29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਤੇ ਮਠੋਲਾ ਵਿਖੇ ਸਿਹਤ ਯੋਜਨਾ ਕਾਰਡ ਵੰਡੇ

ਬਟਾਲਾ, 28 ਸਤੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਤੇ ਮਠੋਲਾ ਵਿਖੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਲਾਭਪਾਤਰੀਆਂ ਨੂੰ ਵੰਡੇ ਗਏ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਲੋਕ ਮਿਲਣੀ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ।

ਅਜੀਤ ਡੈਸਕ 29-09-2026
ਬਟਾਲਾ, 28 ਸਤੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਤੇ ਮਠੋਲਾ ਵਿਖੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਲਾਭਪਾਤਰੀਆਂ ਨੂੰ ਵੰਡੇ ਗਏ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਲੋਕ ਮਿਲਣੀ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ। ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਹ ਸਿਹਤ ਯੋਜਨਾ ਕਾਰਡ ਗਰੀਬ ਤੇ ਲੋੜਵੰਦ ਪਰਿਵਾਰਾਂ ਲਈ ਵੱਡਾ ਸਹਾਰਾ ਬਣਨਗੇ, ਜਿਸ ਨਾਲ ਹੁਣ ਕੋਈ ਵੀ ਵਿਅਕਤੀ ਇਲਾਜ ਦੇ ਖਰਚੇ ਕਰਕੇ ਚੰਗੀਆਂ ਸਿਹਤ ਸੇਵਾਵਾਂ ਤੋਂ ਵਾਂਝਾ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਕਾਰਡ ਧਾਰਕ ਸਰਕਾਰੀ ਦੇ ਨਾਲ-ਨਾਲ ਸੂਚੀਬੱਧ ਨਿੱਜੀ ਹਸਪਤਾਲਾਂ ਵਿਚ ਵੀ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣਗੇ। ਉਨ੍ਹਾਂ ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਾਅਦਿਆਂ ਨੂੰ ਹਰ ਹਾਲ ਪੂਰਾ ਕੀਤਾ ਗਿਆ ਹੈ। ਇਸ ਮੌਕੇ ਨਿਰਮਲ ਸਿੰਘ ਨਿੰਮਾ, ਬੇਟਾ ਅਰਮਾਨ ਸਿੰਘ, ਮਨਦੀਪ ਚੀਮਾ, ਲਾਡੀ ਚੀਮਾ, ਲਾਲੀ ਚੀਮਾ, ਸਰਪੰਚ ਕੁਲਵਿੰਦਰ ਕੌਰ, ਸਮੂਹ ਮੈਂਬਰ ਪੰਚਾਇਤ ਤਰਸੇਮ ਸਿੰਘ ਅਤੇ ਪਿੰਡ ਮਠੋਲਾ ਤੋਂ ਬਲਜਿੰਦਰ ਸਿੰਘ ਸਰਪੰਚ ਰਿਆੜ, ਬਲਜੀਤ ਸਿੰਘ ਸਰਪੰਚ ਪੰਨੂੰ, ਰਣਜੀਤ ਸਿੰਘ ਰਿਆੜ, ਮਹਿੰਦਰ ਸਿੰਘ ਹੌਲਦਾਰ, ਸਾਬ ਪ੍ਰੇਮ ਸਿੰਘ ਮੈਂਬਰ, ਸੁਰਜੀਤ ਸਿੰਘ ਮੈਂਬਰ, ਡਾਕਟਰ ਅਮਰਜੀਤ ਸਿੰਘ ਧਾਲੀਵਾਲ, ਬਲਦੇਵ ਸਿੰਘ ਰਿਆੜ, ਕਰਨੈਲ ਸਿੰਘ ਪੰਨੂੰ, ਰਾਜਵਿੰਦਰ ਸਿੰਘ ਪੰਨੂੰ, ਸੁਖਵਿੰਦਰ ਸਿੰਘ ਰਿਆੜ, ਸਤਪਾਲ ਸਿੰਘ ਮੈਂਬਰ, ਅਮਰਪ੍ਰੀਤ ਸਿੰਘ, ਬਲਦੇਵ ਸਿੰਘ, ਸਬਕਾ ਸਰਪੰਚ ਗੁਰਦੀਪ ਸਿੰਘ ਮੈਂਬਰ, ਹਰਿੰਦਰ ਸਿੰਘ ਰਿਆੜ, ਸਰਬਜੀਤ ਸਿੰਘ ਪੰਨੂੰ, ਸਮੂਹ ਪੰਚਾਇਤ ਪਿੰਡ ਮਠੋਲਾ ਹਾਜ਼ਰ ਸਨ ।
ਪਿਛਲੀ ਖ਼ਬਰ ਪਿੰਡ ਧਮਰਾਈ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਸਰਹੱਦੀ ਸਪੋਰਟਸ ਅਤੇ ਵੈੱਲਫੇਅਰ ਕਲੱਬ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।