20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸਰਕਾਰੀ ਹਾਈ ਸਕੂਲ ਕੋਟ ਟੋਡਰਮਲ ਅਤੇ ਸਰਕਾਰੀ ਆਦਰਸ਼ ਸਕੂਲ ਸਮੇਤ ਹੋਰ ਸਕੂਲਾਂ ਵਿਚ ਗਾਈਡੈਂਸ ਗਤੀਵਿਧੀਆਂ ਦਾ ਨਿਰੀਖਣ

ਭੈਣੀ ਮੀਆਂ ਖਾਂ, 19 ਸਤੰਬਰ (ਜਸਬੀਰ ਸਿੰਘ ਬਾਜਵਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ ਰਾਜੇਸ਼ ਕੁਮਾਰ ਸ਼ਰਮਾ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵਲੋਂ ਅੱਜ ਬਲਾਕ ਕਾਹਨੂੰਵਾਨ-2 ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰ ਕੇ ਵਿਦਿਆਰਥੀਆਂ ਲਈ ਚਲਾਈਆਂ ਜਾ ਰਹੀਆਂ ਗਾਈਡੈਂਸ ਅਤੇ ਕੌਂਸਲਿੰਗ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਲੈਕਚਰਾਰ ਦਿਨੇਸ਼ ਅਬਰੋਲ ਅਤੇ ਬਲਾਕ ਗਾਈਡੈਂਸ ਕੌਂਸਲਰ ਕਾਹਨੂੰਵਾਨ-2 ਜਸਵਿੰਦਰ ਸਿੰਘ ਵੀ ਮੌਜੂਦ ਸਨ।

ਅਜੀਤ ਡੈਸਕ 20-09-2026
ਭੈਣੀ ਮੀਆਂ ਖਾਂ, 19 ਸਤੰਬਰ (ਜਸਬੀਰ ਸਿੰਘ ਬਾਜਵਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ ਰਾਜੇਸ਼ ਕੁਮਾਰ ਸ਼ਰਮਾ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵਲੋਂ ਅੱਜ ਬਲਾਕ ਕਾਹਨੂੰਵਾਨ-2 ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰ ਕੇ ਵਿਦਿਆਰਥੀਆਂ ਲਈ ਚਲਾਈਆਂ ਜਾ ਰਹੀਆਂ ਗਾਈਡੈਂਸ ਅਤੇ ਕੌਂਸਲਿੰਗ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਲੈਕਚਰਾਰ ਦਿਨੇਸ਼ ਅਬਰੋਲ ਅਤੇ ਬਲਾਕ ਗਾਈਡੈਂਸ ਕੌਂਸਲਰ ਕਾਹਨੂੰਵਾਨ-2 ਜਸਵਿੰਦਰ ਸਿੰਘ ਵੀ ਮੌਜੂਦ ਸਨ। ਦੌਰੇ ਦੌਰਾਨ ਸਰਕਾਰੀ ਹਾਈ ਸਕੂਲ ਕੋਟ ਟੋਡਰਮਲ ਅਤੇ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸਮੇਤ ਵੱਖ-ਵੱਖ ਸਕੂਲਾਂ ਵਿਚ ਗਾਈਡੈਂਸ ਗਤੀਵਿਧੀਆਂ ਦਾ ਨਿਰੀਖਣ ਕੀਤਾ ਗਿਆ। ਸਰਕਾਰੀ ਹਾਈ ਸਕੂਲ ਕੋਟ ਟੋਡਰਮਲ ਵਿਖੇ ਮੁੱਖ ਅਧਿਆਪਕਾ-ਕਮ-ਬਲਾਕ ਨੋਡਲ ਅਫ਼ਸਰ ਦਿਵਜੋਤ ਕੌਰ ਨੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਕੂਲ ਵਲੋਂ ਬਲਜੀਤ ਸਿੰਘ, ਸਾਇੰਸ ਮਾਸਟਰ ਨੂੰ ਐਮ. ਸਟਾਰ ਪੋਰਟਲ ’ਤੇ ਗਾਈਡੈਂਸ ਕੌਂਸਲਰ ਵਜੋਂ ਅਪਡੇਟ ਕਰ ਦਿੱਤਾ ਗਿਆ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਵੱਖ-ਵੱਖ ਕਿੱਤਾ-ਮੁਖੀ ਕੋਰਸਾਂ, ਉੱਚ ਸਿੱਖਿਆ ਦੇ ਮੌਕਿਆਂ ਅਤੇ ਕਰੀਅਰ ਚੋਣ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਨਸ਼ਾ-ਮੁਕਤ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਦੌਰੇ ਦੌਰਾਨ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਸਕੂਲ ਵਿੱਚ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੇ ਰਜਿਸਟਰ ਵੀ ਚੈੱਕ ਕੀਤੇ ਗਏ। ਇਸ ਤੋਂ ਇਲਾਵਾ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ, ਯੋਗਤਾ ਅਤੇ ਸਮਰੱਥਾ ਅਨੁਸਾਰ ਸਹੀ ਕਰੀਅਰ ਦੀ ਚੋਣ ਕਰਨ ਲਈ ਸਮੇਂ ਸਿਰ ਅਤੇ ਨਿਰੰਤਰ ਮਾਰਗਦਰਸ਼ਨ ਮਿਲਣਾ ਬਹੁਤ ਜ਼ਰੂਰੀ ਹੈ।
ਪਿਛਲੀ ਖ਼ਬਰ ਕੇਂਦਰ ਸਰਕਾਰ ਝੋਨਾ ਲਗਾਉਣ ਲਈ ਸ਼ੈਲਰਾਂ ਦੇ ਕਣਕ ਨਾਲ ਭਰੇ ਗੁਦਾਮ ਤੁਰੰਤ ਖਾਲੀ ਕਰਵਾਏ-ਪ੍ਰਧਾਨ ਹਰੂਵਾਲ ਅਗਲੀ ਖ਼ਬਰ ਨਿਊ ਬਾਵਾ ਲਾਲ ਹਸਪਤਾਲ ਧਿਆਨਪੁਰ ਵਲੋਂ ਮੁਫਤ ਮੈਡੀਕਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।