ਪਠਾਨਕੋਟ, 4 ਸਤੰਬਰ (ਸੰਧੂ)-ਐਸ.ਐਮ.ਡੀ.ਆਰ.ਐਸ.ਡੀ. ਕਾਲਜ ਦੇ ਬੀ.ਸੀ.ਏ. ਚੌਥੇ ਸਮੈਸਟਰ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ । ਵਿਦਿਆਰਥਣ ਸਾਕਸ਼ੀ ਨੇ 6.77 ਐਸ.ਜੀ.ਪੀ.ਏ. ਨਾਲ ਕਾਲਜ ’ਚ ਪਹਿਲਾ, ਰਿਤਿਕਾ ਨੇ 6.73 ਐਸ.ਜੀ.ਪੀ.ਏ. ਨਾਲ ਦੂਜਾ, ਜਦਕਿ ਮੁਸਕਾਨ ਨੇ 6.59 ਐਸ.ਜੀ.ਪੀ.ਏ. ਨਾਲ ਤੀਜਾ ਸਥਾਨ ਹਾਸਲ ਕੀਤਾ । ਕਾਲਜ ਦੇ ਪ੍ਰਿੰਸੀਪਲ ਜੀ.ਐਸ. ਰਾਠੌਰ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਤੇ ਵਿਭਾਗ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ । ਡਾਇਰੈਕਟਰ ਪ੍ਰੋ: ਜੇ.ਸੀ. ਕਟੋਚ ਨੇ ਵਿਦਿਆਰਥੀਆਂ ਦੀ ਮਿਹਨਤ ਤੇ ਲਗਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਨਤੀਜੇ ਉਨ੍ਹਾਂ ਦੀਆਂ ਨਿਰੰਤਰ ਕੋਸ਼ਿਸ਼ਾਂ ਦਾ ਨਤੀਜਾ ਹਨ । ਕਾਲਜ ਦੇ ਆਜੀਵਨ ਪ੍ਰਧਾਨ ਚੌਧਰੀ ਡਾ: ਰਾਜੇਸ਼ਵਰ ਸਿੰਘ ਨੇ ਵੀ ਵਿਦਿਆਰਥੀਆਂ ਤੇ ਫੈਕਲਟੀ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਸਖ਼ਤ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਪ੍ਰੋ: ਸ਼ੀਤਲ (ਵਿਭਾਗ ਮੁਖੀ), ਪ੍ਰੋ: ਸਮ੍ਰਿਤੀ, ਪ੍ਰੋ: ਨੀਲਮ, ਪ੍ਰੋ: ਰਾਜਵਿੰਦਰ, ਪ੍ਰੋ: ਸੋਨੀਆ, ਪ੍ਰੋ: ਲਵਮ, ਪ੍ਰੋ: ਲਕਸ਼ਮੀ, ਪ੍ਰੋ: ਸੰਜਨਾ ਅਤੇ ਪ੍ਰੋ: ਰਿਵਾਣੀ ਆਦਿ ਸਟਾਫ਼ ਮੈਂਬਰ ਹਾਜ਼ਰ ਸਨ ।