10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਰਮਨ ਬਹਿਲ ਨੇ ਮਿਸ਼ਨ ਕਲੀਨ ਪੰਜਾਬ ਤਹਿਤ ਕੋਠੇ ਘੁਰਾਲਾ ਵਿਖੇ ਕੂੜੇ ਦੇ ਢੇਰਾਂ ਨੂੰ ਚੁਕਵਾਇਆ

ਗੁਰਦਾਸਪੁਰ, 9 ਸਤੰਬਰ (ਅਸ਼ੋਕ ਸ਼ਰਮਾ)-ਹਲਕਾ ਇੰਚਾਰਜ ਰਮਨ ਬਹਿਲ ਵਲੋਂ ਮਿਸ਼ਨ ਕਲੀਨ ਪੰਜਾਬ ਤਹਿਤ ਵਾਰਡ ਨੰਬਰ 5 ਕੋਠੇ ਘੁਰਾਲਾ ਵਿਖੇ ਕੂੜੇ ਦੇ ਢੇਰਾਂ ਨੂੰ ਚੁਕਵਾਇਆ ਗਿਆ। ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਤੇ ਸਿਹਤਮੰਦ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਅਜੀਤ ਡੈਸਕ 10-09-2026
ਗੁਰਦਾਸਪੁਰ, 9 ਸਤੰਬਰ (ਅਸ਼ੋਕ ਸ਼ਰਮਾ)-ਹਲਕਾ ਇੰਚਾਰਜ ਰਮਨ ਬਹਿਲ ਵਲੋਂ ਮਿਸ਼ਨ ਕਲੀਨ ਪੰਜਾਬ ਤਹਿਤ ਵਾਰਡ ਨੰਬਰ 5 ਕੋਠੇ ਘੁਰਾਲਾ ਵਿਖੇ ਕੂੜੇ ਦੇ ਢੇਰਾਂ ਨੂੰ ਚੁਕਵਾਇਆ ਗਿਆ। ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਤੇ ਸਿਹਤਮੰਦ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਓ, ਸਾਰੇ ਮਿਲ ਕੇ ਆਲੇ-ਦੁਆਲੇ ਨੂੰ ਸਾਫ਼ ਰੱਖੀਏ ਤੇ ਸਾਫ਼ ਪੰਜਾਬ, ਹਰਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰੀਏ। ਉਨ੍ਹਾਂ ਕਿਹਾ ਕਿ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਫਾਈ ਕਰਮਚਾਰੀ ਕੰਮ ’ਚ ਲੱਗੇ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਫ਼ਾਈ ਟੀਮਾਂ ਦਾ ਪੂਰਨ ਸਹਿਯੋਗ ਕਰਨ, ਕੂੜਾ ਨਿਰਧਾਰਤ ਸਥਾਨਾਂ ’ਤੇ ਸੁੱਟਣ ਤੇ ਜਨਤਕ ਥਾਵਾਂ ਨੂੰ ਗੰਦਾ ਨਾ ਕਰਨ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਸਰਕਾਰੀ ਯਤਨਾਂ ਦੇ ਨਾਲ ਲੋਕਾਂ ਦੀ ਭਾਈਚਾਰਕ ਭਾਗੀਦਾਰੀ ਵੀ ਜ਼ਰੂਰੀ ਹੈ।
ਪਿਛਲੀ ਖ਼ਬਰ ਪਿੰਡ ਹਵੇਲੀ ਵਿਖੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਨਮਾਨ ਸਮਾਗਮ ਅਗਲੀ ਖ਼ਬਰ ਕ੍ਰਿਕਟ ਟੂਰਨਾਮੈਂਟ ’ਚ ਦੂਨ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।