ਭੋਆ ’ਚ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ
ਤਾਰਾਗੜ੍ਹ, 16 ਸਤੰਬਰ (ਸੋਹਨ ਲਾਲ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਭੋਆ ਵਿਚ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਸਰਪੰਚਾਂ, ਪੰਚਾਂ ਤੇ ਵੀ ਡੀ. ਸੀ.
ਕ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੀਟਿੰਗ ਦੌਰਾਨ ਹਾਜ਼ਰ ਵੀ. ਡੀ. ਸੀ. ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ । ਤਸਵੀਰਾਂ: ਸੋਹਨ ਲਾਲ
17-09-2026
ਤਾਰਾਗੜ੍ਹ, 16 ਸਤੰਬਰ (ਸੋਹਨ ਲਾਲ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਭੋਆ ਵਿਚ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਸਰਪੰਚਾਂ, ਪੰਚਾਂ ਤੇ ਵੀ ਡੀ. ਸੀ. ਮੈਂਬਰਾਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਪਿੰਡਾਂ ਵਿਚ ਨਸ਼ਿਆਂ ਦੀ ਰੋਕਥਾਮ, ਨਸ਼ਾ ਤਸਕਰੀ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਅਤੇ ਸਰਕਾਰ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨੂੰ ਰੋਕਣ ਲਈ ਪੁਲਿਸ ਤੇ ਪ੍ਰਸ਼ਾਸਨ ਵਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ । ਹਾਲ ਹੀ ਵਿਚ ਪਠਾਨਕੋਟ ਜ਼ਿਲ੍ਹੇ ਵਿਚ ਵੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ ਸੀ, ਜਿਸ ਦੌਰਾਨ ਜ਼ਮੀਨੀ ਪੱਧਰ ਤੋਂ ਮਿਲ ਰਹੀ ਫੀਡਬੈਕ ਅਤੇ ਨਸ਼ਾ ਤਸਕਰੀ ਰੋਕਣ ਲਈ ਕੀਤੀ ਜਾ ਰਹੀ ਕਾਰਵਾਈ ਦਾ ਜਾਇਜ਼ਾ ਲਿਆ ਗਿਆ ਸੀ । ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਨਸ਼ਿਆਂ ਦੇ ਕਾਰੋਬਾਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕਦਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਮਜ਼ਬੂਤ ਮਾਹੌਲ ਤਿਆਰ ਕੀਤਾ ਜਾ ਸਕਦਾ ਹੈ । ਇਸ ਮੌਕੇ ਪਵਨ ਕਟਾਰੂਚੱਕ ਚੇਅਰਮੈਨ ਬਲਾਕ ਸੰਮਤੀ ਘਰੋਟਾ, ਚੇਅਰਮੈਨ ਧਰਮਪਾਲ ਬਲਾਕ ਸੰਮਤੀ ਬਮਿਆਲ, ਅੰਕਿਤ ਮਹਿਰਾ ਜ਼ਿਲ੍ਹਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ, ਤਰਸੇਮ ਸਿੰਘ ਸਿਹੋੜਾ ਯੂਥ ਹਲਕਾ ਪ੍ਰਧਾਨ, ਬਲਜਿੰਦਰ ਸਿੰਘ ਬੰਟੀ ਪ੍ਰਧਾਨ ਕਿਸਾਨ ਵਿੰਗ, ਪ੍ਰਸ਼ੋਤਮ ਸਰਪੰਚ ਛੋਟਾ ਤਲੂਰ ਹਲਕਾ, ਕੋਆਰਡੀਨੇਟਰ ਡਾ. ਨਿਖਿਲ ਕੁਮਾਰ, ਤਰੁਣ ਉਪ ਹਲਕਾ ਕੋਆਰਡੀਨੇਟਰ, ਪਲਵਿੰਦਰ ਸਿੰਘ ਉਪ ਹਲਕਾ ਕੋਆਰਡੀਨੇਟਰ, ਬਲਾਕ ਕੋਆਰਡੀਨੇਟਰ ਹਾਰਦਿਕ, ਜਤਿੰਦਰ, ਸਾਹੁਲ, ਰਕੇਸ਼ ਕੋਟਲੀ, ਰਜਨੀਸ਼, ਕੁਲਵਿੰਦਰ ਸਿੰਘ, ਮਨੀਸ਼ ਗੁਪਤਾ ਸਰਪੰਚ ਬਮਿਆਲ, ਦਵਿੰਦਰ ਸਿੰਘ ਛੋਟੂ ਸਰਪੰਚ ਮੀਰੇ ਚੱਕ ਅਤੇ ‘ਆਪ’ ਦੇ ਹੋਰ ਵਰਕਰ ਤੇ ਅਹੁਦੇਦਾਰ ਵੀ ਹਾਜ਼ਰ ਸਨ ।