09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪਠਾਨਕੋਟ ਪੁਲਿਸ ਵਲੋਂ ਹੈਰੋਇਨ ਸਮੇਤ 4 ਗ੍ਰਿਫ਼ਤਾਰ

ਪਠਾਨਕੋਟ, 8 ਸਤੰਬਰ (ਵਿਨੋਦ)-ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪਠਾਨਕੋਟ ਪੁਲਿਸ ਵਲੋਂ ਚਾਰ ਵਿਅਕਤੀਆਂ ਨੂੰ 26 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਡਵੀਜ਼ਨ ਨੰਬਰ-2 ਦੇ ਸਬ ਇੰਸਪੈਕਟਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਏ.

ਅਜੀਤ ਡੈਸਕ 09-09-2026
ਪਠਾਨਕੋਟ, 8 ਸਤੰਬਰ (ਵਿਨੋਦ)-ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪਠਾਨਕੋਟ ਪੁਲਿਸ ਵਲੋਂ ਚਾਰ ਵਿਅਕਤੀਆਂ ਨੂੰ 26 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਡਵੀਜ਼ਨ ਨੰਬਰ-2 ਦੇ ਸਬ ਇੰਸਪੈਕਟਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਏ.ਐਸ.ਆਈ. ਨਰੇਸ਼ ਕੁਮਾਰ ਪੁਲਿਸ ਪਾਰਟੀ ਸਮੇਤ ਟਰੱਕ ਯੂਨੀਅਨ ਵੱਲ ਗਸ਼ਤ ਕਰ ਰਹੇ ਸਨ । ਜਦੋਂ ਪੁਲਿਸ ਨਲਵਾ ਪੁਲ ਕਰਾਸ ਕਰਕੇ ਅਕਾਲਗੜ੍ਹ ਰੋਡ ਟੀ-ਪੁਆਇੰਟ ’ਤੇ ਪਹੁੰਚੀ ਤਾਂ ਮੋਟਰਸਾਈਕਲ ਸਵਾਰ 2 ਨੌਜਵਾਨ ਪੁਲਿਸ ਨੂੰ ਦੇਖ ਕੇ ਪਿੱਛੇ ਮੁੜਨ ਲੱਗੇ । ਪੁਲਿਸ ਨੇ ਸ਼ੱਕ ਦੇ ਅਧਾਰ ’ਤੇ ਉਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 26 ਗ੍ਰਾਮ ਹੈਰੋਇਨ ਬਰਾਮਦ ਹੋਈ । ਜਿਨ੍ਹਾਂ ਖਿਲਾਫ ਪੁਲਿਸ ਵਲੋਂ ਡਵੀਜ਼ਨ ਨੰਬਰ-2 ਪਠਾਨਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ । ਫੜੇ ਗਏ ਨੌਜਵਾਨਾਂ ਦੀ ਪਹਿਚਾਣ ਨਿਖਿਲ ਸੈਣੀ ਪੁੱਤਰ ਰਵੀ ਕੁਮਾਰ ਵਾਸੀ ਢਾਕੀ ਪਠਾਨਕੋਟ ਤੇ ਨਵਦੀਪ ਪੁੱਤਰ ਨਿਰਮਲ ਵਾਸੀ ਪਠਾਨਕੋਟ ਦੇ ਰੂਪ ਵਿਚ ਹੋਈ ਹੈ । ਪੁੱਛਗਿਛ ਦੌਰਾਨ ਉਨ੍ਹਾਂ ਦੱਸਿਆ ਕਿ ਉਹ ਇਹ ਸਮਾਨ ਦੋ ਸਕੇ ਭਰਾ ਮੁਨੀਸ਼ ਤੇ ਰਿਸ਼ਵ ਵਾਸੀ ਅਦਾਲਤਗੜ੍ਹ ਜ਼ਿਲ੍ਹਾ ਗੁਰਦਾਸਪੁਰ ਨੂੰ ਵੇਚਦੇ ਸਨ, ਜਿਸ ਦੇ ਚੱਲਦੇ ਪੁਲਿਸ ਵਲੋਂ ਮੁਨੀਸ਼ ਤੇ ਰਿਸ਼ਵ ਨੂੰ ਵੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਖਿਲਾਫ ਵੀ ਮਾਮਲਾ ਦਰਜ ਕਰ ਲਿਆ ਹੈ ।
ਪਿਛਲੀ ਖ਼ਬਰ ਦੇਸ਼ ਸੇਵਾ ਦੇ ਜਜ਼ਬੇ ਨੇ ਦੀਕਸ਼ਾ ਨੂੰ ਬਣਾਇਆ ਲੈਫਟੀਨੈਂਟ ਅਗਲੀ ਖ਼ਬਰ ਸੇਂਟ ਐਂਡਰਿਊਜ਼ ਕਾਨਵੈਂਟ ਸਕੂਲ ਵਿਖੇ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।