ਗੁਰਦਿਆਲ ਸਿੰਘ ਨੰਬਰਦਾਰ ਜਨਰਲ ਕੌਂਸਲ ਮੈਂਬਰ ਬਣਨ ’ਤੇ ਹਰਚੋਵਾਲ ਵਰਕਰਾਂ ’ਚ ਖੁਸ਼ੀ ਦੀ ਲਹਿਰ
ਹਰਚੋਵਾਲ, 13 ਸਤੰਬਰ (ਢਿੱਲੋਂ, ਭਾਮ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਹਰਚੋਵਾਲ ਦੇ ਨੰਬਰਦਾਰ ਗੁਰਦਿਆਲ ਸਿੰਘ ਨੂੰ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਵਲੋਂ ਜਨਰਲ ਕੌਂਸਲ ਮੈਂਬਰ ਬਣਾਉਣ ’ਤੇ ਹਲਕੇ ਤੇ ਪਿੰਡ ਵਿਚ ਖੁਸ਼ੀ ਦੀ ਲਹਿਰ ਪਾਈ ਗਈ। ਗੁਰਦਿਆਲ ਸਿੰਘ ਨੰਬਰਦਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਹਲਕਾ ਇੰਚਾਰਜ ਘੁਮਾਣ ਵਲੋਂ ਜੋ ਜ਼ਿੰਮੇਵਾਰੀ ਮੈਨੂੰ ਦਿੱਤੀ ਗਈ ਹੈ, ਮੈਂ ਆਪਣੀ ਤਨ ਦੇਹੀ ਨਾਲ ਨਿਭਾਵਾਂਗਾ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਹਰਚੋਵਾਲ, 13 ਸਤੰਬਰ (ਢਿੱਲੋਂ, ਭਾਮ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਹਰਚੋਵਾਲ ਦੇ ਨੰਬਰਦਾਰ ਗੁਰਦਿਆਲ ਸਿੰਘ ਨੂੰ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਵਲੋਂ ਜਨਰਲ ਕੌਂਸਲ ਮੈਂਬਰ ਬਣਾਉਣ ’ਤੇ ਹਲਕੇ ਤੇ ਪਿੰਡ ਵਿਚ ਖੁਸ਼ੀ ਦੀ ਲਹਿਰ ਪਾਈ ਗਈ। ਗੁਰਦਿਆਲ ਸਿੰਘ ਨੰਬਰਦਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਹਲਕਾ ਇੰਚਾਰਜ ਘੁਮਾਣ ਵਲੋਂ ਜੋ ਜ਼ਿੰਮੇਵਾਰੀ ਮੈਨੂੰ ਦਿੱਤੀ ਗਈ ਹੈ, ਮੈਂ ਆਪਣੀ ਤਨ ਦੇਹੀ ਨਾਲ ਨਿਭਾਵਾਂਗਾ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਹਰਚੋਵਾਲ ਦੇ ਮੋਹਤਬਰਾਂ ਵਲੋਂ ਗੁਰਦਿਆਲ ਸਿੰਘ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਗੁਰਨੇਕ ਸਿੰਘ, ਗੁਰਮੁਖ ਸਿੰਘ ਕਾਲਾ, ਦਰਸ਼ਨ ਸਿੰਘ ਔਲਖ, ਜਥੇਦਾਰ ਕੁਲਵੰਤ ਸਿੰਘ, ਕਰਮ ਸਿੰਘ ਮੈਂਬਰ, ਰਛਪਾਲ ਸਿੰਘ ਮੈਂਬਰ, ਡਾ. ਮੁੱਖਵਿੰਦਰ ਸਿੰਘ ਵਡਾਲੀ, ਰਜਿੰਦਰ ਸਿੰਘ ਪੰਚਾਇਤ ਮੈਂਬਰ, ਸਤਪਾਲ ਸਿੰਘ ਔਲਖ, ਬਲਜੀਤ ਸਿੰਘ, ਜਗੀਰ ਸਿੰਘ, ਜਥੇਦਾਰ ਅਮਰੀਕ ਸਿੰਘ, ਕੈਪਟਨ ਸ਼ਿਵ ਸਿੰਘ ਅਤੇ ਰਣਜੀਤ ਸਿੰਘ ਆਦਿ ਹਾਜ਼ਰ ਸਨ।