ਪਾਵਰਕਾਮ ਤੇ ਟਰਾਂਸਕੋ ਦੇ ਪੁਰਾਣਾ ਸ਼ਾਲਾ ਦੇ ਪੈਨਸ਼ਨਰਾਂ ਦੀ ਮੀਟਿੰਗ 10 ਨੂੰ-ਸੁਰਿੰਦਰ ਪੱਪੂ ਸੁਰਿੰਦਰ ਪੱਪੂ ਡਾ. ਮਨਿੰਦਰ ਐਡਵਾਂਸ ਡਾਇਬਿਟੀਜ਼ ਐਂਡ ਹਾਰਟ ਕਲੀਨਿਕ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰ ਰਿਹਾ ਡਾ. ਮਨਿੰਦਰਪਾਲ ਸਿੰਘ ਧਾਲੀਵਾਲ ਅੱਜ ਪੰਜਾਬ ਭਰ ਦੇ ਮਨਿਸਟੀਰੀਅਲ ਮੁਲਾਜ਼ਮ ਕਰਨਗੇ ਕਲਮ ਛੋੜ/ਕੰਪਿਊਟਰ ਬੰਦ ਹੜਤਾਲ- ਡੇਹਰੀਵਾਲ
ਬਟਾਲਾ, 7 ਸਤੰਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਦੇ ਹੱਲ ਪ੍ਰਤੀ ਅਪਣਾਈ ਜਾ ਰਹੀ ਟਾਲਮਟੋਲ ਦੀ ਨੀਤੀ ਦੇ ਵਿਰੋਧ ’ਚ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ 8 ਸਤੰਬਰ ਨੂੰ ਪੰਜਾਬ ਭਰ ਵਿਚ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਕੀਤੀ ਜਾਵੇਗੀ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਮਨਿਸਟੀਰੀਅਲ ਮੁਲਾਜ਼ਮ ਸਰਕਾਰੀ ਕੰਮਕਾਜ ਠੱਪ ਰੱਖ ਕੇ ਸਰਕਾਰ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਉਣਗੇ।
ਸਤਨਾਮ ਸਿੰਘ ਡੇਹਰੀਵਾਲ
08-09-2026