ਧਾਰੀਵਾਲ, 27 ਸਤੰਬਰ (ਸਵਰਨ ਸਿੰਘ)-ਕਾਂਗਰਸ ਐਸ. ਸੀ. ਵਿੰਗ ਵਲੋਂ ਪਿੰਡ ਰਣੀਆਂ ਵਿਖੇ ਮੀਟਿੰਗ ਕੀਤੀ ਗਈ, ਜਿਸ ’ਚ ਪੰਜਾਬ ਉਪ ਪ੍ਰਧਾਨ ਅਵਤਾਰ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਐਸ. ਸੀ. ਵਿੰਗ ਸਤਬੀਰ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਦਲਜੀਤ ਸਿੰਘ ਛੋਟੇਪੁਰ, ਹਰਭਜਨ ਸਿੰਘ ਰਣੀਆਂ, ਸੂਬੇਦਾਰ ਕਰਤਾਰ ਚੰਦ ਆਦਿ ਨੇ ਵੀ ਭਾਗ ਲਿਆ। ਇਸ ਮੌਕੇ ਫੈਸਲਾ ਕੀਤਾ ਗਿਆ ਕਿ ਪਿੰਡ-ਪਿੰਡ ਜਾ ਕੇ ਮੀਟਿੰਗਾਂ ਦਾ ਸਿਲਸਿਲਾ ਜਾਰੀ ਰੱਖਿਆ ਜਾਵੇਗਾ ਤਾਂ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਸ਼ਾਨਦਾਰ ਜਿੱਤ ਹਾਸਿਲ ਹੋ ਸਕੇ।