22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਗੌਤਮ ਸੇਠ ਗੁੱਡੂ ਨੇ ਵਿਆਹ ਪੁਰਬ ਮੌਕੇ ਲੱਗੇ ਲੰਗਰਾਂ ’ਚ ਸੇਵਾ ਕੀਤੀ

ਬਟਾਲਾ, 21 ਸਤੰਬਰ (ਸਤਿੰਦਰ ਸਿੰਘ)-ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਮੌਕੇ ਲਗਾਏ ਲੰਗਰਾਂ ਦੌਰਾਨ ਗੌਤਮ ਸੇਠ ਗੁੱਡੂ ਸੀਨੀਅਰ ਮੀਤ ਪ੍ਰਧਾਨ ਕਾਂਗਰਸ ਜ਼ਿਲ੍ਹਾ ਗੁਰਦਾਸਪੁਰ ਵਲੋਂ ਹਾਜ਼ਰੀ ਲਵਾਉਂਦਿਆਂ ਸੇਵਾ ਕੀਤੀ ਗਈ। ਇਸ ਮੌਕੇ ਸ੍ਰੀ ਗੁੱਡੂ ਸੇਠ ਨੇ ਕਿਹਾ ਕਿ ਹਰ ਸਾਲ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।

ਅਜੀਤ ਡੈਸਕ 22-09-2026
ਬਟਾਲਾ, 21 ਸਤੰਬਰ (ਸਤਿੰਦਰ ਸਿੰਘ)-ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਮੌਕੇ ਲਗਾਏ ਲੰਗਰਾਂ ਦੌਰਾਨ ਗੌਤਮ ਸੇਠ ਗੁੱਡੂ ਸੀਨੀਅਰ ਮੀਤ ਪ੍ਰਧਾਨ ਕਾਂਗਰਸ ਜ਼ਿਲ੍ਹਾ ਗੁਰਦਾਸਪੁਰ ਵਲੋਂ ਹਾਜ਼ਰੀ ਲਵਾਉਂਦਿਆਂ ਸੇਵਾ ਕੀਤੀ ਗਈ। ਇਸ ਮੌਕੇ ਸ੍ਰੀ ਗੁੱਡੂ ਸੇਠ ਨੇ ਕਿਹਾ ਕਿ ਹਰ ਸਾਲ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਪਵਿੱਤਰ ਸਮਾਗਮ ’ਚ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦੂਰ-ਦੂਰ ਤੋਂ ਪਹੁੰਚਦੀਆਂ ਹਨ ਤੇ ਗੁਰੂ ਸਾਹਿਬ ਜੀ ਦੇ ਚਰਨਾਂ ’ਚ ਆਪਣੀ ਸ਼ਰਧਾ ਭੇਟ ਕਰਦੀਆਂ ਹਨ। ਵੱਖ-ਵੱਖ ਥਾਵਾਂ ’ਤੇ ਲੰਗਰਾਂ ਦੀ ਸੇਵਾ ਕੀਤੀ ਜਾਂਦੀ ਹੈ। ਨਗਰ ਕੀਰਤਨ, ਧਾਰਮਿਕ ਦੀਵਾਨਾਂ ਤੇ ਹੋਰ ਸਮਾਗਮਾਂ ਰਾਹੀਂ ਇਸ ਪਵਿੱਤਰ ਦਿਹਾੜੇ ਨੂੰ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਬਾਬੇ ਨਾਨਕ ਜੀ ਦਾ ਵਿਆਹ ਪੁਰਬ ਸਾਡੇ ਲਈ ਬਹੁਤ ਹੀ ਪਵਿੱਤਰ ਤੇ ਇਤਿਹਾਸਕ ਦਿਹਾੜਾ ਹੈ। ਇਹ ਸਮਾਗਮ ਸਾਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਨੂੰ ਆਪਣੇ ਜੀਵਨ ’ਚ ਅਪਣਾਉਣ ਦੀ ਪ੍ਰੇਰਣਾ ਦਿੰਦਾ ਹੈ ।
ਪਿਛਲੀ ਖ਼ਬਰ ਅਕਾਲੀ ਆਗੂ ਹਰਜੀਤ ਸਿੰਘ ਪਰਮਾਰ ਰੰਗੜ ਨੰਗਲ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਭਾਜਪਾ ਦੀ ਡਬਲ ਇੰਜਣ ਸਰਕਾਰ ਹੀ ਪੰਜਾਬ ਨੂੰ ਨਸ਼ਾ-ਮੁਕਤ ਕਰ ਸਕਦੀ ਹੈ- ਨਾਇਬ ਸਿੰਘ ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।