25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਧਾਰੀਵਾਲ ਸਬ-ਡਵੀਜ਼ਨ ਵਿਖੇ ਮੀਟਿੰਗ

ਧਾਰੀਵਾਲ, 24 ਸਤੰਬਰ (ਸਵਰਨ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਵਲੋਂ ਸਬ-ਡਵੀਜ਼ਨ ਧਾਰੀਵਾਲ ਵਿਖੇ ਮੁਲਾਜ਼ਮ ਆਗੂਆਂ ਤੇ ਕਰਮਚਾਰੀਆਂ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਦਵਿੰਦਰ ਸਿੰਘ ਵੜੈਚ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਕਰਮਚਾਰੀ ਦਲ ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਦੌਰਾਨ ਬਿਜਲੀ ਵਿਭਾਗ ’ਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਦਰਪੇਸ਼ ਸਮੱਸਿਆਵਾਂ, ਵਿਭਾਗੀ ਕੰਮਕਾਜ ਨਾਲ ਸਬੰਧਤ ਮੁੱਦਿਆਂ ਤੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਸਬੰਧੀ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 25-09-2026
ਧਾਰੀਵਾਲ, 24 ਸਤੰਬਰ (ਸਵਰਨ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਵਲੋਂ ਸਬ-ਡਵੀਜ਼ਨ ਧਾਰੀਵਾਲ ਵਿਖੇ ਮੁਲਾਜ਼ਮ ਆਗੂਆਂ ਤੇ ਕਰਮਚਾਰੀਆਂ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਦਵਿੰਦਰ ਸਿੰਘ ਵੜੈਚ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਕਰਮਚਾਰੀ ਦਲ ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਦੌਰਾਨ ਬਿਜਲੀ ਵਿਭਾਗ ’ਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਦਰਪੇਸ਼ ਸਮੱਸਿਆਵਾਂ, ਵਿਭਾਗੀ ਕੰਮਕਾਜ ਨਾਲ ਸਬੰਧਤ ਮੁੱਦਿਆਂ ਤੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਸਬੰਧੀ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਮੁਲਾਜ਼ਮ ਵਿਭਾਗ ਦੀਆਂ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ, ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕੀਤਾ ਜਾਣਾ ਜ਼ਰੂਰੀ ਹੈ। ਇਸ ਮੌਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਨਵੇਂ ਸਾਥੀਆਂ ਨੇ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ’ਚ ਸ਼ਮੂਲੀਅਤ ਕੀਤੀ। ਜਥੇਬੰਦੀ ਦੇ ਆਗੂਆਂ ਵਲੋਂ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਸਿਰੋਪਾਓ ਪਾ ਕੇ ਸਨਮਾਨ ਤੇ ਨਿੱਘਾ ਸਵਾਗਤ ਕੀਤਾ ਗਿਆ। ਆਗੂਆਂ ਨੇ ਨਵੇਂ ਸਾਥੀਆਂ ਨੂੰ ਜਥੇਬੰਦੀ ਦੇ ਉਦੇਸ਼ਾਂ ਤੇ ਮੁਲਾਜ਼ਮ ਹਿੱਤਾਂ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਜਸਵਿੰਦਰ ਸਿੰਘ ਗਿੱਲ, ਹਰਵਿੰਦਰ ਸਿੰਘ ਕਲੇਰ, ਸੰਦੀਪ ਕੌਰ, ਅਨਿਲ ਕੁਮਾਰ, ਮਨੋਜ ਕੁਮਾਰ, ਜਵਾਹਰ ਸਿੰਘ, ਬਹਾਦਰ ਸਿੰਘ ਜੇ.ਈ., ਜੀਵਨ ਜੇ.ਈ., ਬਲਜੀਤ, ਸਬਨਮ, ਸੁਰਜੀਤ ਸਿੰਘ, ਤਜਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਮਾਨ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ‘ ਮਾਨ ਦੇ ਮੁਨਾਫੇ’ ਮੁਹਿੰਮ ਰਾਹੀਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਲੈ ਕੇ ਲੋਕਾਂ ਵਿਚਕਾਰ ਪਹੁੰਚੇ ਵਿਧਾਇਕ ਸ਼ੈਰੀ ਕਲਸੀ ਅਗਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਤੋਂ ਬਾਬਾ ਬੁੱਢਾ ਜੀ ਦੇ ਸਥਾਨ ਰਮਦਾਸ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ - ਰਸੀਵਰ ਗੁਰਮੇਜ਼ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।