24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪਿਸਟਲ ਤੇ 50 ਗ੍ਰਾਮ ਚਰਸ ਸਮੇਤ 2 ਵਿਅਕਤੀ ਕਾਬੂ

ਪਠਾਨਕੋਟ, 22 ਸਤੰਬਰ (ਵਿਨੋਦ)-ਪਠਾਨਕੋਟ ਪੁਲਿਸ ਵਲੋਂ ਇਕ ਨਾਕੇ ਦੌਰਾਨ 2 ਵਿਅਕਤੀਆਂ ਨੂੰ ਪਿਸਟਲ ਤੇ 50. 60 ਗ੍ਰਾਮ ਚਰਸ ਸਮੇਤ ਕਾਬੂ ਕੀਤਾ ਗਿਆ ਹੈ ।

ਅਜੀਤ ਡੈਸਕ 23-09-2026
ਪਠਾਨਕੋਟ, 22 ਸਤੰਬਰ (ਵਿਨੋਦ)-ਪਠਾਨਕੋਟ ਪੁਲਿਸ ਵਲੋਂ ਇਕ ਨਾਕੇ ਦੌਰਾਨ 2 ਵਿਅਕਤੀਆਂ ਨੂੰ ਪਿਸਟਲ ਤੇ 50.60 ਗ੍ਰਾਮ ਚਰਸ ਸਮੇਤ ਕਾਬੂ ਕੀਤਾ ਗਿਆ ਹੈ । ਥਾਣਾ ਡਵੀਜ਼ਨ ਨੰਬਰ-2 ਦੇ ਸਬ ਇੰਸਪੈਕਟਰ ਰਾਜੇਸ਼ ਕੁਮਾਰ ਵਲੋਂ ਭੈੜੇ ਅਨਸਰਾਂ ਨੂੰ ਫੜਨ ਲਈ ਭਦਰੋਆ ਟੀ-ਪੁਆਇੰਟ ਦੇ ਨਾਕਾ ਲਗਾਇਆ ਹੋਇਆ ਸੀ, ਜਿਸ ਦੌਰਾਨ ਮੋਟਰਸਾਈਕਲ ਸਵਾਰ ਦੇ 2 ਨੌਜਵਾਨ ਆਏ, ਪੁਲਿਸ ਨੇ ਜਦੋਂ ਸ਼ੱਕ ਦੇ ਅਧਾਰ ’ਤੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਜੇਬ ਵਿਚੋਂ ਇਕ ਪਿਸਟਲ, ਪੰਜ ਜਿੰਦਾ ਰੋਂਦ ਤੇ 50.60 ਗ੍ਰਾਮ ਚਰਸ ਬਰਾਮਦ ਕੀਤੀ ਗਈ । ਦੋਸ਼ੀਆਂ ਦੀ ਪਹਿਚਾਣ ਦਰੇਣ ਸੈਣੀ ਪੁੱਤਰ ਕਾਬੁਲ ਸਿੰਘ ਵਾਸੀ ਪਿੰਡ ਧੋਬੜਾ ਜ਼ਿਲ੍ਹਾ ਪਠਾਨਕੋਟ ਅਤੇ ਡਿੰਪਲ ਕੁਮਾਰ ਪੁੱਤਰ ਸੋਹਨ ਲਾਲ ਪਿੰਡ ਰਤਨਗੜ੍ਹ ਜ਼ਿਲ੍ਹਾ ਪਠਾਨਕੋਟ ਦੇ ਰੂਪ ਵਿਚ ਹੋਈ । ਪੁਲਿਸ ਵਲੋਂ ਥਾਣਾ ਡਵੀਜ਼ਨ ਨੰਬਰ-2 ਵਿਚ ਦੋਨਾਂ ਦੇ ਖਿਲਾਫ ਐਨ.ਡੀ.ਪੀ.ਸੀ. ਐਕਟ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
ਪਿਛਲੀ ਖ਼ਬਰ ਜੀ.ਐਨ.ਡੀ.ਯੂ. ਕਾਲਜ ਪਠਾਨਕੋਟ ਵਿਚ ਨੌਜਵਾਨਾਂ ਨੇ ਲਿਆ ਨਸ਼ਾ ਮੁਕਤ ਭਾਰਤ ਦਾ ਸੰਕਲਪ ਅਗਲੀ ਖ਼ਬਰ ਕੈਬਨਿਟ ਮੰਤਰੀ ਨੇ ਸਰਹੱਦੀ ਖੇਤਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਕੀਤਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।