19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਮਨਾਇਆ

ਡੇਰਾ ਬਾਬਾ ਨਾਨਕ, 18 ਸਤੰਬਰ (ਹੀਰਾ ਸਿੰਘ ਮਾਂਗਟ, ਵਿਜੇ ਸ਼ਰਮਾ)-ਬਾਬਾ ਸ੍ਰੀ ਚੰਦ ਜੀ ਚੈਰੀਟੇਬਲ ਟਰੱਸਟ ਵਲੋਂ ਅੱਜ ਟਰੱਸਟ ਦੇ ਚੇਅਰਮੈਨ ਐਨ. ਆਰ.

ਅਜੀਤ ਡੈਸਕ 19-09-2026
ਡੇਰਾ ਬਾਬਾ ਨਾਨਕ, 18 ਸਤੰਬਰ (ਹੀਰਾ ਸਿੰਘ ਮਾਂਗਟ, ਵਿਜੇ ਸ਼ਰਮਾ)-ਬਾਬਾ ਸ੍ਰੀ ਚੰਦ ਜੀ ਚੈਰੀਟੇਬਲ ਟਰੱਸਟ ਵਲੋਂ ਅੱਜ ਟਰੱਸਟ ਦੇ ਚੇਅਰਮੈਨ ਐਨ.ਆਰ.ਆਈ ਬਾਬਾ ਰਜਿੰਦਰ ਸਿੰਘ ਬੇਦੀ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਨੇੜੇ ਦਸ ਡੋਗਰਾ ਮਾਰਗ ਡੇਰਾ ਬਾਬਾ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਭਾਈ ਮਨਜਿੰਦਰ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਕੀਰਤਨ ਕੀਤਾ ਗਿਆ ਤੇ ਬਾਬਾ ਸ੍ਰੀ ਚੰਦ ਜੀ ਦਾ ਆਰਤਾ ਗਾਇਨ ਕਰਨ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਟਰੱਸਟ ਚੇਅਰਮੈਨ ਬਾਬਾ ਰਜਿੰਦਰ ਸਿੰਘ ਬੇਦੀ ਨੇ ਸੰਗਤਾਂ ਨੂੰ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਅਤੇ ਇਸ ਧਾਰਮਿਕ ਸਮਾਗਮ ਮੌਕੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਬਾਬਾ ਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਪਿਛਲੀ ਸਮਾਜ ਸੇਵੀ ਕੰਮਾਂ ਦੀ ਲੜੀ ਨੂੰ ਜਾਰੀ ਰੱਖਦਿਆਂ ਟਰੱਸਟ ਵਲੋਂ ਵੱਖ-ਵੱਖ ਸਕੂਲਾਂ ਵਿੱਚ ਪੜਦੇ 5 ਹਜ਼ਾਰ ਬੱਚਿਆਂ ਨੂੰ ਮੁਫਤ ਕਾਪੀਆਂ ਕਿਤਾਬਾਂ ਵੰਡੀਆਂ ਜਾਣਗੀਆਂ । ਬਾਬਾ ਰਜਿੰਦਰ ਸਿੰਘ ਬੇਦੀ ਵੱਲੋਂੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਉ, ਦੁਸਾਲੇ ਅਤੇ ਸਨਮਾਨ ਚਿੰਨ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਾਤਾ ਆਤਮਜੀਤ ਕੌਰ ਬੇਦੀ, ਐਨ.ਆਰ.ਆਈ ਰਮਿੰਦਰਜੋਤ ਸਿੰਘ ਬੇਦੀ, ਬਲਵਿੰਦਰ ਸਿੰਘ ਹਰੂਵਾਲ ਪ੍ਰਧਾਨ ਰਾਈਸ ਮਿੱਲਰਜ਼ ਐਸੋਸੀਏਸ਼ਨ ਪੰਜਾਬ, ਚੇਅਰਮੈਨ ਰੇਸ਼ਮ ਸਿੰਘ ਪੱਡਾ, ਸਾਬਕਾ ਚੇਅਰਮੈਨ ਮਨਮੋਹਨ ਸਿੰਘ ਪੱਖੋਕੇ, ਸਾਬਕਾ ਕੌਂਸਲਰ ਡਾਕਟਰ ਤਰਲੋਚਨ ਸਿੰਘ ਸੋਖੀ, ਪ੍ਰਿੰਸੀਪਲ ਰੁਪਿੰਦਰਜੀਤ ਕੌਰ ਧਾਲੀਵਾਲ, ਪ੍ਰਿੰਸੀਪਲ ਬਿਕਰਮਜੀਤ ਸਿੰਘ, ਜੋਗਿੰਦਰ ਸਿੰਘ ਬੀਡੀਓ, ਸਾਬਕਾ ਡੀਈਓ ਵਿਨੋਦ ਮੱਤਰੀ, ਮਾਸਟਰ ਚਰਨਜੀਤ ਸਿੰਘ ਬੇਦੀ, ਵਾਈਸ ਪ੍ਰਧਾਨ ਕੁਲਵਿੰਦਰ ਸਿੰਘ ਬੇਦੀ, ਮਗਵਿੰਦਰ ਸਿੰਘ ਮੰਗੀਆ, ਸੁਖਵਿੰਦਰ ਸਿੰਘ ਮੱਲੀ ਡੇਰਾ ਪਠਾਣਾ, ਬਾਬਾ ਰਣਧੀਰ ਸਿੰਘ, ਤੇਜਿੰਦਰਜੀਤ ਸਿੰਘ ਪੂਨੀ, ਬਾਬਾ ਗੁਰਦੀਪ ਸਿੰਘ ਬੇਦੀ , ਬੀਬੀ ਮਹਿੰਦਰ ਕੌਰ ਪ੍ਰਧਾਨ ਸੁਖਮਨੀ ਸੇਵਾ ਸੁਸਾਇਟੀ, ਸੈਕਟਰੀ ਸੁੱਚਾ ਸਿੰਘ ਸ਼ਿਕਾਰ ਮਾਛੀਆਂ, ਮੈਡਮ ਮਨਦੀਪ ਕੌਰ, ਮਾਸਟਰ ਬਲਜਿੰਦਰ ਸਿੰਘ, ਸਾਬਕਾ ਕੌਂਸਲਰ ਤਰਲੋਚਨ ਸਿੰਘ ਤੋਚੀ, ਬਾਬਾ ਮੰਗਲ ਦਾਸ, ਰਜੇਸ਼ ਕੁਮਾਰ ਹਾਂਡਾ, ਬਿੱਟਾ ਜੌੜੀਆਂ ਖੁਰਦ ਤੇ ਰਛਪਾਲ ਸਿੰਘ ਸ਼ਾਹਪੁਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਮਿਲੇਗੀ ਨਵੀਂ ਰਫ਼ਤਾਰ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਵਿਚ ਜੀ.ਜੀ.ਬੀ ਰਾਇਲ ਇੰਟਰਨੈਸ਼ਨਲ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।