07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਵਿਖੇ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ ’ਤੇ

ਵਡਾਲਾ ਗ੍ਰੰਥੀਆਂ, 6 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਵਡਾਲਾ ਗ੍ਰੰਥੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਤੋਂ ਅਗਲੇ ਦਿਨ ਲੱਗਣ ਵਾਲਾ ਭਾਰੀ ਸਾਲਾਨਾ ਜੋੜ ਮੇਲਾ ਇਸ ਵਾਰ 19 ਸਤੰਬਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਜੋੜ ਮੇਲੇ ਸਬੰਧੀ ਪ੍ਰਬੰਧਕਾਂ ਤੇ ਸੰਗਤਾਂ ਵਲੋਂ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਅਜੀਤ ਡੈਸਕ 07-09-2026
ਵਡਾਲਾ ਗ੍ਰੰਥੀਆਂ, 6 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਵਡਾਲਾ ਗ੍ਰੰਥੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਤੋਂ ਅਗਲੇ ਦਿਨ ਲੱਗਣ ਵਾਲਾ ਭਾਰੀ ਸਾਲਾਨਾ ਜੋੜ ਮੇਲਾ ਇਸ ਵਾਰ 19 ਸਤੰਬਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਜੋੜ ਮੇਲੇ ਸਬੰਧੀ ਪ੍ਰਬੰਧਕਾਂ ਤੇ ਸੰਗਤਾਂ ਵਲੋਂ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਦਲੇਰ ਸਿੰਘ ਖਾਲਸਾ ਨੇ ਦੱਸਿਆ ਕਿ ਇਸ ਸਾਲਾਨਾ ਜੋੜ ਮੇਲੇ ’ਚ ਇਸ ਵਾਰ ਵੀ ਪੰਥ ਪ੍ਰਸਿੱਧ ਢਾਡੀ, ਰਾਗੀ ਤੇ ਕਵੀਸ਼ਰੀ ਜਥੇ ਪਹੁੰਚ ਕੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ ਇਤਿਹਾਸ ਨਾਲ ਜੋੜਨਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਸਾਲ ਵੀ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਜੋੜ ਮੇਲੇ ਵਿਚ ਸ਼ਾਮਲ ਹੋਣਗੀਆਂ। ਇਸ ਮੌਕੇ ਗੁਰਚਰਨ ਸਿੰਘ ਪੇਰੋਸ਼ਾਹ, ਰੂਪ ਸਿੰਘ ਲੀਲ ਖੁਰਦ, ਜੋਗਿੰਦਰ ਸਿੰਘ ਲੀਲ ਖੁਰਦ, ਦਿਆ ਸਿੰਘ ਬਹਿਲੂਵਾਲ, ਪਿਆਰਾ ਸਿੰਘ ਵਡਾਲਾ ਗ੍ਰੰਥੀਆਂ, ਜਗਜੀਤ ਸਿੰਘ ਮੁੱਖ ਗ੍ਰੰਥੀ, ਸਤਨਾਮ ਸਿੰਘ ਪੈਰੋਸ਼ਾਹ ਅਤੇ ਟੇਕ ਸਿੰਘ ਮਨੋਹਰਪੁਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜੀ.ਐੱਸ. ਇੰਟਰਨੈਸ਼ਨਲ ਸੀ.ਸੈਕੰ. ਪਬਲਿਕ ਸਕੂਲ ’ਚ ਅਧਿਆਪਕ ਦਿਵਸ ਦਾ ਸ਼ਾਨਦਾਰ ਸਮਾਗਮ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਚੌਕ ਜੇਲ੍ਹ ਰੋਡ ਤੋਂ ਅੱਬਲਖੈਰ ਨੂੰ ਜਾਣ ਵਾਲੀ ਮੁੱਖ ਸੜਕ ਥਾਂ-ਥਾਂ ਟੁੱਟੀ ਨਿੱਤ ਵਾਪਰ ਰਹੇ ਹਾਦਸੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।