26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਨੌਜਵਾਨ ਪੀੜ੍ਹੀ ਨੂੰ ਬਾਣੀ ਬਾਣੇ ਤੇ ਸਿੱਖੀ ਦੇ ਧਾਰਨੀ ਹੋਣਾ ਜ਼ਰੂਰੀ -ਗਿਆਨੀ ਗੜਗੱਜ

ਬਟਾਲਾ, 24 ਸਤੰਬਰ (ਸਤਿੰਦਰ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਈ ਮੀਰੀ ਪੀਰੀ ਖਾਲਸਾ ਮਾਰਚ ਤੀਜੇ ਪੜ੍ਹਾਅ ਤਹਿਤ ਪਿੰਡ ਬਸਰਾਵਾਂ ’ਚ ਪਹੁੰਚਿਆ। ਇਸ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨਾਲ ਸਨਮੁੱਖ ਹੁੰਦਿਆਂ ਕਿਹਾ ਕਿ ਨੌਜਵਾਨ ਪੀੜੀ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਧਾਰਨੀ ਹੋਣਾ ਜ਼ਰੂਰੀ ਤੇ ਸਮੇਂ ਦੀ ਵੱਡੀ ਲੋੜ ਹੈ ਤੇ ਹਰ ਸਿੱਖ ਦੀ ਕੋਸ਼ਿਸ ਹੋਵੇ ਕਿ ਸਾਡੇ ਨੌਜਵਾਨ ਆਪਣੀ ਵਿਰਾਸਤ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੇ ਆਪਣੇ ਇਤਿਹਾਸ ਨਾਲ ਜੁੜੇ ਰਹਿਣ।

ਅਜੀਤ ਡੈਸਕ 25-09-2026
ਬਟਾਲਾ, 24 ਸਤੰਬਰ (ਸਤਿੰਦਰ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਈ ਮੀਰੀ ਪੀਰੀ ਖਾਲਸਾ ਮਾਰਚ ਤੀਜੇ ਪੜ੍ਹਾਅ ਤਹਿਤ ਪਿੰਡ ਬਸਰਾਵਾਂ ’ਚ ਪਹੁੰਚਿਆ। ਇਸ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨਾਲ ਸਨਮੁੱਖ ਹੁੰਦਿਆਂ ਕਿਹਾ ਕਿ ਨੌਜਵਾਨ ਪੀੜੀ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਧਾਰਨੀ ਹੋਣਾ ਜ਼ਰੂਰੀ ਤੇ ਸਮੇਂ ਦੀ ਵੱਡੀ ਲੋੜ ਹੈ ਤੇ ਹਰ ਸਿੱਖ ਦੀ ਕੋਸ਼ਿਸ ਹੋਵੇ ਕਿ ਸਾਡੇ ਨੌਜਵਾਨ ਆਪਣੀ ਵਿਰਾਸਤ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੇ ਆਪਣੇ ਇਤਿਹਾਸ ਨਾਲ ਜੁੜੇ ਰਹਿਣ। ਇਸ ਮੌਕੇ ਸਿੰੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨੂੰ ਮੈਂਬਰ ਬਲਾਕ ਸੰਮਤੀ ਡਾ. ਜਗਬੀਰ ਸਿੰਘ ਧਰਮਸੋਤ ਜ਼ਿਲ੍ਹਾ ਪ੍ਰਧਾਨ ਬਾਜ਼ੀਗਰ ਫਰੰਟ ਗੁਰਦਾਸਪੁਰ ਨੇ ਸਾਥੀਆਂ ਨਾਲ ਸਿਰਪਾਓ ਤੇ ਲੋਈ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਜਥੇ. ਸੁਰਜੀਤ ਸਿੰਘ ਤੁਗਲਵਾਲ ਮੈਂਬਰ ਐਗਜੈਕਟਿਵ ਸ਼੍ਰੋਮਣੀ ਕਮੇਟੀ, ਗੁਰਕ੍ਰਿਪਾਲ ਸਿੰਘ ਗੌਰਾ ਮੇਂਬਰ ਸ਼੍ਰੋਮਣੀ ਕਮੇਟੀ, ਰਾਜਨਬੀਰ ਸਿੰਘ ਘੁਮਾਣ ਹਲਕਾ ਇੰਚਾਰਜ ਸ੍ਰੀ ਹਰਗੋਬਿੰਦਪੁਰ, ਕੰਵਲਪ੍ਰੀਤ ਸਿੰਘ ਕਾਕੀ ਸੀਨੀਅਰ ਅਕਾਲੀ ਆਗੂ, ਨੰਬਰਦਾਰ ਜਸਬੀਰ ਸਿੰਘ, ਮਨਪ੍ਰੀਤ ਸਿੰਘ ਪੰਚ, ਅਜੀਤ ਸਿੰਘ, ਸੇਵਾ ਸਿੰਘ, ਜਸਪਾਲ ਸਿੰਘ, ਸਰਵਨ ਸਿੰਘ ਮੈਂਬਰ ਪੰਚਾਇਤ, ਸੁਲੱਖਣ ਸਿੰਘ ਨੀਟੂ, ਗਿਆਨ ਚੰਦ, ਧਰਮਪਾਲ ਸਿੰਘ ਭੌਲੂ, ਪ੍ਰਕਾਸ਼ ਚੰਦ ਹਰਚੋਵਾਲ, ਸ਼ਾਮ ਸਿੰਘ, ਨਿਸ਼ਾਨ ਸਿੰਘ, ਦਲਬੀਰ ਸਿੰਘ, ਗੁਰਮੀਤ ਕੌਰ ਸੰਮਤੀ ਮੈਂਬਰ, ਰਮਨਦੀਪ ਕੌਰ ਪੰਚ, ਕੁਲਵੰਤ ਸਿੰਘ ਲਾਡੀ, ਗੁਰਨਾਮ ਸਿੰਘ ਚੇਅਰਮੈਲ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਸ੍ਰੀ ਹਰਗੋਬਿੰਦਪੁਰ ਗੁ. ਦਮਦਮਾ ਸਾਹਿਬ ਵਿਖੇ ਮੀਰੀ ਪੀਰੀ ਚੇਤਨਾ ਮਾਰਚ ਪੁੱਜਣ ’ਤੇ ਨਿੱਘਾ ਸਵਾਗਤ ਅਗਲੀ ਖ਼ਬਰ ਆਜ਼ਾਦੀ ਦੇ ਕਈ ਦਹਾਕੇ ਲੰਘਣ ਤੋਂ ਬਾਅਦ ਵੀ ਗੁਰਦਾਸਪੁਰ ਵਿਕਾਸ ’ਚ ਪੱਛੜਿਆ ਕਿਉਂ ?

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।