19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਕੁੱਟਮਾਰ ਕਰਨ ਦੇ ਦੋਸ਼ਾਂ ਹੇਠ 3 ਅਣਪਛਾਤਿਆਂ ਤੋਂ ਇਲਾਵਾ 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 18 ਸਤੰਬਰ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਜਗਤਪੁਰ ਕਲਾਂ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਕੁੱਝ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ । ਜਿਸ ’ਤੇ ਸ਼ਾਲਾ ਪੁਲਿਸ ਨੇ ਕਾਰਵਾਈ ਕਰਦਿਆਂ ਪੀੜਤ ਦੀ ਸ਼ਿਕਾਇਤ ’ਤੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ।

ਅਜੀਤ ਡੈਸਕ 19-09-2026
ਗੁਰਦਾਸਪੁਰ, 18 ਸਤੰਬਰ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਜਗਤਪੁਰ ਕਲਾਂ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਕੁੱਝ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ । ਜਿਸ ’ਤੇ ਸ਼ਾਲਾ ਪੁਲਿਸ ਨੇ ਕਾਰਵਾਈ ਕਰਦਿਆਂ ਪੀੜਤ ਦੀ ਸ਼ਿਕਾਇਤ ’ਤੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ । ਐਸ.ਐਚ.ਓ. ਕੁਲਵਿੰਦਰ ਸਿੰਘ ਤੇ ਤਫਤੀਸ਼ੀ ਅਫ਼ਸਰ ਏ.ਐਸ.ਆਈ. ਵਿਜੇ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਲਵਪ੍ਰੀਤ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਜਗਤਪੁਰ ਕਲਾਂ ਨੇ ਕਿਹਾ ਕਿ ਮਿਤੀ 31 ਅਗਸਤ ਨੂੰ ਉਹ ਤੇ ਉਸ ਦੇ ਤਾਏ ਦਾ ਲੜਕਾ ਸਹਿਜਪ੍ਰੀਤ ਸਿੰਘ ਨਵਾਂ ਟਰੈਕਟਰ ਮਾਰਕਾ ਨਿਊ ਹਾਲੈਂਡ 3630 ਗੁਰਦਾਸਪੁਰ ਤੋਂ ਲੈ ਕੇ ਆਪਣੇ ਪਿੰਡ ਨੂੰ ਜਾ ਰਹੇ ਸੀ ਕਿ ਸ਼ਾਮ 6 ਵਜੇ ਜਦੋਂ ਉਹ ਅੱਡਾ ਪੁਰਾਣਾ ਸ਼ਾਲਾ ਵਿਖੇ ਨਾਮਧਾਰੀ ਸਵੀਟਸ ਦੇ ਬਾਹਰ ਟਰੈਕਟਰ ’ਤੇ ਬੈਠਾ ਸੀ ਤਾਂ ਉਸ ਦੇ ਤਾਏ ਦਾ ਲੜਕਾ ਨਾਮਧਾਰੀ ਸਵੀਟਸ ਤੋਂ ਕੁਝ ਲੈਣ ਲਈ ਚਲਾ ਗਿਆ ਕਿ ਇੰਨ੍ਹੇ ਨੂੰ ਮਲਕੀਤ ਸਿੰਘ, ਬਲਜੀਤ ਸਿੰਘ ਪੁੱਤਰ ਮਹਿੰਦਰ ਸਿੰਘ, ਮਹਿੰਦਰ ਸਿੰਘ ਪੁੱਤਰ ਮੰਗਤਾ ਸਿੰਘ ਵਾਸੀ ਟਾਂਡਾ, ਜੋਗਾ ਸਿੰਘ ਪੁੱਤਰ ਮੁੱਖਾ ਸਿੰਘ, ਰਸ਼ਪਾਲ ਸਿੰਘ ਪੁੱਤਰ ਸੰਤੋਖ ਸਿੰਘ, ਨਿੰਦਰ ਸਿੰਘ, ਸਿੰਦਰ ਸਿੰਘ ਪੁੱਤਰ ਸੁੱਖਾ ਸਿੰਘ, ਸੁੱਖਾ ਸਿੰਘ, ਮੁੱਖਾ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਜਗਤਪੁਰ ਕਲਾਂ, ਅਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਕਠਾਣਾ ਤੇ ਲੱਖਾ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਮੋਚਪੁਰ ਥਾਣਾ ਭੈਣੀ ਮੀਆ ਖਾਂ ਤੇ 3 ਅਣਪਛਾਤੇ ਵਿਅਕਤੀਆਂ ਨੇ ਆ ਕੇ ਦਸਤੀ ਹਥਿਆਰਾਂ ਨਾਲ ਸੱਟਾਂ ਮਾਰ ਕੇ ਮੈਨੂੰ ਜ਼ਖਮੀ ਕਰ ਦਿੱਤਾ ਤੇ ਨਵੇਂ ਟਰੈਕਟਰ ਦੀ ਭੰਨ ਤੋੜ ਕਰਕੇ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਦੌੜ ਗਏ। ਪੁਰਾਣਾ ਸ਼ਾਲਾ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਹੈ ।
ਪਿਛਲੀ ਖ਼ਬਰ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ ਦੀ ਮੀਟਿੰਗ ਅਗਲੀ ਖ਼ਬਰ ਚੇਅਰਮੈਨ ਜਸਬੀਰ ਸਿੰਘ ਕਠਿਆਲੀ ਵਲੋਂ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।