08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬਾਬਾ ਦੀਪ ਸਿੰਘ ਮਾਡਰਨ ਸਕੂਲ ਸੰਗਤਪੁਰ ’ਚ ਪ੍ਰਬੰਧਕਾਂ ਸਮੇਤ ਅਧਿਆਪਕ ਸਨਮਾਨਿਤ

ਕਲਾਨੌਰ, 6 ਸਤੰਬਰ (ਪੁਰੇਵਾਲ)-ਨੇੜਲੇ ਪਿੰਡ ਸੰਗਤਪੁਰ ’ਚ ਸਥਿਤ ਸਿੱਖਿਆ ਦੇ ਖੇਤਰ ਦੇ ਚਾਨਣ ਮੁਨਾਰੇ ਬਾਬਾ ਦੀਪ ਸਿੰਘ ਮਾਡਰਨ ਸੀਨੀਅਰ ਸੈਕੰਡਰੀ ਸਕੂਲ ’ਚ ਪਿ੍ੰਸੀਪਲ ਜਸਬੀਰ ਸਿੰਘ ਸੋਢੀ, ਚੇਅਰਮੈਨ ਲਖਬੀਰ ਸਿੰਘ ਸੋਢੀ, ਮੋਨਿਕਾ ਵਰਮਾ, ਸੋਨੀਆ ਵਰਮਾ ਦੀਆਂ ਹਦਾਇਤਾਂ ਤੇ ਅਧਿਆਪਕਾਂ ਦੇ ਸਨਮਾਨ ਲਈ ਅਧਿਆਪਕ ਦਿਵਸ ਮਨਾਇਆ ਗਿਆ। ਇਸ ਦੌਰਾਨ ਬੱਚਿਆਂ ਵਲੋਂ ਸਕੂਲ ਦੀਆਂ ਜਮਾਤਾਂ ਨੂੰ ਸਜਾਇਆ ਗਿਆ ਤੇ ਸਕੂਲ ਪ੍ਰਬੰਧਕਾਂ ਸਮੇਤ ਅਧਿਆਪਕਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਅਜੀਤ ਡੈਸਕ 07-09-2026
ਕਲਾਨੌਰ, 6 ਸਤੰਬਰ (ਪੁਰੇਵਾਲ)-ਨੇੜਲੇ ਪਿੰਡ ਸੰਗਤਪੁਰ ’ਚ ਸਥਿਤ ਸਿੱਖਿਆ ਦੇ ਖੇਤਰ ਦੇ ਚਾਨਣ ਮੁਨਾਰੇ ਬਾਬਾ ਦੀਪ ਸਿੰਘ ਮਾਡਰਨ ਸੀਨੀਅਰ ਸੈਕੰਡਰੀ ਸਕੂਲ ’ਚ ਪਿ੍ੰਸੀਪਲ ਜਸਬੀਰ ਸਿੰਘ ਸੋਢੀ, ਚੇਅਰਮੈਨ ਲਖਬੀਰ ਸਿੰਘ ਸੋਢੀ, ਮੋਨਿਕਾ ਵਰਮਾ, ਸੋਨੀਆ ਵਰਮਾ ਦੀਆਂ ਹਦਾਇਤਾਂ ਤੇ ਅਧਿਆਪਕਾਂ ਦੇ ਸਨਮਾਨ ਲਈ ਅਧਿਆਪਕ ਦਿਵਸ ਮਨਾਇਆ ਗਿਆ। ਇਸ ਦੌਰਾਨ ਬੱਚਿਆਂ ਵਲੋਂ ਸਕੂਲ ਦੀਆਂ ਜਮਾਤਾਂ ਨੂੰ ਸਜਾਇਆ ਗਿਆ ਤੇ ਸਕੂਲ ਪ੍ਰਬੰਧਕਾਂ ਸਮੇਤ ਅਧਿਆਪਕਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਬੱਚਿਆਂ ਵਲੋਂ ਆਪਣੇ ਹਰਮਨ ਪਿਆਰੇ ਅਧਿਆਪਕਾਂ ਸਮੇਤ ਹੋਰਨਾਂ ਦਾ ਵੀ ਸਨਮਾਨ ਕੀਤਾ। ਸਕੂਲ ਪ੍ਰਬੰਧਕਾਂ ਵਲੋਂ ਅਧਿਆਪਕਾਂ ਦੇ ਖਾਣ-ਪੀਣ ਲਈ ਪ੍ਰਬੰਧ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਦੇ ਸਨਮਾਨ ’ਚ ਵੱਖ-ਵੱਖ ਗਤੀਵਿਧੀਆਂ ਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਪਿਆਰ, ਸਤਿਕਾਰ ਤੇ ਧੰਨਵਾਦ ਦਾ ਪ੍ਰਗਟਾਵਾ ਕੀਤਾ। ਸਕੂਲ ਪ੍ਰਬੰਧਕਾਂ ਵਲੋਂ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਤੇ ਅਧਿਆਪਕਾਂ ਦੀ ਸਮਾਜ ਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ’ਚ ਅਹਿਮ ਭੂਮਿਕਾ ਨੂੰ ਉਜਾਗਰ ਕੀਤਾ ਗਿਆ। ਸਮਾਗਮ ਨੇ ਅਧਿਆਪਕ-ਵਿਦਿਆਰਥੀ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨ ਦਾ ਸੁਨੇਹਾ ਦਿੱਤਾ। ਸਮਾਗਮ ਦੌਰਾਨ ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ’ਤੇ ਕੋਆਰਡੀਨੇਟਰ ਅਮਨਦੀਪ ਕੌਰ, ਜਗਦੀਪ ਸਿੰਘ, ਅਮਨਦੀਪ ਸਿੰਘ, ਰਿੰਪੀ, ਹਰਪ੍ਰੀਤ ਕੌਰ, ਰੇਖਾ, ਪੂਜਾ, ਨਿਸ਼ਾਨ ਸਿੰਘ, ਰਾਜਨ, ਮਨਪ੍ਰੀਤ ਕੌਰ ਸਮੇਤ ਹੋਰ ਅਧਿਆਪਕਾਂ ਦਾ ਵੀ ਵਿਸ਼ੇਸ ਯੋਗਦਾਨ ਰਿਹਾ।
ਪਿਛਲੀ ਖ਼ਬਰ ਕੱਲ੍ਹ ਕਲਾਨੌਰ ’ਚ ਕ੍ਰਿਸ਼ਚੀਅਨ ਨੈਸ਼ਨਲ ਫਰੰਟ ਦੀ ਹੋਵੇਗੀ ਜ਼ਿਲ੍ਹਾ ਪੱਧਰੀ ਡੈਲੀਗੇਸ਼ਨ ਮੀਟਿੰਗ ਅਗਲੀ ਖ਼ਬਰ 9 ਨੂੰ ਧਾਰੋਵਾਲੀ ਵਿਚ ਸਸਤੇ ਰੇਟ ’ਤੇ ਪੁਰਾਣੇ ਸੰਦਾਂ ਦੀ ਖੁੱਲ੍ਹੀ ਬੋਲੀ ਲਈ ਕਿਸਾਨਾਂ ’ਚ ਖੁਸ਼ੀ ਦੀ ਲਹਿਰ: ਖੁਸ਼ਦੀਪ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।