17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਵਿਧਾਇਕ ਸ਼ੈਰੀ ਕਲਸੀ ਨੇ ਹੰਸਲੀ ਦੇ ਨਾਲ ਅਤੇ ਸਿੰਬਲ ਚੌਂਕ ਵਿਖੇ ਵਿਰਾਸਤੀ ਅਤੇ ਹਾਈ ਮਾਸਟ ਲਾਇਟਾਂ ਦਾ ਕੀਤਾ ਉਦਘਾਟਨ

ਬਟਾਲਾ, 16 ਸਤੰਬਰ (ਸਤਿੰਦਰ ਸਿੰਘ)-ਬਟਾਲਾ ਸ਼ਹਿਰ ਦੀ ਸੁੰਦਰਤਾ ਅਤੇ ਰਾਤ ਸਮੇਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਭਗਤ ਕੁਨਾਲ ਜੀ ਦੀ ਹਾਜ਼ਰੀ ’ਚ ਬਟਾਲਾ ਸਿਟੀ ਹੰਸਲੀ ਦੇ ਨਾਲ ਅਤੇ ਸਿੰਬਲ ਚੌਂਕ ਵਿਖੇ ਵਿਰਾਸਤੀ ਅਤੇ ਹਾਈ ਮਾਸਟ ਲਾਇਟਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਨੂੰ ਇਕ ਸੁੰਦਰ, ਸਾਫ਼-ਸੁਥਰਾ ਅਤੇ ਆਧੁਨਿਕ ਸ਼ਹਿਰ ਬਣਾਉਣਾ ਉਨ੍ਹਾਂ ਦੀ ਪਹਿਲ ਹੈ।

ਅਜੀਤ ਡੈਸਕ 17-09-2026
ਬਟਾਲਾ, 16 ਸਤੰਬਰ (ਸਤਿੰਦਰ ਸਿੰਘ)-ਬਟਾਲਾ ਸ਼ਹਿਰ ਦੀ ਸੁੰਦਰਤਾ ਅਤੇ ਰਾਤ ਸਮੇਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਭਗਤ ਕੁਨਾਲ ਜੀ ਦੀ ਹਾਜ਼ਰੀ ’ਚ ਬਟਾਲਾ ਸਿਟੀ ਹੰਸਲੀ ਦੇ ਨਾਲ ਅਤੇ ਸਿੰਬਲ ਚੌਂਕ ਵਿਖੇ ਵਿਰਾਸਤੀ ਅਤੇ ਹਾਈ ਮਾਸਟ ਲਾਇਟਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਨੂੰ ਇਕ ਸੁੰਦਰ, ਸਾਫ਼-ਸੁਥਰਾ ਅਤੇ ਆਧੁਨਿਕ ਸ਼ਹਿਰ ਬਣਾਉਣਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮੁੱਖ ਚੌਕਾਂ, ਸੜਕਾਂ ਅਤੇ ਜਨਤਕ ਸਥਾਨਾਂ ’ਤੇ ਉੱਚ ਗੁਣਵੱਤਾ ਵਾਲੀਆਂ ਹਾਈ ਮਾਸਟ ਅਤੇ ਵਿਰਾਸਤੀ ਲਾਇਟਾਂ ਲਗਾਉਣ ਨਾਲ ਨਾ ਸਿਰਫ਼ ਰਾਤ ਸਮੇਂ ਰੌਸ਼ਨੀ ਵਿਚ ਵਾਧਾ ਹੋਵੇਗਾ, ਸਗੋਂ ਆਵਾਜਾਈ ਨੂੰ ਵੀ ਸੁਗਮ ਅਤੇ ਸੁਰੱਖਿਅਤ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ ਅਤੇ ਬਟਾਲਾ ਨੂੰ ਵਿਕਾਸ ਦੇ ਪੱਖੋਂ ਇਕ ਮਿਸਾਲੀ ਸ਼ਹਿਰ ਬਣਾਉਣ ਲਈ ਹਰ ਸੰਭਵ ਯਤਨ ਜਾਰੀ ਰਹਿਣਗੇ। ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਵਲੋਂ ਵੀ ਇਸ ਉਪਰਾਲੇ ਦੀ ਸ਼ਾਲਾਘਾ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਸੀਨੀਅਰ ਆਗੂ ਕੌਂਸਲਰ ਗੁਰਪ੍ਰੀਤ ਸਿੰਘ ਰਾਜੂ, ਨਗਰ ਨਿਗਮ ਦੇ ਅਧਿਕਾਰੀ, ਕੌਂਸਲਰ, ਸਮਾਜ ਸੇਵੀ ਅਤੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਕੀਰਤਨ ਦਾ ਬਟਾਲਾ ਪਹੁੰਚਣ ’ਤੇ ਕੀਤਾ ਜਾਵੇਗਾ ਭਰਵਾਂ ਸਵਾਗਤ: ਜਥੇਦਾਰ ਗੋਰਾ, ਸੋਨੂੰ ਲੰਗਾਹ ਅਗਲੀ ਖ਼ਬਰ ਵਿਆਹ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।