29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਦਾ ਬੀ.ਕਾਮ. ਸਮੈਸਟਰ-4 ਦਾ ਨਤੀਜਾ ਰਿਹਾ ਸ਼ਾਨਦਾਰ

ਪਠਾਨਕੋਟ, 28 ਸਤੰਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਬੀ. ਕਾਮ.

ਅਜੀਤ ਡੈਸਕ 29-09-2026
ਪਠਾਨਕੋਟ, 28 ਸਤੰਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਬੀ.ਕਾਮ. ਸਮੈਸਟਰ-4 ਦਾ ਨਤੀਜਾ ਐਲਾਨਿਆ ਗਿਆ । ਜਿਸ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ । ਕਾਲਜ ਪੱਧਰ ’ਤੇ ਸਲੋਨੀ ਨੇ 7.45 ਸੀ.ਜੀ.ਪੀ.ਏ. ਹਾਸਲ ਕਰਕੇ ਪਹਿਲਾ ਸਥਾਨ, ਯੁਵਿਕਾ ਨੇ 7.18 ਸੀ.ਜੀ.ਪੀ.ਏ. ਨਾਲ ਦੂਜਾ ਸਥਾਨ ਅਤੇ ਅੰਸ਼ਿਕਾ ਨੇ 7.00 ਸੀ.ਜੀ.ਪੀ.ਏ. ਨਾਲ ਤੀਜਾ ਸਥਾਨ ਹਾਸਲ ਕੀਤਾ । ਕਾਲਜ ਦੇ ਪ੍ਰਿੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਸ਼ਾਨਦਾਰ ਨਤੀਜੇ ਲਈ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਉਨ੍ਹਾਂ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਇਸ ਉਪਲੱਬਧੀ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੇ ਮਾਰਗ ਦਰਸ਼ਨ ਨੂੰ ਦਿੱਤਾ । ਇਸ ਮੌਕੇ ਪ੍ਰਿੰਸੀਪਲ ਨੇ ਕਾਮਰਸ ਵਿਭਾਗ ਦੀ ਨੇਹਾ ਦੱਤ, ਅੰਸ਼ੁਲ, ਰੂਪਜੋਤ ਕੌਰ, ਵਿੰਤਾ ਅਤੇ ਵੰਦਨਾ ਨੂੰ ਵੀ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ।
ਪਿਛਲੀ ਖ਼ਬਰ ਪਠਾਨਕੋਟ ਜ਼ਿਲ੍ਹੇ ਵਿਚ ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕੱਟਾਈ ’ਤੇ ਪਾਬੰਦੀ ਅਗਲੀ ਖ਼ਬਰ ਨਵ ਨਿਯੁਕਤ ਸਬ ਇੰਸਪੈਕਟਰ ਪਲਵਿੰਦਰ ਸਿੰਘ ਨੇ ਸੰਭਾਲਿਆ ਥਾਣਾ ਨਰੋਟ ਜੈਮਲ ਸਿੰਘ ਦਾ ਚਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।