29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਵੋਟ ਚੋਰੀ ਦੇ ਦੋਸ਼ਾਂ ਨੂੰ ਲੈ ਕੇ ਕਾਂਗਰਸ ਨੇ ਕੱਢਿਆ ਰੋਸ ਮਾਰਚ

ਪਠਾਨਕੋਟ, 28 ਸਤੰਬਰ (ਸੰਧੂ)-ਕਾਂਗਰਸ ਵਲੋਂ ਵੋਟਾਂ ਵਿਚ ਕਥਿਤ ਹੇਰਾਫੇਰੀ ਦੇ ਮੁੱਦੇ ਨੂੰ ਲੈ ਕੇ ਪਠਾਨਕੋਟ ਦੇ ਬਾਲਮੀਕੀ ਚੌਕ ਤੋਂ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ । ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਖ਼ਜ਼ਾਨਚੀ ਅਤੇ ਸਾਬਕਾ ਵਿਧਾਇਕ ਅਮਿਤ ਵਿਜ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ, ਭਾਜਪਾ ਅਤੇ ਚੀਫ ਇਲੈਕਸ਼ਨ ਕਮਿਸ਼ਨਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਨਿਰਪੱਖ ਜਾਂਚ ਦੀ ਮੰਗ ਕੀਤੀ ਅਤੇ ਕਮਿਸ਼ਨਰ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ ।

ਅਜੀਤ ਡੈਸਕ 29-09-2026
ਪਠਾਨਕੋਟ, 28 ਸਤੰਬਰ (ਸੰਧੂ)-ਕਾਂਗਰਸ ਵਲੋਂ ਵੋਟਾਂ ਵਿਚ ਕਥਿਤ ਹੇਰਾਫੇਰੀ ਦੇ ਮੁੱਦੇ ਨੂੰ ਲੈ ਕੇ ਪਠਾਨਕੋਟ ਦੇ ਬਾਲਮੀਕੀ ਚੌਕ ਤੋਂ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ । ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਖ਼ਜ਼ਾਨਚੀ ਅਤੇ ਸਾਬਕਾ ਵਿਧਾਇਕ ਅਮਿਤ ਵਿਜ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ, ਭਾਜਪਾ ਅਤੇ ਚੀਫ ਇਲੈਕਸ਼ਨ ਕਮਿਸ਼ਨਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਨਿਰਪੱਖ ਜਾਂਚ ਦੀ ਮੰਗ ਕੀਤੀ ਅਤੇ ਕਮਿਸ਼ਨਰ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਅਮਿਤ ਵਿਜ ਨੇ ਦੋਸ਼ ਲਗਾਇਆ ਕਿ ਚੋਣ ਪ੍ਰਕਿਰਿਆ ਵਿਚ ਕਥਿਤ ਵੋਟ ਚੋਰੀ ਰਾਹੀਂ ਲੋਕਤੰਤਰ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਦੇਸ਼ ਭਰ ਵਿਚ ਇਹ ਮੁੱਦਾ ਉਠਾਇਆ ਜਾ ਰਿਹਾ ਹੈ ਅਤੇ ਵੋਟਰਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਸੰਘਰਸ਼ ਜਾਰੀ ਰਹੇਗਾ । ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਮੁੱਖ ਮੰਗਾਂ ਵਿਚ 2024 ਤੋਂ ਬਾਅਦ ਹੋਈਆਂ ਚੋਣਾਂ ਨੂੰ ਰੱਦ ਕੀਤਾ ਜਾਵੇ, ਚੀਫ ਇਲੈਕਸ਼ਨ ਕਮਿਸ਼ਨ ਨੂੰ ਬਚਾਉਣ ਸਬੰਧੀ ਕਾਨੂੰਨ ਵਿਚ ਕੀਤੇ ਗਏ ਸੰਸ਼ੋਧਨ ਨੂੰ ਵਾਪਸ ਲਿਆ ਜਾਵੇ ਅਤੇ ਕਥਿਤ ਬੇਨਿਯਮੀਆਂ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਸ਼ਾਮਿਲ ਹੈ । ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਅਤੇ ਚੋਣ ਪ੍ਰਕਿਰਿਆ ਸਬੰਧੀ ਉਠ ਰਹੇ ਸਵਾਲਾਂ ਦਾ ਪਾਰਦਰਸ਼ੀ ਢੰਗ ਨਾਲ ਜਵਾਬ ਮਿਲਣਾ ਚਾਹੀਦਾ ਹੈ । ਕਾਂਗਰਸੀ ਆਗੂ ਨੇ ਕਿਹਾ ਕਿ ਪਾਰਟੀ ਆਗੂ ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਦੇਸ਼ ਭਰ ਵਿਚ ਇਹ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਲੋਕਤੰਤਰ ਅਤੇ ਸੰਵਿਧਾਨਕ ਸੰਸਥਾਵਾਂ ਦੀ ਮਜ਼ਬੂਤੀ ਲਈ ਲੋਕਾਂ ਨੂੰ ਜਾਗਰੂਕ ਕਰਨਾ ਜ਼ਰੂਰੀ ਹੈ । ਇਸ ਮੌਕੇ ਆਸ਼ੀਸ਼ ਵਿਜ, ਸੰਜੀਵ ਬੈਂਸ, ਨਿਤਿਨ ਮਹਾਜਨ ਲਾਡੀ, ਰਾਕੇਸ਼ ਬੱਬਲੀ, ਰਜਨੀ ਠਾਕੁਰ, ਵਿਕਾਸ ਕੁਮਾਰ ਸਹਿਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ ।
ਪਿਛਲੀ ਖ਼ਬਰ ਸਾਈਬਰ ਠੱਗੀ ਦਾ ਸ਼ਿਕਾਰ ਪੱਤਰਕਾਰ ਵਿਕਾਸ ਗੁਪਤਾ ਨੇ ਸਾਈਬਰ ਕ੍ਰਾਈਮ ਸੈੱਲ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਆਮ ਨਾਗਰਿਕਾਂ ਲਈ ਹੁਣ ਸਵੇਰੇ 6:30 ਵਜੇ ਖੁੱਲ੍ਹੇਗਾ ਜਲ੍ਹਿਆਂਵਾਲਾ ਬਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।