20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਪਰਵੇਜ਼ ਸੰਧੂ ਦੀ ਪੁਸਤਕ ‘ਕੋਡ ਬਲੂ’ ਦਾ ਦੂਜਾ ਐਡੀਸ਼ਨ ਲੋਕ ਅਰਪਣ

ਬਟਾਲਾ, 19 ਸਤੰਬਰ (ਸਤਿੰਦਰ ਸਿੰਘ)-ਸਾਹਿਤਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਗੁਰੂ ਨਾਨਕ ਕਾਲਜ ਬਟਾਲਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵੱਲੋਂ ਪ੍ਰਸਿੱਧ ਕਹਾਣੀਕਾਰਾ ਪਰਵੇਜ਼ ਸੰਧੂ ਦੀ ਚਰਚਿਤ ਪੁਸਤਕ ‘ਕੋਡ ਬਲੂ’ ਦਾ ਦੂਜਾ ਐਡੀਸ਼ਨ ਰਸਮੀ ਤੌਰ ’ਤੇ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ.

ਅਜੀਤ ਡੈਸਕ 20-09-2026
ਬਟਾਲਾ, 19 ਸਤੰਬਰ (ਸਤਿੰਦਰ ਸਿੰਘ)-ਸਾਹਿਤਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਗੁਰੂ ਨਾਨਕ ਕਾਲਜ ਬਟਾਲਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵੱਲੋਂ ਪ੍ਰਸਿੱਧ ਕਹਾਣੀਕਾਰਾ ਪਰਵੇਜ਼ ਸੰਧੂ ਦੀ ਚਰਚਿਤ ਪੁਸਤਕ ‘ਕੋਡ ਬਲੂ’ ਦਾ ਦੂਜਾ ਐਡੀਸ਼ਨ ਰਸਮੀ ਤੌਰ ’ਤੇ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਪੁਸਤਕ ਦੇ ਦੂਜੇ ਐਡੀਸ਼ਨ ਦੇ ਪ੍ਰਕਾਸ਼ਨ ’ਤੇ ਲੇਖਕ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿਸੇ ਪੁਸਤਕ ਦਾ ਮੁੜ ਪ੍ਰਕਾਸ਼ਿਤ ਹੋਣਾ ਉਸ ਦੀ ਸਾਹਿਤਕ ਸਵੀਕ੍ਰਿਤੀ ਅਤੇ ਪਾਠਕਾਂ ਨਾਲ ਬਣੇ ਗੂੜ੍ਹੇ ਸੰਵਾਦ ਦਾ ਪ੍ਰਮਾਣ ਹੁੰਦਾ ਹੈ। ਉਨ੍ਹਾਂ ਕਿਹਾ ਪਰਵੇਜ਼ ਸੰਧੂ ਨੇ ਹੁਣ ਪੰਜ ਕਹਾਣੀ ਸੰਗ੍ਰਹਿ ਅਤੇ ਇਕ ਵਾਰਤਕ ਪੁਸਤਕ ਲਿਖ ਕਿ ਸਾਹਿਤਕ ਹਲਕਿਆਂ ਵਿੱਚ ਆਪਣਾ ਵੱਖਰਾ ਮੁਕਾਮ ਹਾਸਲ ਕੀਤਾ ਹੈ। ਇਸ ਦੀਆਂ ਕਹਾਣੀਆਂ ਦਾ ਕੇਂਦਰੀ ਸਰੋਕਾਰ ਮਨੁੱਖ ਹੈ। ਇਸ ਮੌਕੇ ਮੁਖੀ ਪੰਜਾਬੀ ਵਿਭਾਗ ਡਾ. ਗੁਰਬੀਰ ਸਿੰਘ ਨੇ ਕਿਹਾ ਕਿ ‘ਕੋਡ ਬਲੂ’ ਦੀਆਂ ਕਹਾਣੀਆਂ ਵਿਚ ਪੇਸ਼ ਮਨੁੱਖੀ ਸੰਵੇਦਨਾ, ਸਮਾਜਿਕ ਸਰੋਕਾਰਾਂ ਅਤੇ ਸਮਕਾਲੀ ਜੀਵਨ ਦੀਆਂ ਜਟਿਲਤਾਵਾਂ ਬਾਰੇ ਹਿਰਦੇ ਵੇਦਨ ਵੇਰਵੇ ਹਨ। ਉਨ੍ਹਾਂ ਕਿਹਾ ਕਿ ਪਰਵੇਜ਼ ਸੰਧੂ ਦੀ ਕਹਾਣੀ-ਕਲਾ ਆਪਣੇ ਵਿਸ਼ੇ, ਬਿਰਤਾਂਤਕ ਜੁਗਤਾਂ ਅਤੇ ਪਾਤਰਾਂ ਦੀ ਮਨੋਵਿਗਿਆਨਕ ਪੇਸ਼ਕਾਰੀ ਕਰ ਕੇ ਪਾਠਕ ਨੂੰ ਡੂੰਘਾ ਪ੍ਰਭਾਵਿਤ ਕਰਦੀ ਹੈ। ਇਸ ਮੌਕੇ ਡਾ. ਹਰਮੀਤ ਕੌਰ ਨੇ ਕਿਹਾ ਕਿ ਪਰਵੇਜ਼ ਸੰਧੂ ਦੀ ਕਹਾਣੀ ਕਹੇ ਨਾਲੇ ਅਣਕਹੇ ਦੀ ਜਿਆਦਾ ਕਨਸੋਅ ਦੇਂਦੀ ਹੈ। ਇਸੇ ਕਰਕੇ ਉਸ ਦੀ ਕਹਾਣੀ ਪਾਠਕਾਂ ਦੀ ਸਿਮਰਤੀ ਵਿਚ ਆਲ੍ਹਣਾ ਪਾ ਲੈਂਦੀ ਹੈ। ਵਿਦਿਆਰਥਣ ਸੁਖਦੀਪ ਕੌਰ ਨੇ ਕਿਹਾ ਕਿ ਇਸ ਕਹਾਣੀ ਸੰਗ੍ਰਹਿ ਵਿਚ ਪਰਵੇਜ਼ ਸੰਧੂ ਨੇ ਆਪਣੇ ਨਿੱਜੀ ਦੁੱਖ ਬੜੀ ਸਹਿਜਤਾ ਨਾਲ ਪੇਸ਼ ਕੀਤਾ ਹੈ। ਇਸ ਮੌਕੇ ਪ੍ਰੋ. ਨਵਤੇਜ ਕੌਰ ਬੇਦੀ, ਡਾ. ਮਨਦੀਪ ਕੌਰ, ਪ੍ਰੋ. ਅੰਮ੍ਰਿਤਪਾਲ ਸਿੰਘ, ਪ੍ਰੋ. ਸਹਿਬਾਜਦੀਪ ਸਿੰਘ, ਪ੍ਰੋ. ਗੁਰਦੀਪ ਕੌਰ, ਪ੍ਰੋ. ਕੰਵਲਜੀਤ ਕੌਰ, ਪ੍ਰੋ. ਮਨਮੀਤ ਕੌਰ, ਪ੍ਰੋ. ਨਵਦੀਪ ਕੌਰ ਤੇ ਵਿਦਿਆਰਥੀਆਂ ਅਤੇ ਸਾਹਿਤ ਪ੍ਰੇਮੀਆਂ ਨੇ ਸ਼ਿਰਕਤ ਕੀਤੀ। ਸਮਾਗਮ ਦੇ ਅੰਤ ਵਿਚ ਗੁਰੂ ਨਾਨਕ ਕਾਲਜ ਬਟਾਲਾ ਦੇ ਸਟਾਫ ਵਲੋਂ ਲੇਖਕਾ ਪਰਵੇਜ਼ ਸੰਧੂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੀ ਸਿਰਜਣਾ ਅਤੇ ਸਾਹਿਤ ਦੇ ਪ੍ਰਸਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਾਲਾਘਾ ਕੀਤੀ ਗਈ।
ਪਿਛਲੀ ਖ਼ਬਰ ਹਲਕਾ ਕਾਦੀਆਂ ’ਚ ‘ਆਪ’ ਨੂੰ ਹੋਰ ਮਜ਼ਬੂਤ ਕਰਾਂਗੇ- ਰਣਜੋਧ ਸਿੰਘ ਛੋਟੇਪੁਰ ਅਗਲੀ ਖ਼ਬਰ ਵਿਆਹ ਪੁਰਬ ਸਮਾਗਮ ਮੌਕੇ ਸੰਗਤਾਂ ਵਲੋਂ ਦਿੱਤੇ ਅਥਾਹ ਪਿਆਰ ਅਤੇ ਸਹਿਯੋਗ ਲਈ ਹਮੇਸ਼ਾ ਰਿਣੀ ਰਹਾਂਗਾ- ਵਿਧਾਇਕ ਸ਼ੈਰੀ ਕਲਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।