28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਵੜੈਚ ਵਿਖੇ ਬਾਬਾ ਵਿਰਪਾ ਨਾਥ ਦਾ ਸੱਭਿਆਚਾਰਕ ਮੇਲਾ ਕਰਵਾਇਆ

ਡੇਹਰੀਵਾਲ ਦਰੋਗਾ/ਘੱਲੂਘਾਰਾ ਸਾਹਿਬ, 27 ਸਤੰਬਰ (ਹਰਦੀਪ ਸਿੰਘ ਸੰਧੂ, ਪਰਮ ਮਿਨਹਾਸ)-ਬਲਾਕ ਕਾਹਨੂੰਵਾਨ ਅਧੀਨ ਆਉਂਦੇ ਪਿੰਡ ਵੜੈਚ ਵਿਖੇ ਬਾਬਾ ਵਿਰਪਾ ਨਾਥ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਤੇ ਸੱਭਿਆਚਾਰਕ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ ਹੈ। ਇਸ ਸਬੰਧੀ ਸਮਾਗਮ ਦੇ ਮੁੱਖ ਪ੍ਰਬੰਧਕ ਸੁਖਜੀਤ ਸਿੰਘ ਵੜੈਚ ਈ.

ਅਜੀਤ ਡੈਸਕ 28-09-2026
ਡੇਹਰੀਵਾਲ ਦਰੋਗਾ/ਘੱਲੂਘਾਰਾ ਸਾਹਿਬ, 27 ਸਤੰਬਰ (ਹਰਦੀਪ ਸਿੰਘ ਸੰਧੂ, ਪਰਮ ਮਿਨਹਾਸ)-ਬਲਾਕ ਕਾਹਨੂੰਵਾਨ ਅਧੀਨ ਆਉਂਦੇ ਪਿੰਡ ਵੜੈਚ ਵਿਖੇ ਬਾਬਾ ਵਿਰਪਾ ਨਾਥ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਤੇ ਸੱਭਿਆਚਾਰਕ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ ਹੈ। ਇਸ ਸਬੰਧੀ ਸਮਾਗਮ ਦੇ ਮੁੱਖ ਪ੍ਰਬੰਧਕ ਸੁਖਜੀਤ ਸਿੰਘ ਵੜੈਚ ਈ.ਟੀ.ਓ. (ਸੇਵਾਮੁਕਤ) ਨੇ ਦੱਸਿਆ ਕਿ ਇਸ ਵਾਰ ਵੀ ਮੇਲੇ ਵਿਚ ਧਾਰਮਿਕ ਰਸਮਾਂ ਤੋਂ ਇਲਾਵਾ ਸੱਭਿਆਚਾਰਕ ਸਮਾਗਮ ਕਰਵਾਏ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਆਮ ਪਾਰਟੀ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਤੇ ਜਗਰੂਪ ਸਿੰਘ ਸੇਖਵਾਂ ਉਪ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਵਿਸ਼ੇਸ਼ ਤੌਰ ’ਤੇ ਪਹੁੰਚੇ। ਪਿੰਡ ਦੀ ਪੰਚਾਇਤ ਤੇ ਨਗਰ ਨਿਵਾਸੀਆਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਮਹਿਮਾਨਾਂ ਨੇ ਬਾਬਾ ਜੀ ਦੇ ਦਰਸਾਏ ਸੇਵਾ ਤੇ ਸਾਂਝ ਦੇ ਰਾਹ ’ਤੇ ਚੱਲਣ ਦਾ ਸੁਨੇਹਾ ਦਿੱਤਾ। ਇਸ ਮੌਕੇ ਵਿਸ਼ੇਸ਼ ਸਨਮਾਨ ਵਜੋਂ ਪੰਜਾਬ ਦੀ ਪ੍ਰਸਿੱਧ ਲੋਕ ਗਾਇਕਾ ਸਰਗੀ ਮਾਨ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਲੋਂ ਆਪਣੀ ਸੁਰੀਲੀ ਆਵਾਜ਼ ਵਿਚ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਹਰਜੀਤ ਸਿੰਘ ਲਾਡੀ, ਨਿਹੰਗ ਲਖਬੀਰ ਸਿੰਘ ਸੋਨੂੰ, ਸਵਰਨਜੀਤ ਸਿੰਘ, ਜਗੀਰ ਸਿੰਘ, ਮਲਕੀਅਤ ਸਿੰਘ, ਮੇਜਰ ਸਿੰਘ, ਮਨਦੀਪ ਸਿੰਘ, ਜੋਗਿੰਦਰ ਸਿੰਘ, ਰਾਮ ਸਿੰਘ, ਅਮਰੀਕ ਸਿੰਘ, ਕਰਮਜੀਤ ਸਿੰਘ, ਪ੍ਰੀਤਮ ਸਿੰਘ, ਕੁਲਵੰਤ ਸਿੰਘ, ਅਮਰਬੀਰ ਸਿੰਘ, ਹਰਨੇਕ ਸਿੰਘ, ਹਰਪ੍ਰਤਾਪ ਸਿੰਘ, ਰਤਨ ਸਿੰਘ, ਤਰਸੇਮ ਸਿੰਘ ਸਮਰਾ, ਦਿਲਬਾਗ ਸਿੰਘ, ਸਿੰਗਰ ਸਿੰਘ, ਇੰਦਰਜੀਤ ਸਿੰਘ, ਮਨਮੋਹਨ ਸਿੰਘ, ਕਰਨਦੀਪ ਸਿੰਘ, ਸਰਬਜੀਤ ਸਿੰਘ, ਪਰਮਜੀਤ ਸਿੰਘ, ਪਰਸ਼ੋਤਮ ਸਿੰਘ, ਕਸ਼ਮੀਰ ਸਿੰਘ, ਮਾਨਤ ਮਸੀਹ ਅਤੇ ਬਲਜੀਤ ਮਸੀਹ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਮਨਮੋਹਨ ਸਿੰਘ ਨੇ ਭਾਰਤ ਦੀ ਡੁੱਬੀ ਅਰਥ ਵਿਵਸਥਾ ਨੂੰ ਚੁੱਕਣ ਲਈ ਸ਼ਲਾਘਾਯੋਗ ਕੰਮ ਕੀਤਾ-ਡਾ. ਮਾਲਤੀ ਥਾਪਰ ਅਗਲੀ ਖ਼ਬਰ ਕੈਪਟਨ ਸੁਖਵਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਐਸ.ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।