ਬਲਵਿੰਦਰ ਸਿੰਘ ਲਾਡੀ ਨੇ ਪਿੰਡ ਫੁਲਕੇ ਵਿਖੇ ‘ਮੇਰੀ ਰਸੋਈ ਯੋਜਨਾ’ ਤਹਿਤ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ
ਬਟਾਲਾ, 25 ਸਤੰਬਰ (ਸਤਿੰਦਰ ਸਿੰਘ)-ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਫੁਲਕੇ ਵਿਖੇ ‘ਮੁੱਖ ਮੰਤਰੀ ਮੇਰੀ ਰਸੋਈ ਯੋਜਨਾਂ ਤਹਿਤ ਰਾਸ਼ਨ’ ਦੀਆਂ ਕਿੱਟਾਂ ਵੰਡੀਆਂ। ਇਸ ਮੌਕੇ ਹਰਜੀਤ ਸਿੰਘ ਸੋਨੂੰ, ਡਾਕਟਰ ਬੱਲਾ, ਕੁਲਵਿੰਦਰ ਸਿੰਘ ਬਿੱਟੂ, ਸਤਨਾਮ ਸਿੰਘ, ਕੇਵਲ ਸਿੰਘ, ਹਰਜੀਤ ਸਿੰਘ ਜੀਤਾ, ਸਰਪੰਚ, ਏ.
ਬਟਾਲਾ, 25 ਸਤੰਬਰ (ਸਤਿੰਦਰ ਸਿੰਘ)-ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਫੁਲਕੇ ਵਿਖੇ ‘ਮੁੱਖ ਮੰਤਰੀ ਮੇਰੀ ਰਸੋਈ ਯੋਜਨਾਂ ਤਹਿਤ ਰਾਸ਼ਨ’ ਦੀਆਂ ਕਿੱਟਾਂ ਵੰਡੀਆਂ। ਇਸ ਮੌਕੇ ਹਰਜੀਤ ਸਿੰਘ ਸੋਨੂੰ, ਡਾਕਟਰ ਬੱਲਾ, ਕੁਲਵਿੰਦਰ ਸਿੰਘ ਬਿੱਟੂ, ਸਤਨਾਮ ਸਿੰਘ, ਕੇਵਲ ਸਿੰਘ, ਹਰਜੀਤ ਸਿੰਘ ਜੀਤਾ, ਸਰਪੰਚ, ਏ.ਐਸ.ਆਈ ਸਤਨਾਮ ਸਿੰਘ, ਸੰਨੀ, ਰਿੰਕੂ, ਮੰਨਾ, ਬਾਜਵਾ ਤੇ ਸਮੂਹ ਪੰਚਾਇਤ ਪਿੰਡ ਫੁਲਕੇ ਆਦਿ ਹਾਜ਼ਰ ਸਨ। ਇਸ ਮੌਕੇ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਮਾਨ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਸਾਰੇ ਪੂਰੇ ਕੀਤੇ ਹਨ ਤੇ ਉਸ ਤੋਂ ਵੱਧ ਕੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਭੇਜੀ ਗਈ ਇਸ ਵਿਸ਼ੇਸ਼ ਰਾਸ਼ਨ ਕਿੱਟ ਵਿਚ ਗਰੀਬ ਪਰਿਵਾਰਾਂ ਦੀ ਰੋਜ਼ਾਨਾ ਰਸੋਈ ਦੀ ਵਰਤੋਂ ਵਾਲੀਆਂ ਮਿਆਰੀ ਵਸਤੂਆਂ ਸ਼ਾਮਲ ਹਨ, ਜੋ ਸਿੱਧੇ ਤੌਰ ’ਤੇ ਉਨ੍ਹਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਤੇ ਕੋਈ ਵੀ ਲੋੜਵੰਦ ਪਰਿਵਾਰ ਰਾਸ਼ਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਮੌਕੇ ਰਾਸ਼ਨ ਕਿੱਟਾਂ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇ ਬਲਵਿੰਦਰ ਸਿੰਘ ਲਾਡੀ ਦਾ ਧੰਨਵਾਦ ਕੀਤਾ। ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਮਿਲਣ ਵਾਲੀਆਂ ਇਹ ਸਹੂਲਤਾਂ ਬਿਨ੍ਹਾਂ ਕਿਸੇ ਪੱਖਪਾਤ ਦੇ ਬਿਲਕੁਲ ਸਹੀ ਸਮੇਂ ’ਤੇ ਸਿੱਧੇ ਲੋੜਵੰਦਾਂ ਤੱਕ ਪਹੁੰਚ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ ।