13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਮਾਝਾ ਕਾਲਜ ਆਫ਼ ਫਾਰਮੇਸੀ ਪਿੰਡ ਗਿੱਲਾਂਵਾਲੀ ਵਿਖੇ ਦਾਖਲਿਆਂ ਦੀ ਆਖਰੀ ਮਿਤੀ ਕੱਲ੍ਹ ਤੱਕ-ਪ੍ਰਿੰ. ਡਾ. ਮਨਦੀਪ ਸਿੰਘ ਬੱਲ

ਬਟਾਲਾ, 12 ਸਤੰਬਰ (ਸਤਿੰਦਰ ਸਿੰਘ)-ਬਟਾਲਾ ਤੋਂ 7 ਕਿਲੋਮੀਟਰ ਦੂਰ ਗੁਰਦਾਸਪੁਰ ਰੋਡ ’ਤੇ ਖੰਡ ਮਿੱਲ ਦੇ ਨਜ਼ਦੀਕ ਪਿੰਡ ਗਿੱਲਾਂਵਾਲੀ ਵਿਖੇ ਲੰਮੇ ਸਮੇਂ ਤੋਂ ਸਫਲਤਾ ਪੂਰਵਕ ਚੱਲ ਰਹੇ ਮਾਝਾ ਕਾਲਜ ਆਫ਼ ਫਾਰਮੇਸੀ ਵਿਖੇ ਇਸ ਸੈਸ਼ਨ ਦੇ ਦਾਖਲਿਆਂ ਦੀ ਆਖਰੀ ਮਿਤੀ 14 ਸਤੰਬਰ ਹੈ। ਇਸ ਸੰਬੰਧੀ ਕਾਲਜ ਦੇ ਪ੍ਰਿੰ.

ਕਿਹਾ , ਸਾਰੇ ਕੋਰਸ ਸਰਕਾਰੀ ਨੌਕਰੀਆਂ ਲਈ ਮਾਨਤਾ ਪ੍ਰਾਪਤ 13-09-2026
ਬਟਾਲਾ, 12 ਸਤੰਬਰ (ਸਤਿੰਦਰ ਸਿੰਘ)-ਬਟਾਲਾ ਤੋਂ 7 ਕਿਲੋਮੀਟਰ ਦੂਰ ਗੁਰਦਾਸਪੁਰ ਰੋਡ ’ਤੇ ਖੰਡ ਮਿੱਲ ਦੇ ਨਜ਼ਦੀਕ ਪਿੰਡ ਗਿੱਲਾਂਵਾਲੀ ਵਿਖੇ ਲੰਮੇ ਸਮੇਂ ਤੋਂ ਸਫਲਤਾ ਪੂਰਵਕ ਚੱਲ ਰਹੇ ਮਾਝਾ ਕਾਲਜ ਆਫ਼ ਫਾਰਮੇਸੀ ਵਿਖੇ ਇਸ ਸੈਸ਼ਨ ਦੇ ਦਾਖਲਿਆਂ ਦੀ ਆਖਰੀ ਮਿਤੀ 14 ਸਤੰਬਰ ਹੈ। ਇਸ ਸੰਬੰਧੀ ਕਾਲਜ ਦੇ ਪ੍ਰਿੰ. ਡਾ. ਮਨਦੀਪ ਸਿੰਘ ਬੱਲ ਨੇ ਦੱਸਿਆ ਕਿ ਕਾਲਜ ਵਿਖੇ ਚੱਲ ਰਹੇ ਕੋਰਸਾਂ ਵਿਚ ਦਾਖਲਾ ਲੈਣ ਲਈ ਇਸ ਸਾਲ ਭਾਰੀ ਉਤਸ਼ਾਹ ਹੈ ਤੇ ਸਾਰੇ ਕੋਰਸਾਂ ਲਈ ਕੇਵਲ 8 ਸੀਟਾਂ ਹੀ ਬਾਕੀ ਰਹਿ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਾਲਜ ਵਿਚ ਡਿਪਲੋਮਾ ਫਾਰਮੇਸੀ, ਬੈਚੂਲਰ ਆਫ਼ ਫਾਰਮੇਸੀ, ਬੀ. ਐਸ. ਸੀ. ਮੈਡੀਕਲ ਲੈਬ ਸਾਇੰਸਿਜ਼, ਬੀ. ਐਸ. ਸੀ. ਬਿਊਟੀ ਥਰੈਪੀ ਤੇ ਅਸਥੈਟਿਕਸ ਦੇ ਡਿਗਰੀ ਕੋਰਸ ਸਫਲਤਾ ਪੂੁਰਵਕ ਚੱਲ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਹ ਸਾਰੇ ਕੋਰਸ ਫਾਰਮੇਸੀ ਕੌਸਲ ਆਫ਼ ਇੰਡੀਆ ਅਤੇ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਤੋਂ ਮਾਨਤਾ ਪ੍ਰਾਪਤ ਹਨ ਅਤੇ ਇਹ ਕੋਰਸ ਕਰ ਕੇ ਵਿਦਿਆਰਥੀ ਸਰਕਾਰੀ ਨੌਕਰੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸੈਸ਼ਨ ਤੋਂ ਐਸ. ਸੀ., ਐਸ. ਟੀ., ਬੀ. ਸੀ. ਤੇ ਓ. ਬੀ. ਸੀ. ਵਿਦਿਆਰਥੀਆਂ ਨੂੰ ਵੀ ਸਕਾਲਰਸ਼ਿਪ ਦੀ ਸੁਵਿਧਾ ਉਪਲੱਬਧ ਹੈ। ਉਨ੍ਹਾਂ ਦੱਸਿਆ ਕਿ ਕਾਲਜ ਵਿਚ ਵਿਦਿਆਰਥੀਆਂ ਦੀ ਸਹੂਲਤ ਲਈ ਦਾਖਲਾ ਸਹਾਇਤਾ ਡੈਸਕ ਸਥਾਪਿਤ ਕੀਤਾ ਗਿਆ ਹੈ, ਜਿਥੋਂ ਵਿਦਿਆਰਥੀ ਜਾਣਕਾਰੀ ਪ੍ਰਾਪਤ ਕਰ ਕੇ ਇਨ੍ਹਾਂ ਕੋਰਸਾਂ ਵਿਚ ਦਾਖਲਾ ਲੈ ਸਕਦੇ ਹਨ ਅਤੇ ਆਪਣੇ ਭਵਿੱਖ ਨੂੰ ਰੁਸ਼ਨਾ ਸਕਦੇ ਹਨ। 12 ਬੀਟੀਐਲ14
ਪਿਛਲੀ ਖ਼ਬਰ ਫ਼ਤਹਿਗੜ੍ਹ ਚੂੜੀਆਂ ਤੋਂ ਸ਼ਰਧਾਲੂਆਂ ਦਾ ਜਥਾ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਅਗਲੀ ਖ਼ਬਰ ਦਲਬੀਰ ਸਿੰਘ ਸੋਹਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।