07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਗੁਰੂ ਨਾਨਕ ਕਾਲਜ ਬਟਾਲਾ ਵਿਖੇ ਅਧਿਆਪਕ ਦਿਵਸ ਮਨਾਇਆ

ਬਟਾਲਾ, 6 ਸਤੰਬਰ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ, ਬਟਾਲਾ ਵਿਖੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।

ਅਜੀਤ ਡੈਸਕ 07-09-2026
ਬਟਾਲਾ, 6 ਸਤੰਬਰ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ, ਬਟਾਲਾ ਵਿਖੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਅਧਿਆਪਕਾਂ ਦੀ ਸਮਾਜ ਤੇ ਰਾਸ਼ਟਰ ਦੇ ਨਿਰਮਾਣ ’ਚ ਮਹੱਤਵਪੂਰਨ ਭੂਮਿਕਾ ਨੂੰ ਯਾਦ ਕਰਦਿਆਂ ਉਨ੍ਹਾਂ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਅਧਿਆਪਕ ਸਿਰਫ਼ ਵਿਦਿਆਰਥੀਆਂ ਨੂੰ ਪਾਠਕ੍ਰਮ ਦੀ ਸਿੱਖਿਆ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਦੇ ਵਿਅਕਤੀਤਵ, ਸੋਚ ਤੇ ਚਰਿੱਤਰ ਦੀ ਉਸਾਰੀ ’ਚ ਵੀ ਅਹਿਮ ਯੋਗਦਾਨ ਪਾਉਂਦੇ ਹਨ। ਇਕ ਚੰਗਾ ਅਧਿਆਪਕ ਵਿਦਿਆਰਥੀ ਨੂੰ ਗਿਆਨ ਦੇ ਨਾਲ-ਨਾਲ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ, ਸਹੀ ਫ਼ੈਸਲੇ ਲੈਣ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਪ੍ਰੇਰਣਾ ਦਿੰਦਾ ਹੈ। ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਕਿਸੇ ਵੀ ਸਿੱਖਿਆ ਸੰਸਥਾ ਦੀ ਰੂਹ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਨ ਇਕ ਨੌਕਰੀ ਤੋਂ ਵੱਧ ਇਕ ਜ਼ਿੰਮੇਵਾਰੀ ਅਤੇ ਸਮਾਜ ਸਿਰਜਣ ਦਾ ਕਾਰਜ ਹੈ। ਇਸ ਮੌਕੇ ਕਾਲਜ ਦੇ ਅਧਿਆਪਕਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਅਧਿਆਪਨ ਦੇ ਬਦਲਦੇ ਸਰੂਪ, ਵਿਦਿਆਰਥੀਆਂ ਦੀਆਂ ਲੋੜਾਂ ਤੇ ਸਿੱਖਿਆ ਦੇ ਵਿਆਪਕ ਉਦੇਸ਼ਾਂ ਬਾਰੇ ਚਰਚਾ ਕੀਤੀ। ਸਮਾਗਮ ਦੇ ਅੰਤ ਵਿਚ ਅਧਿਆਪਕਾਂ ਪ੍ਰਤੀ ਸਨਮਾਨ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸਮੂਹ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਵਾਰਡ 13 ਦੀਆਂ ਗਲੀਆਂ-ਨਾਲੀਆਂ ਦਾ ਵਿਕਾਸ ਕਾਰਜ ਸ਼ੁਰੂ ਗੁਰਇਕਬਾਲ ਸਿੰਘ ਮਾਹਲ ਨੇ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਫ਼ਤਹਿਗੜ੍ਹ ਚੂੜੀਆਂ ਵਿਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀਆਂ ਚੋਣ ਸਰਗਰਮੀਆਂ ਤੇਜ਼ - ਜੁਗਰਾਜ ਸਿੰਘ ਲਾਲਾ ਨੰਗਲ ਪੰਜਾਬ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।