਤੇ ਥਾਣਾ ਦੋਰਾਂਗਲਾ ਅੱਗੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।