24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਜਨਗਣਨਾ ਫੇਜ਼-2 ਸੰਬੰਧੀ ਜ਼ਿਲ੍ਹਾ ਗੁਰਦਾਸਪੁਰ ਦੇ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਆਰੰਭ ਪਹਿਲੇ ਬੈਚ ਵਿਚ 32 ਫੀਲਡ ਟ੍ਰੇਨਰਾਂ ਨੇ ਲਿਆ ਭਾਗ

ਗੁਰਦਾਸਪੁਰ, 22 ਸਤੰਬਰ (ਅਸ਼ੋਕ ਸ਼ਰਮਾ)-ਜਨਗਣਨਾ-2027 ਦੇ ਫੇਜ਼-2 ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਫੀਲਡ ਟ੍ਰੇਨਰਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਆਰੰਭ ਹੋ ਗਈ ਹੈ। ਪਹਿਲੇ ਬੈਚ ’ਚ 32 ਫੀਲਡ ਟ੍ਰੇਨਰਾਂ ਵਲੋਂ ਭਾਗ ਲਿਆ ਜਾ ਰਿਹਾ ਹੈ।

ਤਿੰਨ ਰੋਜ਼ਾ ਟ੍ਰੇਨਿੰਗ ਦੀ ਸ਼ੁਰੂਆਤ ਮੌਕੇ ਹਾਜਰ ਅਧਿਕਾਰੀ। ਤਸਵੀਰ: ਵਿਸ਼ਾਲ ਮੁੰਨਾ 23-09-2026
ਗੁਰਦਾਸਪੁਰ, 22 ਸਤੰਬਰ (ਅਸ਼ੋਕ ਸ਼ਰਮਾ)-ਜਨਗਣਨਾ-2027 ਦੇ ਫੇਜ਼-2 ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਫੀਲਡ ਟ੍ਰੇਨਰਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਆਰੰਭ ਹੋ ਗਈ ਹੈ। ਪਹਿਲੇ ਬੈਚ ’ਚ 32 ਫੀਲਡ ਟ੍ਰੇਨਰਾਂ ਵਲੋਂ ਭਾਗ ਲਿਆ ਜਾ ਰਿਹਾ ਹੈ। ਇਹ ਟ੍ਰੇਨਿੰਗ ਪ੍ਰਿੰਸੀਪਲ ਸੈਂਸਜ ਓਪਰੇਸ਼ਨਜ਼ ਗੁਰਦਾਸਪੁਰ-ਕਮ-ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਹੈ। ਟ੍ਰੇਨਿੰਗ ਦੌਰਾਨ ਫੀਲਡ ਟ੍ਰੇਨਰਾਂ ਨੂੰ ਜਨਸੰਖਿਆ ਗਿਣਤੀ ਦੇ ਕਾਰਜ ਨਾਲ ਸਬੰਧਿਤ ਵੱਖ-ਵੱਖ ਪਹਿਲੂਆਂ, ਪ੍ਰਕਿਰਿਆਵਾਂ ਤੇ ਜਨਗਣਨਾ ਵਿਭਾਗ ਵਲੋਂ ਜਾਰੀ ਹਦਾਇਤਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਉਪ ਅਰਥ ਤੇ ਅੰਕੜਾ ਸਲਾਹਕਾਰ ਵਿਨੋਦ ਬੇਰੀ ਨੇ ਦੱਸਿਆ ਕਿ ਇਸ ਟ੍ਰੇਨਿੰਗ ਤੋਂ ਬਾਅਦ ਇਹ ਫੀਲਡ ਟ੍ਰੇਨਰ ਅੱਗੇ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਟ੍ਰੇਨਿੰਗ ਪ੍ਰਦਾਨ ਕਰਨਗੇ। ਜਦੋਂ ਕਿ ਜਨਗਣਨਾ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਨਸੰਖਿਆ ਗਿਣਤੀ ਦਾ ਕਾਰਜ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਪੰਜਾਬ ਰਾਜ ਵਿਚ ਕੀਤਾ ਜਾਵੇਗਾ ਤੇ ਰੀਵਿਜ਼ਨਲ ਰਾਊਂਡ 5 ਜਨਵਰੀ ਤੋਂ 9 ਜਨਵਰੀ ਤੱਕ ਚੱਲੇਗਾ। ਇਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਦੇ ਜਨਗਣਨਾ ਵਿਭਾਗ ਦੇ ਕੋਆਰਡੀਨੇਟਰ ਵਿਸ਼ਵਾਸ ਸੋਮ, ਰਛਪਾਲ ਸਿੰਘ, ਜਨਗਣਨਾ ਵਿਭਾਗ ਗੁਰਦਾਸਪੁਰ ਤੋਂ ਉਪ ਅਰਥ ਅਤੇ ਅੰਕੜਾ ਸਲਾਹਕਾਰ ਵਿਨੋਦ ਬੇਰੀ, ਤਰਨਬੀਰ ਸਿੰਘ, ਮੈਡਮ ਰੇਨੂੰ ਬਾਲਾ, ਨੀਤੀਨ, ਰਣਵੀਰ ਕੌਰ ਅਤੇ ਮਨਦੀਪ ਸ਼ਰਮਾ ਹਾਜ਼ਰ ਸਨ।ਇਸ ਕਾਰਜ ’ਚ ਜ਼ਿਲ੍ਹਾ ਗੁਰਦਾਸਪੁਰ ’ਚ ਟ੍ਰੇਨਿੰਗ ਲਈ ਮਾਸਟਰ ਟ੍ਰੇਨਰ ਵਜੋਂ ਲੈਕਚਰਾਰ ਗੁਰਮੀਤ ਸਿੰਘ ਭੋਮਾ (ਸਟੇਟ ਐਵਾਰਡੀ), ਲੈਕਚਰਾਰ ਸੰਜੀਵ ਕੁਮਾਰ ਅਤੇ ਲੈਕਚਰਾਰ ਚਰਨਜੀਤ ਸਿੰਘ ਸਹਿਯੋਗ ਦੇ ਰਹੇ ਹਨ।
ਪਿਛਲੀ ਖ਼ਬਰ ਪਿੰਡ ਲਮੀਣ ਦੇ ਛਿੰਝ ਮੇਲੇ ’ ਚ ਨਾਮੀ ਪਹਿਲਵਾਨਾਂ ਨੇ ਦਿਖਾਏ ਜੌਹਰ ਮਾਲੀ ਦੀ ਕੁਸ਼ਤੀ ਪਹਿਲਵਾਨ ਸੁਖਮਨ ਕੋਹਾਲੀ ਦੇ ਜਿੱਤੀ ਅਗਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਭਾਜਪਾ ਦਾ ਚੋਣ ਸਟੰਟ-ਅਸ਼ੋਕ ਚੌਧਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।