10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪਿੰਡ ਹਵੇਲੀ ਵਿਖੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਨਮਾਨ ਸਮਾਗਮ

ਦੀਨਾਨਗਰ, 9 ਸਤੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਪਿੰਡ ਹਵੇਲੀ ਦੇ ਸਰਕਾਰੀ ਹਾਈ ਤੇ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਗ੍ਰਾਮ ਪੰਚਾਇਤ ਹਵੇਲੀ ਵਲੋਂ ਸਰਪੰਚ ਸੰਦੀਪ ਠਾਕੁਰ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਜਿਸ ’ਚ ਸਰਪੰਚ ਸੰਦੀਪ ਠਾਕੁਰ ਦੇ ਇਲਾਵਾ ਪੰਚਾਇਤ ਮੈਂਬਰ ਨੇਹਾ ਠਾਕੁਰ, ਠਾਕੁਰ ਚੈਨ ਸਿੰਘ, ਮਮਤਾ ਦੇਵੀ ਤੇ ਸੱਤਿਆ ਦੇਵੀ ਉਚੇਚੇ ਤੌਰ ’ਤੇ ਮੌਜੂਦ ਰਹੇ।

ਅਜੀਤ ਡੈਸਕ 10-09-2026
ਦੀਨਾਨਗਰ, 9 ਸਤੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਪਿੰਡ ਹਵੇਲੀ ਦੇ ਸਰਕਾਰੀ ਹਾਈ ਤੇ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਗ੍ਰਾਮ ਪੰਚਾਇਤ ਹਵੇਲੀ ਵਲੋਂ ਸਰਪੰਚ ਸੰਦੀਪ ਠਾਕੁਰ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਜਿਸ ’ਚ ਸਰਪੰਚ ਸੰਦੀਪ ਠਾਕੁਰ ਦੇ ਇਲਾਵਾ ਪੰਚਾਇਤ ਮੈਂਬਰ ਨੇਹਾ ਠਾਕੁਰ, ਠਾਕੁਰ ਚੈਨ ਸਿੰਘ, ਮਮਤਾ ਦੇਵੀ ਤੇ ਸੱਤਿਆ ਦੇਵੀ ਉਚੇਚੇ ਤੌਰ ’ਤੇ ਮੌਜੂਦ ਰਹੇ। ਸਮਾਗਮ ਦੌਰਾਨ ਪਿੰਡ ਦੇ ਸਰਕਾਰੀ, ਪ੍ਰਾਇਮਰੀ ਤੇ ਹਾਈ ਸਕੂਲਾਂ ਦੇ ਮੁੱਖ ਅਧਿਆਪਕਾਂ ਸਮੇਤ ਸਮੂਹ ਸਟਾਫ਼ ਨੂੰ ਸਿੱਖਿਆ ਦੇ ਖੇਤਰ ’ਚ ਪਾਏ ਵਡਮੁੱਲੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਦੌਰਾਨ ਹਾਜ਼ਰ ਮੁੱਖ ਸ਼ਖਸੀਅਤਾਂ ਤੇ ਪਿੰਡ ਵਾਸੀਆਂ ਵਲੋਂ ਦੇਸ਼ ਦੇ ਮਹਾਨ ਸਿੱਖਿਆ ਸ਼ਾਸਤਰੀ ਤੇ ਸਾਬਕਾ ਰਾਸ਼ਟਰਪਤੀ ਡਾ: ਸਰਵਪੱਲੀ ਰਾਧਾ ਕ੍ਰਿਸ਼ਨਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਸਰਪੰਚ ਸੰਦੀਪ ਠਾਕੁਰ ਨੇ ਕਿਹਾ ਕਿ ਅਧਿਆਪਕ ਸਮਾਜ ਦਾ ਸਰਮਾਇਆ ਹੁੰਦੇ ਹਨ ਜੋ ਨੌਜਵਾਨ ਪੀੜ੍ਹੀ ਦਾ ਮਾਰਗ ਦਰਸ਼ਨ ਕਰਕੇ ਇਕ ਨਰੋਏ ਅਤੇ ਸੱਭਿਅਕ ਸਮਾਜ ਦੀ ਸਿਰਜਣਾ ਕਰਦੇ ਹਨ। ਉਨ੍ਹਾਂ ਕਿਹਾ ਕਿ ਪਿੰਡ ਹਵੇਲੀ ਦੇ ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਦੇ ਅਧਿਆਪਕ ਬਹੁਤ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਬੱਚਿਆਂ ਦੇ ਭਵਿੱਖ ਨੂੰ ਰੁਸ਼ਨਾ ਰਹੇ ਹਨ। ਇਨ੍ਹਾਂ ਸਕੂਲਾਂ ਦੇ ਬੱਚੇ ਨਾ ਸਿਰਫ਼ ਪੜ੍ਹਾਈ, ਸਗੋਂ ਖੇਡਾਂ ਤੇ ਹੋਰ ਗਤੀਵਿਧੀਆਂ ’ਚ ਵੀ ਪਿੰਡ ਦਾ ਨਾਂਅ ਰੌਸ਼ਨ ਕਰ ਰਹੇ ਹਨ । ਇਸ ਮੌਕੇ ਵਿਦਿਆਰਥੀਆਂ ਨੂੰ ਵੀ ਪੰਚਾਇਤ ਵਲੋਂ ਕਾਪੀਆਂ ਤੇ ਪੈਨ ਵੰਡੇ ਗਏ। ਸਨਮਾਨਿਤ ਹੋਏ ਮੁੱਖ ਅਧਿਆਪਕਾਂ ਅੰਜੂ ਬਾਲਾ ਤੇ ਹਰਪ੍ਰੀਤ ਕੌਰ ਨੇ ਸਰਪੰਚ ਸੰਦੀਪ ਠਾਕੁਰ ਤੇ ਸਮੁੱਚੀ ਪੰਚਾਇਤ ਦਾ ਇਸ ਮਾਣ ਸਤਿਕਾਰ ਲਈ ਧੰਨਵਾਦ ਕੀਤਾ। ਅਧਿਆਪਕਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਭਵਿੱਖ ਵਿਚ ਹੋਰ ਵਧੇਰੇ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਰਹਿਣਗੇ ਤੇ ਸਕੂਲਾਂ ਦੇ ਨਤੀਜੇ ਸ਼ਾਨਦਾਰ ਲਿਆਉਣ ਲਈ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਸਕੂਲ ਚੇਅਰਮੈਨ ਰਾਜ ਸਿੰਘ, ਕੁਲਦੀਪ ਕੌਰ, ਯੋਗੇਸ਼ ਸੈਣੀ, ਜਿਓਤੀ ਬਾਲਾ, ਪ੍ਰਵੀਨ ਕੁਮਾਰੀ, ਸੁਮਨ ਬਾਲਾ, ਪੂਨਮ, ਪ੍ਰਿਤਪਾਲ ਸਿੰਘ, ਗੁਰਿੰਦਰ ਸਿੰਘ ਅਤੇ ਮੁਨੀਸ਼ ਕੁਮਾਰ ਵੀ ਮੌਜੂਦ ਸਨ ।
ਪਿਛਲੀ ਖ਼ਬਰ ਬਲਜਿੰਦਰ ਸਿੰਘ ਹੈਲਥ ਕੇਅਰ ਸੈਂਟਰ ਵਲੋਂ ਮੁਫਤ ਮੈਡੀਕਲ ਕੈਂਪ ਅਗਲੀ ਖ਼ਬਰ ਰਮਨ ਬਹਿਲ ਨੇ ਮਿਸ਼ਨ ਕਲੀਨ ਪੰਜਾਬ ਤਹਿਤ ਕੋਠੇ ਘੁਰਾਲਾ ਵਿਖੇ ਕੂੜੇ ਦੇ ਢੇਰਾਂ ਨੂੰ ਚੁਕਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।