08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸੂਬੇ ’ਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਨਾਲ ਵਧ ਰਿਹਾ- ਈਸ਼ਵਰ ਸਿੰਘ, ਸੁਖਬੀਰ ਸਿੰਘ

ਅੱਚਲ ਸਾਹਿਬ, 7 ਸਤੰਬਰ (ਗੁਰਚਰਨ ਸਿੰਘ)-ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਨਾਲ ਅੱਗੇ ਵਧ ਰਿਹਾ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣਨ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸੀਨੀਅਰ ਆਗੂ ਤੇ ਜਥੇਦਾਰ ਸੁੱਚਾ ਸਿੰਘ ਲੰਗਾਹ ਦੇ ਨਜ਼ਦੀਕੀ ਸਾਥੀ ਈਸ਼ਵਰ ਸਿੰਘ ਜਾਹਦਪੁਰ ਤੇ ਸੁਖਬੀਰ ਸਿੰਘ ਜਾਹਦਪੁਰ ਨੇ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 08-09-2026
ਅੱਚਲ ਸਾਹਿਬ, 7 ਸਤੰਬਰ (ਗੁਰਚਰਨ ਸਿੰਘ)-ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਨਾਲ ਅੱਗੇ ਵਧ ਰਿਹਾ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣਨ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸੀਨੀਅਰ ਆਗੂ ਤੇ ਜਥੇਦਾਰ ਸੁੱਚਾ ਸਿੰਘ ਲੰਗਾਹ ਦੇ ਨਜ਼ਦੀਕੀ ਸਾਥੀ ਈਸ਼ਵਰ ਸਿੰਘ ਜਾਹਦਪੁਰ ਤੇ ਸੁਖਬੀਰ ਸਿੰਘ ਜਾਹਦਪੁਰ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਮਿਲੀਆਂ ਸੁੱਖ-ਸਹੂਲਤਾਂ ਨੂੰ ਸੂਬੇ ਦੇ ਲੋਕ ਯਾਦ ਕਰ ਰਹੇ ਹਨ ਤੇ ਇਸ ਵਾਰ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਮੁੜ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ ਜਥੇਦਾਰ ਸੁੱਚਾ ਸਿੰਘ ਲੰਗਾਹ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਜ਼ਿਲ੍ਹੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਇਕ ਮੁੱਠ ਹੋ ਕੇ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਨ ।
ਪਿਛਲੀ ਖ਼ਬਰ ਬਲਾਕ ਕਾਦੀਆਂ ਦੀਆਂ ਤਿੰਨ ਰੋਜ਼ਾ ਖੇਡਾਂ ਵਤਨ ਪੰਜਾਬ ਦੀਆਂ ਦਾ ਸ਼ਾਨੋ-ਸ਼ੌਕਤ ਨਾਲ ਉਦਘਾਟਨ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ... ਅਗਲੀ ਖ਼ਬਰ ਰਾਹਤ ਫਾਊਂਡੇਸ਼ਨ ਵਲੋਂ ਅਧਿਆਪਕ ਦਿਵਸ ਮੌਕੇ 85 ਅਧਿਆਪਕਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।