20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਏ. ਐਂਡ. ਐਮ. ਇੰਸਟੀਚਿਊਟ ਵਿਖੇ ਰਾਸ਼ਟਰੀ ਚਾਕਲੇਟ ਮਿਲਕਸ਼ੇਕ ਦਿਵਸ ਮਨਾਇਆ

ਪਠਾਨਕੋਟ, 19 ਸਤੰਬਰ (ਸੰਧੂ)- ਏ. ਐਂਡ.

ਅਜੀਤ ਡੈਸਕ 20-09-2026
ਪਠਾਨਕੋਟ, 19 ਸਤੰਬਰ (ਸੰਧੂ)- ਏ. ਐਂਡ. ਐਮ. ਇੰਸਟੀਚਿਊਟ ਆਫ਼ ਕੰਪਿਊਟਰ ਐਂਡ ਟੈਕਨਾਲੋਜੀ ਤੇ ਏ. ਐਂਡ. ਐਮ. ਗਰੁੱਪ ਆਫ਼ ਇੰਸਟੀਚਿਊਟਸ ਪਠਾਨਕੋਟ ਦੇ ਹੋਟਲ ਮੈਨੇਜਮੈਂਟ ਵਿਭਾਗ ਵਲੋਂ ਰਾਸ਼ਟਰੀ ਚਾਕਲੇਟ ਮਿਲਕਸ਼ੇਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਵਿਦਿਆਰਥੀਆਂ ਨੇ ਕਈ ਤਰ੍ਹਾਂ ਦੇ ਸੁਆਦੀ ਚਾਕਲੇਟ ਮਿਲਕਸ਼ੇਕ ਤਿਆਰ ਕੀਤੇ । ਪ੍ਰੋਗਰਾਮ ਚੇਅਰਮੈਨ ਅਕਸ਼ੈ ਮਹਾਜਨ, ਸਕੱਤਰ ਸੋਨੂੰ ਮਹਾਜਨ ਤੇ ਉਪ ਪ੍ਰਧਾਨ ਨਮਨ ਮਹਾਜਨ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ ਸੀ । ਏ.ਐਂਡ.ਐਮ. ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਡਾਇਰੈਕਟਰ ਡਾ. ਸੰਦੀਪ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸੇਵਾ ਨਿਭਾਈ । ਮੁੱਖ ਮਹਿਮਾਨ ਡਾ: ਸੰਦੀਪ ਸ਼ਰਮਾ ਨੇ ਵਿਦਿਆਰਥੀਆਂ ਦੁਆਰਾ ਤਿਆਰ ਕੀਤੇ ਮਿਲਕਸ਼ੇਕ ਦੇਖੇ ਅਤੇ ਉਨ੍ਹਾਂ ਦੀ ਸਿਰਜਣਾਤਮਿਕਤਾ ਤੇ ਉਤਸ਼ਾਹ ਦੀ ਪ੍ਰਸ਼ੰਸਾ ਕੀਤੀ । ਇਸ ਮੌਕੇ ਡਾਇਰੈਕਟਰ ਡਾ. ਰਾਜਪਾਲ ਸਿੰਘ, ਸੰਸਥਾ ਦੇ ਸਟਾਫ਼ ਤੇ ਵਿਦਿਆਰਥੀਆਂ ਦੇ ਨਾਲ ਮੌਜੂਦ ਸਨ ।
ਪਿਛਲੀ ਖ਼ਬਰ ਸਰਕਾਰੀ ਸਕੂਲ ਨਾਜੋਚੱਕ ਵਿਖੇ ਵਿਸ਼ਵ ਓਜ਼ੋਨ ਦਿਵਸ ਮਨਾਇਆ ਅਗਲੀ ਖ਼ਬਰ ਨੰਗਲ ਭੂਰ ਸਕੂਲ ਵਿਖੇ ਐਸ.ਆਈ.ਆਰ. ਸੰਬੰਧੀ ਸਵੀਪ ਜਾਗਰੂਕਤਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।