29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸਰਹੱਦੀ ਸਪੋਰਟਸ ਅਤੇ ਵੈੱਲਫੇਅਰ ਕਲੱਬ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸਮਾਗਮ

ਵਡਾਲਾ ਗ੍ਰੰਥੀਆਂ, 28 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਸਰਹੱਦੀ ਸਪੋਰਟਸ ਤੇ ਵੈਲਫੇਅਰ ਕਲੱਬ (ਰਜਿ:) ਬਟਾਲਾ ਵਲੋਂ ਗੁਰੂ ਨਾਨਕ ਹਾਈ ਸਕੂਲ ਸਤਕੋਹਾ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਪ੍ਰਭਾਵਸ਼ਾਲੀ ਸੱਭਿਆਚਾਰਕ ਸਮਾਗਮ ਵਿਚ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ, ਲੋਕ ਗੀਤ, ਸੋਲੋ ਡਾਂਸ, ਗਰੁੱਪ ਡਾਂਸ ਤੇ ਕੋਰੀਓਗ੍ਰਾਫੀ ਦੀਆਂ ਦਿਲਕਸ਼ ਪੇਸ਼ਕਾਰੀਆਂ ਰਾਹੀਂ ਪੰਜਾਬੀ ਸੱਭਿਆਚਾਰ ਦੇ ਰੰਗਾਂ ਦੇ ਨਾਲ-ਨਾਲ ਦੇਸ਼ ਭਗਤੀ ਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਸੰਦੇਸ਼ ਵੀ ਪੇਸ਼ ਕੀਤਾ।

ਅਜੀਤ ਡੈਸਕ 29-09-2026
ਵਡਾਲਾ ਗ੍ਰੰਥੀਆਂ, 28 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਸਰਹੱਦੀ ਸਪੋਰਟਸ ਤੇ ਵੈਲਫੇਅਰ ਕਲੱਬ (ਰਜਿ:) ਬਟਾਲਾ ਵਲੋਂ ਗੁਰੂ ਨਾਨਕ ਹਾਈ ਸਕੂਲ ਸਤਕੋਹਾ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਪ੍ਰਭਾਵਸ਼ਾਲੀ ਸੱਭਿਆਚਾਰਕ ਸਮਾਗਮ ਵਿਚ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ, ਲੋਕ ਗੀਤ, ਸੋਲੋ ਡਾਂਸ, ਗਰੁੱਪ ਡਾਂਸ ਤੇ ਕੋਰੀਓਗ੍ਰਾਫੀ ਦੀਆਂ ਦਿਲਕਸ਼ ਪੇਸ਼ਕਾਰੀਆਂ ਰਾਹੀਂ ਪੰਜਾਬੀ ਸੱਭਿਆਚਾਰ ਦੇ ਰੰਗਾਂ ਦੇ ਨਾਲ-ਨਾਲ ਦੇਸ਼ ਭਗਤੀ ਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਸੰਦੇਸ਼ ਵੀ ਪੇਸ਼ ਕੀਤਾ। ਸਮਾਗਮ ਵਿਚ ਕਲੱਬ ਦੇ ਚੇਅਰਮੈਨ ਡਾ. ਲਖਬੀਰ ਸਿੰਘ ਬੁੱਟਰ ਮੁੱਖ ਮਹਿਮਾਨ ਵਜੋਂ ਪਹੁੰਚੇ। ਸਕੂਲ ਦੇ ਮੁੱਖ ਅਧਿਆਪਕ ਗੁਰਮੀਤ ਸਿੰਘ, ਸਮੂਹ ਸਟਾਫ ਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਡਾ. ਬੁੱਟਰ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ, ਦੇਸ਼ ਪ੍ਰਤੀ ਸਮਰਪਣ ਤੇ ਕੁਰਬਾਨੀ ਨੌਜਵਾਨ ਪੀੜ੍ਹੀ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹੇਗੀ। ਚੇਅਰਮੈਨ ਡਾ. ਲਖਬੀਰ ਸਿੰਘ ਬੁੱਟਰ, ਪ੍ਰਧਾਨ ਤੇਜਪ੍ਰਤਾਪ ਸਿੰਘ ਕਾਹਲੋਂ, ਸਕੂਲ ਕਮੇਟੀ ਮੈਂਬਰ ਗੁਰਵਿੰਦਰਪਾਲ ਸਿੰਘ ਵਿੱਕੀ ਤੇ ਤਰਲੋਚਨ ਸਿੰਘ ਕਾਹਲੋਂ ਵਲੋਂ ਸਮਾਜਿਕ ਖੇਤਰ ਵਿਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਯੂਥ ਕਲੱਬਾਂ, ਸੰਸਥਾਵਾਂ ਦੇ ਅਹੁਦੇਦਾਰਾਂ ਤੇ ਸਕੂਲ ਦੇ ਅਧਿਆਪਕਾਂ ਜਿਨ੍ਹਾਂ ਵਿਚ ਦਾ ਸ਼ੁਭ ਵੈਲਫੇਅਰ ਸੁਸਾਇਟੀ ਸ਼ਾਹਬਾਦ ਦੇ ਚੇਅਰਮੈਨ ਹਰਵਿੰਦਰਪਾਲ ਸਿੰਘ, ਪ੍ਰਧਾਨ ਮਨਪ੍ਰੀਤ ਸਿੰਘ ਕਾਹਲੋਂ, ਜਸਬੀਰ ਸਿੰਘ, ਜਗਦੀਪ ਸਿੰਘ, ਗੁਰਮੁਖ ਸਿੰਘ ਬਹਾਦਰਪੁਰ, ਸ਼ਤਰਪਾਲ ਸਿੰਘ ਪੰਡੋਰੀ ਬੈਂਸਾਂ, ਅਰਵਿੰਦਰ ਸਿੰਘ ਪੱਡਾ, ਮੁੱਖ ਅਧਿਆਪਕ ਗੁਰਮੀਤ ਸਿੰਘ ਤੇ ਅਧਿਆਪਕ ਹਰਪਾਲ ਸਿੰਘ, ਵਿਪਨ, ਰੋਮਿਕਾ, ਪਲਵਿੰਦਰ ਕੌਰ ਤੇ ਮਨਵੀਨ ਕੌਰ ਆਦਿ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਰਘਬੀਰ ਸਿੰਘ ਕਾਹਲੋਂ, ਗੁਰਮੇਜ ਸਿੰਘ ਕਾਹਲੋਂ, ਸਾਬਕਾ ਸਰਪੰਚ ਰਛਪਾਲ ਸਿੰਘ, ਕਸ਼ਮੀਰ ਸਿੰਘ, ਤਾਜ ਮਸੀਹ ਤੋਂ ਇਲਾਵਾ ਵੱਡੀ ਗਿਣਤੀ ’ਚ ਪਤਵੰਤੇ, ਸਮਾਜ ਸੇਵੀ, ਅਧਿਆਪਕ, ਵਿਦਿਆਰਥੀ ਤੇ ਇਲਾਕਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਤੇ ਮਠੋਲਾ ਵਿਖੇ ਸਿਹਤ ਯੋਜਨਾ ਕਾਰਡ ਵੰਡੇ ਅਗਲੀ ਖ਼ਬਰ ਜ਼ੋਨ ਪੱਧਰ ਦੀਆਂ ਅਥਲੈਟਿਕਸ ਖੇਡਾਂ ’ਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਮਾਡਰਨ ਸਕੂਲ ਮਾੜੀ ਪੰਨਵਾਂ ਦੀ ਝੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।