24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਤੋਂ ਆਰੰਭ ਹੋਏ ਮਹਾਨ ਨਗਰ ਕੀਰਤਨ ਦਾ ਬਟਾਲਾ ਪਹੁੰਚਣ ’ਤੇ ਭਰਵਾਂ ਸਵਾਗਤ

ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਤਖ਼ਤ ਸ੍ਰੀ ਕੇਸਗੜ ਸਾਹਿਬ ਅਨੰਦਪੁਰ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਮਹਾਨ ਨਗਰ ਕੀਰਤਨ ਗੁਰਦੁਆਰਾ ਓਠੀਆਂ ਸਾਹਿਬ ਤੋਂ ਹੋ ਕੇ ਸ਼ਹੀਦ ਭਾਈ ਸੁੱਖਾ ਸਿੰਘ-ਭਾਈ ਮਹਿਤਾਬ ਸਿੰਘ ਚੌਕ ਬਟਾਲਾ ਵਿਖੇ ਪਹੁੰਚਣ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਤੇ ਜਥੇਦਾਰ ਗੁਰਨਾਮ ਸਿੰਘ ਜੱਸਲ, ਹਲਕਾ ਇੰਚਾਰਜ ਨਰੇਸ਼ ਮਹਾਜਨ, ਬਾਬਾ ਸੁਰਿੰਦਰ ਸਿੰਘ ਅੱਚਲ ਸਾਹਿਬ ਵਾਲੇ, ਸਤਨਾਮ ਸਿੰਘ ਰਿਆੜ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਗੁਰਤਿੰਦਰਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਜਗਦੀਪ ਸਿੰਘ ਧਾਰੋਵਾਲੀ ਮੈਨੇਜਰ ਸ੍ਰੀ ਕੰਧ ਸਾਹਿਬ, ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸੇਵਾ ਸਭਾ ਸੁਸਾਇਟੀਆਂ, ਨਿਹੰਗ ਜਥੇਬੰਦੀਆਂ, ਸੰਤ-ਮਹਾਂਪੁਰਸ਼ਾਂ ਅਤੇ ਸਮੂਹ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ। ਉਨ੍ਹਾਂ ਪੰਜ ਪਿਆਰੇ ਸਾਹਿਬਾਨ, ਗ੍ਰੰਥੀ ਸਿੰਘ ਸਾਹਿਬ, ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੌਲਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਅਜੀਤ ਡੈਸਕ 24-09-2026
ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਤਖ਼ਤ ਸ੍ਰੀ ਕੇਸਗੜ ਸਾਹਿਬ ਅਨੰਦਪੁਰ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਮਹਾਨ ਨਗਰ ਕੀਰਤਨ ਗੁਰਦੁਆਰਾ ਓਠੀਆਂ ਸਾਹਿਬ ਤੋਂ ਹੋ ਕੇ ਸ਼ਹੀਦ ਭਾਈ ਸੁੱਖਾ ਸਿੰਘ-ਭਾਈ ਮਹਿਤਾਬ ਸਿੰਘ ਚੌਕ ਬਟਾਲਾ ਵਿਖੇ ਪਹੁੰਚਣ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਤੇ ਜਥੇਦਾਰ ਗੁਰਨਾਮ ਸਿੰਘ ਜੱਸਲ, ਹਲਕਾ ਇੰਚਾਰਜ ਨਰੇਸ਼ ਮਹਾਜਨ, ਬਾਬਾ ਸੁਰਿੰਦਰ ਸਿੰਘ ਅੱਚਲ ਸਾਹਿਬ ਵਾਲੇ, ਸਤਨਾਮ ਸਿੰਘ ਰਿਆੜ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਗੁਰਤਿੰਦਰਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਜਗਦੀਪ ਸਿੰਘ ਧਾਰੋਵਾਲੀ ਮੈਨੇਜਰ ਸ੍ਰੀ ਕੰਧ ਸਾਹਿਬ, ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸੇਵਾ ਸਭਾ ਸੁਸਾਇਟੀਆਂ, ਨਿਹੰਗ ਜਥੇਬੰਦੀਆਂ, ਸੰਤ-ਮਹਾਂਪੁਰਸ਼ਾਂ ਅਤੇ ਸਮੂਹ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ। ਉਨ੍ਹਾਂ ਪੰਜ ਪਿਆਰੇ ਸਾਹਿਬਾਨ, ਗ੍ਰੰਥੀ ਸਿੰਘ ਸਾਹਿਬ, ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੌਲਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਮਹਾਨ ਨਗਰ ਕੀਰਤਨ ਦਾ ਅਸਲ ਮਨੋਰਥ ਪੰਜਾਬ ਵਿਚੋਂ ਚਿੱਟੇ ਦੇ ਨਸ਼ੇ ਨੂੰ ਖ਼ਤਮ ਕਰਨ ਦਾ ਹੋਕਾ ਦੇ ਕੇ ਨੌਜਵਾਨਾਂ ਨੂੰ ਨਸ਼ਿਆਂ ਤੇ ਪਤਿਤਪੁਣੇ ਤੋਂ ਦੂਰ ਰੱਖ ਕੇ ਸਿੱਖੀ ਸਰੂਪ ਧਾਰਨ ਕਰਵਾਉਣਾ ਹੈ। ਨਗਰ ਕੀਰਤਨ ’ਚ ਕੁਲਵੰਤ ਸਿੰਘ ਮੀਤ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸੁਖਬੀਰ ਸਿੰਘ ਵਾਹਲਾ, ਮਨਦੀਪ ਸਿੰਘ ਰਾਜਾਸਾਂਸੀ ਇੰਚਾਰਜ, ਬਾਬਾ ਗੁਰਪ੍ਰੀਤ ਸਿੰਘ ਕਾਰ ਸੇਵਾ ਖੰਡੂਰ ਸਾਹਿਬ ਵਾਲੇ, ਬਾਬਾ ਮਨਜੀਤ ਸਿੰਘ ਮੜੀਆਂਵਾਲ, ਬਾਬਾ ਬਲਦੇਵ ਸਿੰਘ ਮੁਸਤਰਾਪੁਰ, ਬਾਬਾ ਹਰਜੀਤ ਸਿੰਘ ਉਮਰਪੁਰਾ ਯੂ.ਕੇ. ਵਾਲੇ, ਬਾਬਾ ਵਿਕਰਮਜੀਤ ਸਿੰਘ ਦਲ ਬਾਬਾ ਬੰਦਾ ਸਿੰਘ ਬਹਾਦਰ, ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਕੁਲਵੰਤ ਸਿੰਘ ਐਮ.ਸੀ., ਚੇਤਨ ਸਿੰਘ ਜੰਡੂ ਸੁਪਰਵਾਈਜ਼ਰ, ਅਮਰਜੀਤ ਸਿੰਘ ਵੀ.ਕੇ., ਹਰਜੀਤ ਸਿੰਘ ਪ੍ਰਧਾਨ, ਪਲਵਿੰਦਰ ਸਿੰਘ ਲੰਬੜਦਾਰ, ਸ਼ਮਸ਼ੇਰ ਸਿੰਘ ਚੀਮਾ ਜਥੇਬੰਦਕ ਸਕੱਤਰ, ਨਰਿੰਦਰ ਸਿੰਘ ਸੇਖਵਾਂ, ਸਹਿਜਪਾਲ ਸਿੰਘ ਗੋਰਾਇਆ, ਅਮਰਬੀਰ ਸਿੰਘ ਗੋਰਾਇਆ, ਚਰਨਜੀਤ ਸਿੰਘ ਪ੍ਰਿੰਸੀਪਲ ਗੁਰੂ ਨਾਨਕ ਕਾਲਜ , ਪ੍ਰੋਫੈਸਰ ਗੁਰਬੀਰ ਸਿੰਘ ਬਰਾੜ, ਡਾ. ਮਨਪ੍ਰੀਤ ਸਿੰਘ ਬਟਾਲਾ, ਬੀਬੀ ਬਲਵਿੰਦਰ ਕੌਰ ਪ੍ਰਿੰਸੀਪਲ ਗੁਰੂ ਨਾਨਕ ਦੇਵ ਅਕੈਡਮੀ, ਦਲਜੀਤ ਸਿੰਘ ਮਾਣਕ ਆਦਿ ਨੇ ਨਤਮਸਤਕ ਹੋ ਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ।
ਪਿਛਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਚੇਤਨਾ ਮਾਰਚ ਦਾ ਗੁਰੂ ਨਾਨਕ ਕਾਲਜ ਬਟਾਲਾ ਵਲੋਂ ਨਿੱਘਾ ਸਵਾਗਤ ਅਗਲੀ ਖ਼ਬਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸਿੰਘ ਸਾਹਿਬ ਟੇਕ ਸਿੰਘ ਧਨੌਲਾ, ਐਡਵੋਕੇਟ ਧਾਮੀ, ਲੋਧੀਨੰਗਲ, ਬਿਜਲੀਵਾਲ, ਨਰੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।