30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸ਼ਹੀਦ ਭਗਤ ਸਿੰਘ ਦਾ ਜੀਵਨ ਨੌਜਵਾਨ ਵਰਗ ਲਈ ਪ੍ਰੇਰਨਾ ਸਰੋਤ-ਧੀਰਜ ਸੱਚਰ

ਘਰੋਟਾ, 29 ਸਤੰਬਰ (ਸੰਜੀਵ ਗੁਪਤਾ)-ਸ਼ਹੀਦ ਭਗਤ ਸਿੰਘ ਦਾ ਜੀਵਨ ਅੱਜ ਵੀ ਨੌਜਵਾਨ ਵਰਗ ਲਈ ਪ੍ਰੇਰਨਾ ਸਰੋਤ ਤੇ ਰੋਲ ਮਾਡਲ ਹੈ। ਉਨ੍ਹਾਂ ਦਾ ਤਿਆਗ, ਸੰਘਰਸ਼ ਤੇ ਦੇਸ਼ ਪ੍ਰਤੀ ਸਮਰਪਣ ਹਰੇਕ ਨੌਜਵਾਨ ਨੂੰ ਰਾਸ਼ਟਰ ਹਿੱਤ ’ਚ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ।

ਅਜੀਤ ਡੈਸਕ 30-09-2026
ਘਰੋਟਾ, 29 ਸਤੰਬਰ (ਸੰਜੀਵ ਗੁਪਤਾ)-ਸ਼ਹੀਦ ਭਗਤ ਸਿੰਘ ਦਾ ਜੀਵਨ ਅੱਜ ਵੀ ਨੌਜਵਾਨ ਵਰਗ ਲਈ ਪ੍ਰੇਰਨਾ ਸਰੋਤ ਤੇ ਰੋਲ ਮਾਡਲ ਹੈ। ਉਨ੍ਹਾਂ ਦਾ ਤਿਆਗ, ਸੰਘਰਸ਼ ਤੇ ਦੇਸ਼ ਪ੍ਰਤੀ ਸਮਰਪਣ ਹਰੇਕ ਨੌਜਵਾਨ ਨੂੰ ਰਾਸ਼ਟਰ ਹਿੱਤ ’ਚ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ। ਇਹ ਗੱਲ ਸਮਾਜ ਸੇਵੀ ਧੀਰਜ ਸੱਚਰ ਨੇ ਸ਼ਹੀਦ ਭਗਤ ਸਿੰਘ ਦੀ ਜੈਅੰਤੀ ’ਤੇ ਕਰਵਾਏ ਪ੍ਰੋਗਰਾਮ ਦੌਰਾਨ ਕਹੀ । ਧੀਰਜ ਸੱਚਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਛੋਟੀ ਉਮਰ ਵਿਚ ਹੀ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਸੀ । ਉਨ੍ਹਾਂ ਅੰਦਰ ਦੇਸ਼ ਨੂੰ ਆਜ਼ਾਦ ਕਰਵਾਉਣ ਦਾ ਜਜ਼ਬਾ, ਬੇਇਨਸਾਫ਼ੀ ਵਿਰੁੱਧ ਆਵਾਜ਼ ਉਠਾਉਣ ਦਾ ਸਾਹਸ ਤੇ ਸਮਾਜ ਵਿਚ ਬਦਲਾਅ ਲਿਆਉਣ ਦੀ ਦ੍ਰਿੜ ਇੱਛਾ ਸ਼ਕਤੀ ਸੀ । ਉਨ੍ਹਾਂ ਦਾ ਜੀਵਨ ਸਾਨੂੰ ਸਿਖਾਉਂਦਾ ਹੈ ਕਿ ਕਿਸੇ ਵੀ ਮੰਜ਼ਿਲ ਨੂੰ ਹਾਸਲ ਕਰਨ ਲਈ ਦ੍ਰਿੜ ਸੰਕਲਪ, ਸਾਹਸ ਤੇ ਸਮਰਪਣ ਬੇਹੱਦ ਜ਼ਰੂਰੀ ਹਨ । ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨ ਵਰਗ ਨੂੰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਤੇ ਆਦਰਸ਼ਾਂ ਨੂੰ ਆਪਣੇ ਜੀਵਨ ’ਚ ਅਪਣਾਉਣਾ ਚਾਹੀਦਾ ਹੈ । ਭਗਤ ਸਿੰਘ ਦਾ ਸੁਪਨਾ ਇਕ ਅਜਿਹੇ ਸਮਾਜ ਦੀ ਸਿਰਜਣਾ ਕਰਨਾ ਸੀ । ਜਿੱਥੇ ਬਰਾਬਰੀ, ਨਿਆਂ ਅਤੇ ਆਪਸੀ ਸਦਭਾਵਨਾ ਨੂੰ ਪਹਿਲ ਦਿੱਤੀ ਜਾਵੇ।
ਪਿਛਲੀ ਖ਼ਬਰ ਐਮ.ਸੀ.ਐਸ. ਦੀਆਂ ਖੋ-ਖੋ ਟੀਮਾਂ ਨੇ ਦੋਹਰਾ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਖੱਬੀਆਂ ਪਾਰਟੀਆਂ ਵਲੋਂ 1 ਅਕਤੂਬਰ ਨੂੰ ਫੂਕੇ ਜਾਣਗੇ ਮੁੱਖ ਚੋਣ ਕਮਿਸ਼ਨਰ ਦੇ ਪੁਤਲੇ-ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।