24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ

ਗੁਰਦਾਸਪੁਰ, 23 ਸਤੰਬਰ (ਚੱਕਰਾਜਾ)-ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਬੀਪੁਰ ਵਿਖੇ ਵਿਸ਼ਵ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਪੰਜਾਬੀ ਕਵਿਤਾ, ਭਾਸ਼ਣ ਮੁਕਾਬਲੇ ਕਰਵਾਏ ਤੇ ਪੰਜਾਬੀ ਦੀ ਇਤਿਹਾਸਿਕ ਮਹੱਤਤਾ ’ਤੇ ਚਾਨਣਾ ਪਾਇਆ।

ਅਜੀਤ ਡੈਸਕ 24-09-2026
ਗੁਰਦਾਸਪੁਰ, 23 ਸਤੰਬਰ (ਚੱਕਰਾਜਾ)-ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਬੀਪੁਰ ਵਿਖੇ ਵਿਸ਼ਵ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਪੰਜਾਬੀ ਕਵਿਤਾ, ਭਾਸ਼ਣ ਮੁਕਾਬਲੇ ਕਰਵਾਏ ਤੇ ਪੰਜਾਬੀ ਦੀ ਇਤਿਹਾਸਿਕ ਮਹੱਤਤਾ ’ਤੇ ਚਾਨਣਾ ਪਾਇਆ। ਸਕੂਲ ਦੇ ਪ੍ਰਿੰਸੀਪਲ ਕੰਵਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਜੋ ਗੁਰੂਆਂ ਪੀਰਾਂ ਦੀ ਬੋਲੀ ਹੈ ਤੇ ਇਸ ਬੋਲੀ ਦਾ ਮਾਣ ਸਤਿਕਾਰ ਕਰਨਾ ਸਾਡਾ ਪਹਿਲਾ ਫਰਜ਼ ਹੈ। ਉਨ੍ਹਾਂ ਦੱਸਿਆ ਕਿ ਅੱਜ ਬਾਬਾ ਫਰੀਦ ਜੀ ਦੇ ਜਨਮ ਦਿਹਾੜੇ ’ਤੇ ਇਸ ਇਤਿਹਾਸਿਕ ਦਿਨ ਦੀ ਸਿਰਜਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪੈਂਤੀ ਅੱਖਰੀ ਸਾਡਾ ਮਹਾਨ ਵਿਰਸਾ ਹੈ ਤੇ ਇਸ ਦਾ ਸ਼ਾਨ ਨੂੰ ਹਮੇਸ਼ਾ ਬਣਾ ਕੇ ਰੱਖਣਾ ਚਾਹੀਦਾ ਹੈ। ਇਸ ਮੌਕੇ ਹੋਰ ਸਟਾਫ਼ ਮੈਂਬਰ ਵੀ ਹਾਜਰ ਸਨ।
ਪਿਛਲੀ ਖ਼ਬਰ ਕੰਬਾਈਨ ਓਪਰੇਟਰਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਝੋਨੇ ਦੀ ਕਟਾਈ ਕਰਨ ਦੀ ਹਦਾਇਤ * ਡਿਪਟੀ ਕਮਿਸ਼ਨਰ ਨੇ... ਅਗਲੀ ਖ਼ਬਰ ਬਾਬਾ ਵਿਰਪਾ ਨਾਥ ਜੀ ਦੀ ਯਾਦ ਵਿਚ ਸਾਲਾਨਾ ਸੱਭਿਆਚਾਰਕ ਮੇਲਾ 26 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।