ਪਿੰਡ ਸੇਖਵਾਂ ਵਿਖੇ ਧਾਰਮਿਕ ਸਮਾਗਮ ਅੱਜ
ਅੱਚਲ ਸਾਹਿਬ, 21 ਸਤੰਬਰ (ਗੁਰਚਰਨ ਸਿੰਘ)-ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਦਮਦਮਾ ਸਾਹਿਬ ਪਿੰਡ ਸੇਖਵਾਂ ਵਿਖੇ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਲਾਨਾ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ 20 ਸਤੰਬਰ ਨੂੰ ਸ੍ਰੀ ਅਖੰਡ ਪਾਠ ਅਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਭੋਗ 22 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਪਾਏ ਜਾਣਗੇ, ਉਪਰੰਤ ਖੁੱਲੇ ਪੰਡਾਲਾਂ ’ਚ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ’ਚ ਪੰਥ ਦੇ ਪ੍ਰਸਿੱਧ ਢਾਡੀ ਗਿਆਨੀ ਸ਼ਮਸ਼ੇਰ ਸਿੰਘ ਮਿਸਰਪੁਰਾ, ਰਾਗੀ ਭਾਈ ਗੁਰਵਿੰਦਰ ਸਿੰਘ ਜੀ ਅੱਚਲ ਸਾਹਿਬ ਸਮੇਤ ਜਥੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ ।
ਅੱਚਲ ਸਾਹਿਬ, 21 ਸਤੰਬਰ (ਗੁਰਚਰਨ ਸਿੰਘ)-ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਦਮਦਮਾ ਸਾਹਿਬ ਪਿੰਡ ਸੇਖਵਾਂ ਵਿਖੇ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਲਾਨਾ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ 20 ਸਤੰਬਰ ਨੂੰ ਸ੍ਰੀ ਅਖੰਡ ਪਾਠ ਅਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਭੋਗ 22 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਪਾਏ ਜਾਣਗੇ, ਉਪਰੰਤ ਖੁੱਲੇ ਪੰਡਾਲਾਂ ’ਚ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ’ਚ ਪੰਥ ਦੇ ਪ੍ਰਸਿੱਧ ਢਾਡੀ ਗਿਆਨੀ ਸ਼ਮਸ਼ੇਰ ਸਿੰਘ ਮਿਸਰਪੁਰਾ, ਰਾਗੀ ਭਾਈ ਗੁਰਵਿੰਦਰ ਸਿੰਘ ਜੀ ਅੱਚਲ ਸਾਹਿਬ ਸਮੇਤ ਜਥੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ । ਇਸ ਮੌਕੇ ਜਥੇਦਾਰ ਮਹਿੰਦਰ ਸਿੰਘ, ਭਾਈ ਦਿਆਲ ਸਿੰਘ, ਭਾਈ ਨਰਿੰਜਣ ਸਿੰਘ ਭਾਈ ਸੇਵਾ ਸਿੰਘ, ਨੰਬਰਦਾਰ ਨਿਰਮਲ ਸਿੰਘ, ਸਤਨਾਮ ਸਿੰਘ, ਗ੍ਰੰਥੀ ਭਾਈ ਨਰਿੰਦਰ ਸਿੰਘ, ਸੰਪੂਰਣ ਸਿੰਘ, ਬਚਿੱਤਰ ਸਿੰਘ, ਸ਼ੇਰ ਸਿੰਘ, ਪਲਵਿੰਦਰ ਸਿੰਘ ,ਅਮਰੀਕ ਸਿੰਘ , ਬਲਵਿੰਦਰ ਸਿੰਘ, ਕਵਲਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਨਰੈਣ ਸਿੰਘ,ਅਨੰਤਬੀਰ ਸਿੰਘ, ਕਸ਼ਮੀਰ ਸਿੰਘ,ਮੇਜਰ ਸਿੰਘ, ਸਾਹਿਬ ਸਿੰਘ, ਜਗਤਾਰ ਸਿੰਘ,ਸੁਭਦੀਪ ਸਿੰਘ, ਬਲਰਾਜ ਸਿੰਘ, ਸਰਬਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪ੍ਰਬੰਧਕ ਅਤੇ ਬੀਬੀਆਂ ਹਾਜ਼ਰ ਸਨ।