14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਵਿਆਹ ਪੁਰਬ ਨੂੰ ਸਮਰਪਿਤ ਆਰ.ਐੱਮ.ਪੀ. ਡਾਕਟਰਾਂ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ

ਬਟਾਲਾ, 13 ਸਤੰਬਰ (ਸਤਿੰਦਰ ਸਿੰਘ)-ਜਗਤ ਗੁਰੂ ਬਾਬਾ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਗੁਰਦੁਆਰਾ ਕੰਧ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਸੰਪ੍ਰਦਾਵਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਸਤਿਕਾਰ ਸਹਿਤ ਸ਼ਰਧਾ ਭਾਵਨਾ ਤੇ ਭਾਰੀ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮਹਾਨ ਗੁਰਮਤਿ ਸਮਾਗਮ ਮੌਕੇ ਮੈਡੀਕਲ ਪ੍ਰੈਕਟੀਸ਼ਨਰਜ਼, ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਆਰ.

ਡਾ. ਲਖਵਿੰਦਰ ਸਿੰਘ ਸੰਧੂ ਔਲਖ 14-09-2026
ਬਟਾਲਾ, 13 ਸਤੰਬਰ (ਸਤਿੰਦਰ ਸਿੰਘ)-ਜਗਤ ਗੁਰੂ ਬਾਬਾ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਗੁਰਦੁਆਰਾ ਕੰਧ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਸੰਪ੍ਰਦਾਵਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਸਤਿਕਾਰ ਸਹਿਤ ਸ਼ਰਧਾ ਭਾਵਨਾ ਤੇ ਭਾਰੀ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮਹਾਨ ਗੁਰਮਤਿ ਸਮਾਗਮ ਮੌਕੇ ਮੈਡੀਕਲ ਪ੍ਰੈਕਟੀਸ਼ਨਰਜ਼, ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਆਰ.ਐੱਮ.ਪੀ. ਡਾਕਟਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਡਾ. ਚਮਨ ਲਾਲ ਬਟਾਲਾ ਤੇ ਜ਼ਿਲ੍ਹਾ ਜਨਰਲ ਸਕੱਤਰ ਡਾ. ਅਸ਼ੋਕ ਕੁਮਾਰ ਬਟਾਲਾ ਦੀ ਰਹਿਨੁਮਾਈ ਹੇਠ ‘ਮਾਨਵ ਸੇਵਾ ਪਰਮੋ ਧਰਮ’ ਦੇ ਉਦੇਸ਼ ਨਾਲ ਪਵਿੱਤਰ ਵਿਆਹ ਪੁਰਬ ਮੌਕੇ ਦੂਰੋਂ-ਨੇੜਿਉਂ ਆਈਆਂ ਸੰਗਤਾਂ ਨੂੰ ਮੁੱਢਲੀ ਸਿਹਤ ਸਹੂਲਤ ਦੇਣ ਲਈ ਆਰ.ਐੱਮ.ਪੀ. ਡਾਕਟਰਾਂ ਵਲੌੀ 18 ਸਤਬੰਰ ਦਿਨ ਸ਼ੁੱਕਰਵਾਰ ਨੂੰ ਸੁੱਖਾ ਸਿੰਘ ਮਹਿਤਾਬ ਸਿੰਘ ਪਾਰਕ ਬਟਾਲਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ। ਇਸ ਸਬੰਧੀ ਜ਼ਿਲ੍ਹਾ ਪ੍ਰੈੱਸ ਸਕੱਤਰ ਡਾ. ਲਖਵਿੰਦਰ ਸਿੰਘ ਸੰਧੂ ਔਲਖ ਨੇ ਦੱਸਿਆ ਕਿ ਇਸ ਮੁਫ਼ਤ ਮੈਡੀਕਲ ਕੈਂਪ ’ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਤੇ ਤਜਰਬੇਕਾਰ ਵੈਦ, ਹਕੀਮ ਤੇ ਆਰ.ਐੱਮ.ਪੀ. ਡਾਕਟਰਾਂ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਇਸ ਮੌਕੇ ਡਾ. ਲਖਵਿੰਦਰ ਸਿੰਘ ਸੰਧੂ ਔਲਖ ਨੇ ਸਾਰੇ ਆਰ.ਐੱਮ.ਪੀ. ਡਾਕਟਰ ਸਾਥੀਆਂ ਨੂੰ ਨਿਮਰਤਾ ਸਹਿਤ ਇਸ ਮੁਫ਼ਤ ਮੈਡੀਕਲ ਕੈਂਪ ’ਚ ਸਹਿਯੋਗ ਦੇ ਕੇ ਸੇਵਾ ਕਰਨ ਦਾ ਹਾਰਦਿਕ ਸੱਦਾ ਪੱਤਰ ਦਿੰਦਿਆਂ ਸਮੇਂ ਸਿਰ ਪਹੁੰਚਣ ਦੀ ਕ੍ਰਿਪਾਲਤਾ ਕਰਨ ਬਾਰੇ ਕਿਹਾ ।
ਪਿਛਲੀ ਖ਼ਬਰ ਇਕ ਸਾਲ ਪਹਿਲਾਂ ਨੀਂਹ ਪੱਥਰ ਰੱਖਣ ਦੇ ਬਾਵਜੂਦ ਵੀ ਨਹੀਂ ਸ਼ੁਰੂ ਹੋਇਆ ਸੜਕ ਦਾ ਕੰਮ * ਇਲਾਕੇ ਦੇ ਪਿੰਡਾਂ ਦੇ ਲੋਕਾਂ ਵਲੋਂ... ਅਗਲੀ ਖ਼ਬਰ ਸੁਲਤਾਨਪੁਰ ਲੋਧੀ ਤੋਂ 17 ਨੂੰ ਆ ਰਹੇ ਨਗਰ ਕੀਰਤਨ ਦਾ ਅੱਚਲ ਸਾਹਿਬ ਪਹੁੰਚਣ ’ਤੇ ਹੋਵੇਗਾ ਭਰਵਾਂ ਸਵਾਗਤ - ਮੈਨੇਜਰ ਬਸਰਾਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।