19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪੰਜਾਬ ਐਂਡ ਸਿੰਧ ਬੈਂਕ ਦੇ ਚੀਫ਼ ਮੈਨੇਜਰ ਵਲੋਂ ਨੇ ਪੈਨਸ਼ਨਰਾਂ ਨਾਲ ਮੀਟਿੰਗ

ਗੁਰਦਾਸਪੁਰ, 18 ਸਤੰਬਰ (ਚੱਕਰਾਜਾ)-ਪੰਜਾਬ ਐਂਡ ਸਿੰਧ ਬੈਂਕ ਦੇ ਚੀਫ ਮੈਨੇਜਰ ਮੈਡਮ ਸੋਨੀਆ ਗੁਪਤਾ ਦੀ ਰਹਿਨੁਮਾਈ ਹੇਠ ਪੰਜਾਬ ਦੇ ਪੈਨਸ਼ਨਰਾਂ ਦੀ ਅਹਿਮ ਮੀਟਿੰਗ ਹੋਈ। ਜਾਣਕਾਰੀ ਦਿੰਦੇ ਹੋਏ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਆਗੂ ਕਾਮਰੇਡ ਅਮਰਜੀਤ ਸਿੰਘ ਸੈਣੀ ਨੇ ਦੱਸਿਆ ਕਿ ਮੀਟਿੰਗ ’ਚ ਪੈਨਸ਼ਨਰਾਂ ਤੇ ਫੈਮਿਲੀ ਪੈਨਸ਼ਨਰਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ ਗਿਆ ਹੈ।

ਪੈਨਸ਼ਨਰਾਂ ਨਾਲ ਮੀਟਿੰਗ ਕਰਦੇ ਹੋਏ ਪੰਜਾਬ ਐਂਡ ਸਿੰਧ ਬੈਂਕ ਦੇ ਚੀਫ ਮੈਨੇਜਰ ਮੈਡਮ ਸੋਨੀਆ ਗੁਪਤਾ ਤੇ ਹਾਜਰ ਸਮੂਹ ਪੈਨਸ਼ਨਰ । ਤਸਵੀਰ: ਵਿਸ਼ਾਲ ਮੁੰਨਾ 19-09-2026
ਗੁਰਦਾਸਪੁਰ, 18 ਸਤੰਬਰ (ਚੱਕਰਾਜਾ)-ਪੰਜਾਬ ਐਂਡ ਸਿੰਧ ਬੈਂਕ ਦੇ ਚੀਫ ਮੈਨੇਜਰ ਮੈਡਮ ਸੋਨੀਆ ਗੁਪਤਾ ਦੀ ਰਹਿਨੁਮਾਈ ਹੇਠ ਪੰਜਾਬ ਦੇ ਪੈਨਸ਼ਨਰਾਂ ਦੀ ਅਹਿਮ ਮੀਟਿੰਗ ਹੋਈ। ਜਾਣਕਾਰੀ ਦਿੰਦੇ ਹੋਏ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਆਗੂ ਕਾਮਰੇਡ ਅਮਰਜੀਤ ਸਿੰਘ ਸੈਣੀ ਨੇ ਦੱਸਿਆ ਕਿ ਮੀਟਿੰਗ ’ਚ ਪੈਨਸ਼ਨਰਾਂ ਤੇ ਫੈਮਿਲੀ ਪੈਨਸ਼ਨਰਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੈਂਕ ਵਲੋਂ ਨਵੀਆਂ ਯੋਜਨਾਵਾਂ ਤੇ ਹੋਰ ਵੱਖ-ਵੱਖ ਸਹੂਲਤਾਂ ਤੋਂ ਵੀ ਜਾਣੂ ਕਰਵਾਇਆ ਗਿਆ ਹੈ। ਇਸ ਮੌਕੇ ਮੈਡਮ ਸੋਨੀਆ ਗੁਪਤਾ ਨੇ ਕਿਹਾ ਕਿ ਪੈਨਸ਼ਨਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬੈਂਕ ਵਲੋਂ ਹਰ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਪੈਨਸ਼ਨਰਾਂ ਨੂੰ ਇਸ ਬੈਂਕ ਵਿਚ ਵੱਧ ਤੋਂ ਵੱਧ ਨਵੇਂ ਖਾਤੇ ਖੁਲਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੂੰ ਕਰਜ਼ੇ ਦੀ ਲੋੜ ਹੈ, ਉਨ੍ਹਾਂ ਨੂੰ ਬੈਂਕ ਪਹਿਲ ਦੇ ਆਧਾਰ ’ਤੇ ਕਰਜਾ ਦੇਵੇਗਾ ਤੇ ਕਿਸੇ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਅੰਤ ’ਚ ਮੈਡਮ ਸੋਨੀਆ ਗੁਪਤਾ ਨੇ ਸਾਰੇ ਪੈਨਸ਼ਨਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਰਘਬੀਰ ਸਿੰਘ ਚਾਹਲ, ਕੁਲਜੀਤ ਸਿੰਘ ਸਿਧਵਾਂ ਰਿਟਾ. ਮੈਨੇਜਰ, ਕਰਨੈਲ ਸਿੰਘ ਭੁਲੇਚੱਕ ਲੰਬੜਦਾਰ, ਦਰਸ਼ਨ ਸਿੰਘ ਸੈਣੀ ਪ੍ਰਧਾਨ ਸੀਨੀਅਰ ਸਿਟੀਜਨ, ਬਖਸ਼ੀਸ਼ ਸਿੰਘ ਸੈਣੀ ਪ੍ਰਧਾਨ ਸੈਣੀ ਸਭਾ, ਮਲਕੀਅਤ ਸਿੰਘ ਸੈਣੀ, ਕਰਮ ਸਿੰਘ ਸੈਣੀ ਮੈਂਬਰ ਸੈਣੀ ਸਭਾ, ਜਸਵੀਰ ਸਿੰਘ ਬਾਜਵਾ ਪ੍ਰਧਾਨ ਪੰਜਾਬ ਪੁਲਿਸ, ਗਰਨਾਮ ਸਿੰਘ ਸੈਣੀ, ਮਨਜੀਤ ਸਿੰਘ ਸੈਣੀ, ਦਰਸ਼ਨ ਸਿੰਘ ਸੈਣੀ, ਰਘਬੀਰ ਸਿੰਘ ਸੈਣੀ, ਕੰਵਲਜੀਤ ਸ਼ਰਮਾ, ਹਰਕੀਰਤ ਸਿੰਘ, ਪਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਮੀਤ ਸਿੰਘ ਥਾਣੇਦਾਰ, ਸੁਦੇਸ਼ ਸ਼ਰਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਵਲੋਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਕਰਨ ਤੋਂ ਕੋਰੀ ਨਾਂਹ ਅਗਲੀ ਖ਼ਬਰ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦਾ ਵਫ਼ਦ ਚੀਫ਼ ਇੰਜੀਨੀਅਰ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।