17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਵਿਆਹ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਗੁਰਮਤਿ ਸਮਾਗਮ ਕਰਵਾਇਆ

ਬਟਾਲਾ, 16 ਸਤੰਬਰ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ’ਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ।

ਵਿਆਹ ਪੁਰਬ ਨੂੰ ਸਮਰਪਿਤ ਸਮਾਗਮ ਮੌਕੇ ਪ੍ਰਿੰਸੀਪਲ, ਸ੍ਰੀ ਨਰੇਸ਼ ਮਹਾਜਨ, ਕਾਲਜ ਸਟਾਫ਼ ਅਤੇ ਵਿਦਿਆਰਥੀ ਹੋਰਨਾ ਸਮੇਤ। ਅਜੀਤ ਤਸਵੀਰ 17-09-2026
ਬਟਾਲਾ, 16 ਸਤੰਬਰ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ’ਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ। ਇਸ ਉਪਰੰਤ ਕਥਾ, ਕਵੀਸ਼ਰੀ ਅਤੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਗੁਰਮਤਿ ਵਿਚਾਰਧਾਰਾ ਨਾਲ ਜੋੜਿਆ ਗਿਆ। ਇਸ ਮੌਕੇ ਰਾਗੀ ਜਥੇ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੌਰਾਨ ਕਾਲਜ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੇ ਸ਼ਰਧਾ ਨਾਲ ਹਾਜ਼ਰੀ ਭਰੀ। ਇਸ ਮੌਕੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਉਪਦੇਸ਼ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੇ ਨਾਲ-ਨਾਲ ਘਰ-ਘਰ ਪਹੁੰਚਾਉਣ ਦੀ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵਿੱਦਿਆ ਦੇ ਨਾਲ-ਨਾਲ ਸਿੱਖ ਧਰਮ, ਸਿੱਖ ਇਤਿਹਾਸ ਅਤੇ ਸਿੱਖ ਸਾਹਿਤ ਨਾਲ ਜੁੜਨ ਦਾ ਸੱਦਾ ਦਿੱਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਬਟਾਲਾ ਸ੍ਰੀ ਨਰੇਸ਼ ਮਹਾਜਨ ਨੇ ਕਿਹਾ ਕਿ ਬਟਾਲੇ ਦੀ ਧਰਤੀ ਦਾ ਸਿੱਖ ਇਤਿਹਾਸ ਵਿਚ ਵਿਸ਼ੇਸ਼ ਸਥਾਨ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਗੁਰਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਗੁਰੂ ਨਾਨਕ ਕਾਲਜ ਬਟਾਲਾ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਵਿਚ ਨੈਤਿਕ ਅਤੇ ਧਾਰਮਿਕ ਕਦਰਾਂ-ਕੀਮਤਾਂ ਪੈਦਾ ਕਰਨ ਲਈ ਵੀ ਕਾਰਜਸ਼ੀਲ ਹੈ। ਇਸ ਮੌਕੇ ਪ੍ਰਿੰਸੀਪਲ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਡਾ. ਜਤਿੰਦਰਪਾਲ ਸਿੰਘ , ਪ੍ਰਿੰਸੀਪਲ ਡਾ. ਗੁਰਜੀਤ ਸਿੰਘ, ਮੈਨੇਜਰ ਅੱਚਲ ਸਾਹਿਬ ਮਲਕੀਤ ਸਿੰਘ, ਪ੍ਰਿੰ. ਬੀਬੀ ਬਲਵਿੰਦਰ ਕੌਰ, ਡਾ. ਗੁਰਵੰਤ ਸਿੰਘ, ਡਾ. ਗੁਰਪ੍ਰੀਤ ਸਿੰਘ ਅਤੇ ਦਲਜੀਤ ਸਿੰਘ ਸਮੇਤ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ। ਅੰਤ ਵਿਚ ਸਮੂਹ ਸੰਗਤ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਕਾਲਜ ਪ੍ਰਬੰਧਕਾਂ ਵਲੋਂ ਸਮਾਗਮ ਨੂੰ ਸਫ਼ਲ ਬਣਾਉਣ ਵਿਚ ਸਹਿਯੋਗ ਦੇਣ ਵਾਲੇ ਸਮੂਹ ਅਧਿਆਪਕਾਂ, ਵਿਦਿਆਰਥੀਆਂ, ਸਟਾਫ਼ ਅਤੇ ਸੰਗਤ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਹੰਸਲੀ ਦੇ ਨਾਲ ਅਤੇ ਸਿੰਬਲ ਚੌਂਕ ਵਿਖੇ ਵਿਰਾਸਤੀ ਅਤੇ ਹਾਈ ਮਾਸਟ ਲਾਇਟਾਂ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਪੜ੍ਹਾਈ ਲਈ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣੀ ‘ਇੰਗਲਿਸ਼ ਪਲੈਨਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।