ਕ੍ਰਿਕਟ ਟੂਰਨਾਮੈਂਟ ’ਚ ਦੂਨ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ
ਗੁਰਦਾਸਪੁਰ, 9 ਸਤੰਬਰ (ਚੱਕਰਾਜਾ)-ਦੂਨ ਇੰਟਰਨੈਸ਼ਨਲ ਸਕੂਲ ਦੇ ਗ੍ਰੇਡ 7ਵੀਂ ਦੇ ਹੋਣਹਾਰ ਵਿਦਿਆਰਥੀ ਵਿਵਾਨ ਸ਼ਰਮਾ, ਹਰਫਤਿਹਜੀਤ ਸਿੰਘ ਅਤੇ ਅਗਮਦੀਪ ਸਿੰਘ ਨੇ ਕ੍ਰਿਕਟ ਦੇ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। 7 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਨਿਆੜ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ’ਚ ਅੰਡਰ-14 ਵਿਚ ਤਿੰਨਾਂ ਖਿਡਾਰੀਆਂ ਨੇ ਆਪਣੀ ਕਾਬਲੀਅਤ, ਸਮਰਪਣ ਅਤੇ ਖੇਡ ਭਾਵਨਾ ਦਾ ਬੇਮਿਸਾਲ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਹਾਸਲ ਕੀਤਾ।
ਗੁਰਦਾਸਪੁਰ, 9 ਸਤੰਬਰ (ਚੱਕਰਾਜਾ)-ਦੂਨ ਇੰਟਰਨੈਸ਼ਨਲ ਸਕੂਲ ਦੇ ਗ੍ਰੇਡ 7ਵੀਂ ਦੇ ਹੋਣਹਾਰ ਵਿਦਿਆਰਥੀ ਵਿਵਾਨ ਸ਼ਰਮਾ, ਹਰਫਤਿਹਜੀਤ ਸਿੰਘ ਅਤੇ ਅਗਮਦੀਪ ਸਿੰਘ ਨੇ ਕ੍ਰਿਕਟ ਦੇ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। 7 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਨਿਆੜ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ’ਚ ਅੰਡਰ-14 ਵਿਚ ਤਿੰਨਾਂ ਖਿਡਾਰੀਆਂ ਨੇ ਆਪਣੀ ਕਾਬਲੀਅਤ, ਸਮਰਪਣ ਅਤੇ ਖੇਡ ਭਾਵਨਾ ਦਾ ਬੇਮਿਸਾਲ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਉਪਲਬਧੀ ’ਤੇ ਡਾਇਰੈਕਟਰ ਗਗਨਦੀਪ ਸਿੰਘ ਅਤੇ ਪ੍ਰਿੰਸੀਪਲ ਊਸ਼ਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੋਚ ਅਮਰਦੀਪ ਅੱਤਰੀ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ, ਜਿਨ੍ਹਾਂ ਦੀ ਨਿਰੰਤਰ ਮਿਹਨਤ, ਮਾਰਗ ਦਰਸ਼ਨ ਤੇ ਹੌਂਸਲਾ-ਅਫ਼ਜ਼ਾਈ ਨੇ ਇਨ੍ਹਾਂ ਨੌਜਵਾਨ ਖਿਡਾਰੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਈ।