08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ੍ਰੀਮਤੀ ਰਮਾ ਚੋਪੜਾ ਐਸ.ਡੀ. ਕੰਨਿਆ ਮਹਾਂਵਿਦਿਆਲਿਆ ਵਿਖੇ ਅਧਿਆਪਕ ਦਿਵਸ ਮਨਾਇਆ

ਪਠਾਨਕੋਟ, 6 ਸਤੰਬਰ (ਸੰਧੂ)-ਸ੍ਰੀਮਤੀ ਰਮਾ ਚੋਪੜਾ ਐਸ. ਡੀ.

ਅਜੀਤ ਡੈਸਕ 07-09-2026
ਪਠਾਨਕੋਟ, 6 ਸਤੰਬਰ (ਸੰਧੂ)-ਸ੍ਰੀਮਤੀ ਰਮਾ ਚੋਪੜਾ ਐਸ.ਡੀ. ਕੰਨਿਆ ਮਹਾਂਵਿਦਿਆਲਿਆ ਪਠਾਨਕੋਟ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਵਿਦਿਆਰਥਣਾਂ ਵਲੋਂ ਅਧਿਆਪਕਾਂ ਪ੍ਰਤੀ ਸਤਿਕਾਰ, ਪਿਆਰ ਤੇ ਧੰਨਵਾਦ ਦਾ ਪ੍ਰਗਟਾਵਾ ਕੀਤਾ ਗਿਆ । ਸਮਾਗਮ ਦਾ ਮੁੱਖ ਉਦੇਸ਼ ਅਧਿਆਪਕਾਂ ਦੇ ਵਿਦਿਆਰਥੀਆਂ ਤੇ ਸਮਾਜ ਦੇ ਨਿਰਮਾਣ ਵਿਚ ਪਾਏ ਜਾ ਰਹੇ ਮਹੱਤਵਪੂਰਨ ਯੋਗਦਾਨ ਨੂੰ ਸਲਾਮ ਕਰਨਾ ਸੀ । ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਪ੍ਰਿਯੰਕਾ ਚੁੱਘ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਵਿਚ ਮਾਰਗਦਰਸ਼ਕ ਦੀ ਅਹਿਮ ਭੂਮਿਕਾ ਨਿਭਾਉਂਦੇ ਹਨ। ਇਕ ਅਧਿਆਪਕ ਵਿਦਿਆਰਥੀਆਂ ਨੂੰ ਕੇਵਲ ਕਿਤਾਬੀ ਗਿਆਨ ਹੀ ਨਹੀਂ ਦਿੰਦਾ, ਸਗੋਂ ਉਨ੍ਹਾਂ ਵਿਚ ਚੰਗੇ ਸੰਸਕਾਰ, ਅਨੁਸ਼ਾਸਨ, ਨੈਤਿਕ ਕਦਰਾਂ-ਕੀਮਤਾਂ ਅਤੇ ਜੀਵਨ ਵਿਚ ਸਹੀ ਦਿਸ਼ਾ ਦੀ ਭਾਵਨਾ ਵੀ ਪੈਦਾ ਕਰਦਾ ਹੈ । ਪ੍ਰਿੰਸੀਪਲ ਨੇ ਵਿਦਿਆਰਥਣਾਂ ਨੂੰ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੇ ਤਜਰਬੇ ਤੇ ਮਾਰਗਦਰਸ਼ਨ ਤੋਂ ਪ੍ਰੇਰਣਾ ਲੈ ਕੇ ਜੀਵਨ ਵਿਚ ਨਿਰੰਤਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਾਲਜ ਦੇ ਸਮੂਹ ਅਧਿਆਪਕਾਂ ਵਲੋਂ ਨਿਭਾਈ ਜਾ ਰਹੀ ਸਮਰਪਿਤ ਸੇਵਾ ਦੀ ਵੀ ਸ਼ਲਾਘਾ ਕੀਤੀ ।
ਪਿਛਲੀ ਖ਼ਬਰ ਖੱਤਰੀ ਸਭਾ ਦੀ ਡਿਸਪੈਂਸਰੀ ਨੂੰ ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਦਵਾਈਆਂ ਭੇਟ ਅਗਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਸਰਵਿਸ ਵਲੋਂ ਅਧਿਆਪਕਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।