20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਕੌਂਸਲਰ ਮਨਬੀਰ ਸਿੰਘ ਰੰਧਾਵਾ ਵਲੋਂ ਨਗਰ ਕੀਰਤਨ ਦਾ ਸਵਾਗਤ

ਬਟਾਲਾ, 19 ਸਤੰਬਰ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਮੌਕੇ ਸਜਾਏ ਵਿਸ਼ਾਲ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਕੌਂਸਲਰ ਮਨਬੀਰ ਸਿੰਘ ਰੰਧਾਵਾ ਵਲੋਂ ਸਾਥੀਆਂ ਨਗਰ ਕੀਰਤਨ ਦੀਆਂ ਸੰਗਤਾਂ ਨੂੰ ਜੀ ਆਇਆ ਕਿਹਾ।

ਅਜੀਤ ਡੈਸਕ 20-09-2026
ਬਟਾਲਾ, 19 ਸਤੰਬਰ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਮੌਕੇ ਸਜਾਏ ਵਿਸ਼ਾਲ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਕੌਂਸਲਰ ਮਨਬੀਰ ਸਿੰਘ ਰੰਧਾਵਾ ਵਲੋਂ ਸਾਥੀਆਂ ਨਗਰ ਕੀਰਤਨ ਦੀਆਂ ਸੰਗਤਾਂ ਨੂੰ ਜੀ ਆਇਆ ਕਿਹਾ। ਮਨਬੀਰ ਰੰਧਾਵਾ ਵਲੋਂ ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਸਾਹਿਬ ਭੇਟ ਕੀਤਾ ਅਤੇ ਪੰਜ ਪਿਆਰੇ ਸਾਹਿਬਾਨ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ। ਕੌਂਸਲਰ ਰੰਧਾਵਾ ਨੇ ਕਿਹਾ ਕਿ ਵਡਭਾਗੇ ਹਾਂ ਜੋ ਅਸੀਂ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਖੁਸ਼ੀਆਂ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਦੱਸੇ ਸਿਧਾਂਤਾਂ ’ਤੇ ਚੱਲ ਕੇ ਜੀਵਨ ਸਫਲਾ ਕਰਨਾ ਚਾਹੀਦਾ ਹੈ। ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਨਗਰ ਕੀਰਤਨ ਦੌਰਾਨ ਵਾਤਾਵਰਨ ਨੂੰ ਸਾਫ ਰੱਖਣ ਲਈ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਦੇ ਸਾਥੀ ਤੇ ਸੰਗਤਾਂ ਵੱਡੀ ਗਿਣਤੀ ’ਚ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਚੌੜੇ ’ਚ ਇਕ ਵਿਅਕਤੀ ਨੂੰ ਲਾਵਾਰਸ ਕੁੱਤਿਆਂ ਕੀਤਾ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਪਹਿਲਾ ਖੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।