07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਲਿਟਲ ਫਲਾਵਰ ਕਾਨਵੈਂਟ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਧਾਰੀਵਾਲ, 5 ਸਤੰਬਰ (ਸਵਰਨ ਸਿੰਘ)-ਸਥਾਨਿਕ ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ, ਜਿਸ ਵਿਚ ਸਕੂਲ ਡਾਇਰੈਕਟਰ ਫਾਦਰ ਜੌਹਨ ਜਾਰਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੱਚਿਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਅਧਿਆਪਕਾ ਦੀਆਂ ਗੇਮਾਂ ਕਾਰਵਾਈਆਂ ਗਈਆਂ।

ਅਜੀਤ ਡੈਸਕ 06-09-2026
ਧਾਰੀਵਾਲ, 5 ਸਤੰਬਰ (ਸਵਰਨ ਸਿੰਘ)-ਸਥਾਨਿਕ ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ, ਜਿਸ ਵਿਚ ਸਕੂਲ ਡਾਇਰੈਕਟਰ ਫਾਦਰ ਜੌਹਨ ਜਾਰਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੱਚਿਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਅਧਿਆਪਕਾ ਦੀਆਂ ਗੇਮਾਂ ਕਾਰਵਾਈਆਂ ਗਈਆਂ। ਇਸ ਮੌਕੇ ਫਾਦਰ ਜੌਹਨ ਜਾਰਜ ਨੇ ਅਧਿਆਪਕ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਪ੍ਰਿੰਸੀਪਲ ਸਿਸਟਰ ਦਿਵਿਆ ਨੇ ਵੀ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਮਠਿਆਈਆਂ ਵੰਡੀਆਂ। ਇਸ ਮੌਕੇ ਸਿਸਟਰ ਐਨਸ ਮਾਰੀਆ, ਉਪ ਪ੍ਰਿੰਸੀਪਲ ਸਿਸਟਰ ਰਿੰਪੀ ਰੋਜ, ਪੀ.ਆਰ.ਓ. ਸਵਰਨ ਸਿੰਘ, ਸਟਾਫ਼ ਸੈਕਟਰੀ ਜਤਿੰਦਰ ਕੌਰ ਢਿੱਲੋਂ, ਅਮ੍ਰਿਤਪਾਲ ਕੌਰ ਤੋਂ ਇਲਾਵਾ ਸਮੂਹ ਸਟਾਫ਼ ਮੇਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਜੀ. ਜੀ. ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿੱਲਵਾਂ ਵਲੋਂ ਅਧਿਆਪਕਾਂ ਨੂੰ ਅਧਿਆਪਕ ਦਿਵਸ ’ਤੇ ਕੀਤਾ ਸਨਮਾਨਿਤ ਅਗਲੀ ਖ਼ਬਰ ਪਿੰਡ ਕੋਕਲਪੁਰ ਦੇ ਸਾਬਕਾ ਸਰਪੰਚ ਸ਼ਿਵਤਾਰ ਸਿੰਘ ਨੂੰ ਸਦਮਾ, ਪਤਨੀ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।