24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸ੍ਰੀਮਤੀ ਰਮਾ ਚੋਪੜਾ ਐਸ.ਡੀ.ਕੇ.ਐਮ.ਵੀ. ’ਚ ‘ਵਿਕਸਿਤ ਭਾਰਤ ਯੂਥ ਲੀਡਰ ਡਾਇਲਾਗ’ ਸਮਾਗਮ ਕਰਵਾਇਆ

ਪਠਾਨਕੋਟ, 22 ਸਤੰਬਰ (ਸੰਧੂ)-ਸ੍ਰੀਮਤੀ ਰਮਾ ਚੋਪੜਾ ਐਸ. ਡੀ.

ਅਜੀਤ ਡੈਸਕ 23-09-2026
ਪਠਾਨਕੋਟ, 22 ਸਤੰਬਰ (ਸੰਧੂ)-ਸ੍ਰੀਮਤੀ ਰਮਾ ਚੋਪੜਾ ਐਸ.ਡੀ.ਕੇ.ਐਮ.ਵੀ. ਪਠਾਨਕੋਟ ਵਿਖੇ ਰਾਸ਼ਟਰੀ ਸੇਵਾ ਯੋਜਨਾ (ਐਨ.ਐਸ.ਐਸ.) ਯੂਨਿਟ ਵਲੋਂ ‘ਵਿਕਸਿਤ ਭਾਰਤ ਯੂਥ ਲੀਡਰ ਡਾਇਲਾਗ’ ਪ੍ਰੋਗਰਾਮ ਕਰਵਾਇਆ ਗਿਆ । ਪ੍ਰੋਗਰਾਮ ਦਾ ਸੰਚਾਲਨ ਭਾਰਤ ਸਰਕਾਰ ਦੇ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਦੇ ਰਾਸ਼ਟਰੀ ਸੇਵਾ ਯੋਜਨਾ ਖੇਤਰੀ ਨਿਰਦੇਸ਼ਾਲੇ, ਚੰਡੀਗੜ੍ਹ ਤੋਂ ਪਹੁੰਚੇ ਯੁਵਾ ਪੇਸ਼ੇਵਰ ਅੰਕੁਸ਼ ਨਿੱਜਾਵਨ ਵਲੋਂ ਕੀਤਾ ਗਿਆ । ਪ੍ਰੋਗਰਾਮ ਕਾਲਜ ਦੀ ਪ੍ਰਿੰਸੀਪਲ ਡਾ: ਪ੍ਰਿਯੰਕਾ ਚੁੱਘ ਦੀ ਅਗਵਾਈ ਤੇ ਦੇਖ-ਰੇਖ ਹੇਠ ਕਰਵਾਇਆ ਗਿਆ । ਇਸ ਮੌਕੇ ਲਗਭਗ 200 ਵਿਦਿਆਰਥੀਆਂ ਨੇ ਪ੍ਰਸ਼ਨੋਤਰੀ ਤੇ ਵੱਖ-ਵੱਖ ਮੁਕਾਬਲਿਆਂ ’ਚ ਉਤਸ਼ਾਹ ਨਾਲ ਭਾਗ ਲਿਆ । ਅੰਕੁਸ਼ ਨਿੱਜਾਵਨ ਨੇ ਵਿਦਿਆਰਥੀਆਂ ਨੂੰ ‘ਵਿਕਸਿਤ ਭਾਰਤ ਯੂਥ ਲੀਡਰ ਡਾਇਲਾਗ’ ਪੋਰਟਲ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਨ ਤੇ ਮੁਕਾਬਲੇ ਵਿਚ ਭਾਗ ਲੈਣ ਦੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ । ਵਿਦਿਆਰਥੀਆਂ ਨੇ ਪ੍ਰੋਗਰਾਮ ਵਿਚ ਵੱਧ-ਚੜ੍ਹ ਕੇ ਭਾਗ ਲੈਂਦਿਆਂ ਵਿਕਸਿਤ ਭਾਰਤ ਦੇ ਟੀਚੇ ਨੂੰ ਸਾਕਾਰ ਕਰਨ ਵਿਚ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ । ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਦੀ ਪ੍ਰਕਿਰਿਆ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ, ਜਾਗਰੂਕ ਤੇ ਸਰਗਰਮ ਨਾਗਰਿਕ ਬਣਨ ਲਈ ਪ੍ਰੇਰਿਤ ਕਰਨਾ ਸੀ ।
ਪਿਛਲੀ ਖ਼ਬਰ ਕੈਬਨਿਟ ਮੰਤਰੀ ਨੇ ਸਰਹੱਦੀ ਖੇਤਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਕੀਤਾ ਨਿਰੀਖਣ ਅਗਲੀ ਖ਼ਬਰ ਐਸ.ਐਸ.ਪੀ. ਪਠਾਨਕੋਟ ਮਨਪ੍ਰੀਤ ਸਿੰਘ ਨੇ ਤਾਰਾਗੜ੍ਹ ਥਾਣੇ ਦਾ ਕੀਤਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।