19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਅੱਜ ਜੋੜ ਮੇਲੇ ’ਤੇ ਵਿਸ਼ੇਸ਼:- ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਯਾਦਾਂ ਨਾਲ ਜੁੜਿਆ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ

ਵਡਾਲਾ ਗ੍ਰੰਥੀਆਂ- ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਸੱਚ, ਨਾਮ, ਕਿਰਤ, ਸੇਵਾ ਤੇ ਵੰਡ ਕੇ ਛਕਣ ਦਾ ਸੰਦੇਸ਼ ਦੇ ਕੇ ਅਜਿਹਾ ਅਧਿਆਤਮਿਕ ਚਾਨਣ ਬਖਸ਼ਿਆ, ਜਿਸ ਦੀ ਰੌਸ਼ਨੀ ਸਦੀਆਂ ਬੀਤ ਜਾਣ ਦੇ ਬਾਵਜੂਦ ਅੱਜ ਵੀ ਸੰਸਾਰ ਦਾ ਮਾਰਗ ਦਰਸ਼ਨ ਕਰ ਰਹੀ ਹੈ। ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਬਟਾਲਾ ਤੇ ਇਸ ਦੇ ਆਸ-ਪਾਸ ਦੇ ਪਾਵਨ ਅਸਥਾਨਾਂ ਦਾ ਸਿੱਖ ਇਤਿਹਾਸ ’ਚ ਵਿਸ਼ੇਸ਼ ਮਹੱਤਵ ਹੈ।

ਅਜੀਤ ਡੈਸਕ 19-09-2026
ਵਡਾਲਾ ਗ੍ਰੰਥੀਆਂ- ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਸੱਚ, ਨਾਮ, ਕਿਰਤ, ਸੇਵਾ ਤੇ ਵੰਡ ਕੇ ਛਕਣ ਦਾ ਸੰਦੇਸ਼ ਦੇ ਕੇ ਅਜਿਹਾ ਅਧਿਆਤਮਿਕ ਚਾਨਣ ਬਖਸ਼ਿਆ, ਜਿਸ ਦੀ ਰੌਸ਼ਨੀ ਸਦੀਆਂ ਬੀਤ ਜਾਣ ਦੇ ਬਾਵਜੂਦ ਅੱਜ ਵੀ ਸੰਸਾਰ ਦਾ ਮਾਰਗ ਦਰਸ਼ਨ ਕਰ ਰਹੀ ਹੈ। ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਬਟਾਲਾ ਤੇ ਇਸ ਦੇ ਆਸ-ਪਾਸ ਦੇ ਪਾਵਨ ਅਸਥਾਨਾਂ ਦਾ ਸਿੱਖ ਇਤਿਹਾਸ ’ਚ ਵਿਸ਼ੇਸ਼ ਮਹੱਤਵ ਹੈ। ਇਨ੍ਹਾਂ ਅਸਥਾਨਾਂ ’ਚ ਬਟਾਲਾ-ਕਾਦੀਆਂ ਰੋਡ ’ਤੇ ਲਗਭਗ 8 ਕਿਲੋਮੀਟਰ ਦੀ ਦੂਰੀ ’ਤੇ ਵਡਾਲਾ ਗ੍ਰੰਥੀਆਂ ਵਿਖੇ ਸਥਿਤ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਦਾ ਸਥਾਨ ਵੀ ਬਹੁਤ ਮਹੱਤਵਪੂਰਨ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਬਟਾਲਾ ਨਿਵਾਸੀ ਭਾਈ ਮੂਲ ਚੰਦ ਜੀ ਦੀ ਸਪੁੱਤਰੀ ਮਾਤਾ ਸੁਲੱਖਣੀ ਜੀ ਨਾਲ ਹੋਇਆ ਸੀ। ਸਥਾਨਕ ਇਤਿਹਾਸਕ ਪਰੰਪਰਾ ਅਨੁਸਾਰ ਵਿਆਹ ਤੋਂ ਅਗਲੇ ਦਿਨ ਗੁਰੂ ਸਾਹਿਬ ਅੰਮ੍ਰਿਤ ਵੇਲੇ ਬਟਾਲਾ ਤੋਂ ਬਾਹਰ ਵਿਚਰਦੇ ਹੋਏ ਵਡਾਲਾ ਗ੍ਰੰਥੀਆਂ ਦੇ ਇਸ ਸਥਾਨ ’ਤੇ ਪਹੁੰਚੇ, ਜਿੱਥੇ ਉਸ ਸਮੇਂ ਕੁਦਰਤੀ ਤੇ ਖੁੱਲ੍ਹਾ ਵਾਤਾਵਰਨ ਸੀ। ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਨਾਲ ਜੁੜੀ ਪ੍ਰਚਲਿਤ ਮਾਨਤਾ ਅਨੁਸਾਰ ਇਸ ਸਥਾਨ ’ਤੇ ਗੁਰੂ ਸਾਹਿਬ ਦੀ ਮੁਲਾਕਾਤ ਸਾਧੂ ਰੈਣ ਜੀ ਨਾਲ ਹੋਈ। ਕਿਹਾ ਜਾਂਦਾ ਹੈ ਕਿ ਵਡਾਲਾ ਗ੍ਰੰਥੀਆਂ ਵਿਖੇ ਮਿਲੇ ਸਾਧੂ ਰੈਣ ਜੀ ਨੇ ਗੁਰੂ ਸਾਹਿਬ ਤੋਂ ਕੋਈ ਨਿਸ਼ਾਨੀ ਮੰਗੀ। ਉਸ ਸਮੇਂ ਗੁਰੂ ਸਾਹਿਬ ਫਲਾਹੀ ਦੀ ਦਾਤਣ ਕਰ ਰਹੇ ਸਨ। ਸਥਾਨਕ ਮਾਨਤਾ ਅਨੁਸਾਰ ਗੁਰੂ ਸਾਹਿਬ ਨੇ ਦਾਤਣ ਨੂੰ ਧਰਤੀ ਵਿੱਚ ਗੱਡ ਦਿੱਤਾ, ਜੋ ਸਮੇਂ ਦੇ ਨਾਲ ਫਲਾਹੀ ਦੇ ਰੁੱਖ ਦੇ ਰੂਪ ਵਿਚ ਵਿਕਸਿਤ ਹੋਈ। ਅੱਜ ਵੀ ਇਸ ਪਾਵਨ ਅਸਥਾਨ ’ਤੇ ਮੌਜੂਦ ਫਲਾਹੀ ਦਾ ਰੁੱਖ ਗੁਰੂ ਸਾਹਿਬ ਨਾਲ ਜੁੜੀ ਇਸ ਇਤਿਹਾਸਕ ਯਾਦ ਦਾ ਪ੍ਰਤੀਕ ਮੰਨਿਆ ਜਾਂਦਾ ਹੈ ਅਤੇ ਇਸੇ ਕਾਰਨ ਇਹ ਅਸਥਾਨ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਦੇ ਨਾਮ ਨਾਲ ਪ੍ਰਸਿੱਧ ਹੋਇਆ। ਸਮੇਂ ਦੇ ਨਾਲ ਸੰਗਤਾਂ ਦੀ ਸ਼ਰਧਾ ਅਤੇ ਸੇਵਾ ਸਦਕਾ ਇਸ ਪਾਵਨ ਅਸਥਾਨ ਦਾ ਵਿਸ਼ਾਲ ਰੂਪ ਵਿਕਸਿਤ ਹੋਇਆ। ਸੰਤ ਬਾਬਾ ਗੁਰਮੁਖ ਸਿੰਘ, ਸੰਤ ਬਾਬਾ ਸਾਧੂ ਸਿੰਘ ਅਤੇ ਸੰਤ ਬਾਬਾ ਝੰਡਾ ਸਿੰਘ ਵਲੋਂ ਵਰਸੋਏ ਸੰਤ ਬਾਬਾ ਬਸਤਾ ਸਿੰਘ ਨੇ ਸੰਗਤਾਂ ਦੇ ਸਹਿਯੋਗ ਨਾਲ ਕਾਰ ਸੇਵਾ ਕਰਵਾ ਕੇ ਗੁਰਦੁਆਰਾ ਸਾਹਿਬ ਦੀ ਸੁੰਦਰ ਤੇ ਵਿਸ਼ਾਲ ਇਮਾਰਤ, ਸਰੋਵਰ, ਦੀਵਾਨ ਹਾਲ ਅਤੇ ਲੰਗਰ ਹਾਲ ਆਦਿ ਦਾ ਨਿਰਮਾਣ ਕਰਵਾਇਆ। ਉਪਰੰਤ ਕਾਰ ਸੇਵਾ ਮੁਖੀ ਬਾਬਾ ਹਜੂਰਾ ਸਿੰਘ ਨੇ ਲੰਮਾ ਸਮਾਂ ਇਸ ਅਸਥਾਨ ਦੀ ਸੇਵਾ-ਸੰਭਾਲ ਦੇ ਨਾਲ ਹੋਰ ਗੁਰਧਾਮਾਂ ਦੀ ਕਾਰ ਸੇਵਾ ਵੀ ਕਰਵਾਈ। ਅੱਜ ਕੱਲ੍ਹ ਇਨ੍ਹਾਂ ਸੇਵਾਵਾਂ ਅਤੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਕਾਰ ਸੇਵਾ ਮੁਖੀ ਬਾਬਾ ਦਲੇਰ ਸਿੰਘ ਜੀ ਵਲੋਂ ਨਿਭਾਈ ਜਾ ਰਹੀ ਹੈ। ਹਰੇਕ ਸਾਲ ਦੀ ਤਰ੍ਹਾਂ ਅੱਜ ਵੀ 19 ਸਤੰਬਰ ਨੂੰ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਵਿਖੇ ਮਨਾਇਆ ਜਾਣ ਵਾਲਾ ਸਾਲਾਨਾ ਜੋੜ ਮੇਲਾ ਕੇਵਲ ਇਕ ਧਾਰਮਿਕ ਇਕੱਠ ਨਹੀਂ, ਸਗੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨਾਲ ਜੁੜੀਆਂ ਪਾਵਨ ਯਾਦਾਂ ਨੂੰ ਤਾਜ਼ਾ ਕਰਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਨੂੰ ਆਪਣੇ ਜੀਵਨ ਵਿੱਚ ਵਸਾਉਣ ਦਾ ਮੌਕਾ ਹੈ। - ਗੁਰਪ੍ਰਤਾਪ ਸਿੰਘ ਕਾਹਲੋਂ
ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ ਦੇ 100 ਸਾਲ ਪੂਰੇ ਹੋਣ ’ਤੇ ਰੇਲਵੇ ਵਿਭਾਗ ਵਲੋਂ ਸਮਾਗਮ ਅਗਲੀ ਖ਼ਬਰ ਪੈਡੀ ਦੀ ਖਰੀਦ, ਭੰਡਾਰਨ ਲਈ ਮੰਡੀਆਂ ਤੇ ਗੁਦਾਮਾਂ ’ਚ ਲੋੜੀਂਦੇ ਪ੍ਰਬੰਧਾਂ ਲਈ ਮੰਗ ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।