01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਖ਼ਾਲਸਾ ਕਾਲਜ ਗੁਰਦਾਸਨੰਗਲ ਦੀ ਭੰਗੜਾ ਟੀਮ ਯੂਨੀਵਰਸਿਟੀ ਦੇ ਜ਼ੋਨਲ ਯੁਵਕ ਮੇਲੇ ’ਚੋਂ ਪਹਿਲੇ ਸਥਾਨ ’ਤੇ ਰਹੀ

ਧਾਰੀਵਾਲ, 30 ਸਤੰਬਰ (ਸਵਰਨ ਸਿੰਘ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੁਖਮਿੰਦਰ ਸਿੰਘ ਵਿੱਦਿਆ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦੀ ਦੇਖ-ਰੇਖ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਦੀ ਭੰਗੜਾ ਟੀਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏੇ ਜ਼ੋਨਲ ਯੁਵਕ ਮੇਲੇ ’ਚੋਂ ਜੇਤੂ ਰਹੀ ਰਹੀ।

ਅਜੀਤ ਡੈਸਕ 01-10-2026
ਧਾਰੀਵਾਲ, 30 ਸਤੰਬਰ (ਸਵਰਨ ਸਿੰਘ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੁਖਮਿੰਦਰ ਸਿੰਘ ਵਿੱਦਿਆ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਪ੍ਰਿੰਸੀਪਲ ਡਾ.ਗੁਰਜੀਤ ਸਿੰਘ ਦੀ ਦੇਖ-ਰੇਖ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਦੀ ਭੰਗੜਾ ਟੀਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏੇ ਜ਼ੋਨਲ ਯੁਵਕ ਮੇਲੇ ’ਚੋਂ ਜੇਤੂ ਰਹੀ ਰਹੀ। ਕਾਲਜ ਦੀ ਭੰਗੜਾ ਟੀਮ ਦਾ ਵਿਦਿਆਰਥੀ ਹਰਮਨਪ੍ਰੀਤ ਸਿੰਘ ਲਗਾਤਾਰ ਤੀਸਰੀ ਵਾਰ ਬੈਸਟ ਪਰਫਾਰਮਰ ਚੁਣਿਆ ਗਿਆ। ਭੰਗੜੇ ਤੋਂ ਇਲਾਵਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਗਜ਼ਲ ਗਾਇਨ ਮੁਕਾਬਲੇ ’ਚੋਂ ਦੂਸਰਾ ਤੇ ਲੋਕ ਗੀਤ ਤੇ ਮਿਊਜ਼ਿਕ ਇੰਸਟਰੂਮੈਂਟ ਵਿਚੋਂ ਤੀਸਰਾ ਸਥਾਨ, ਕੋਲਾਜ ਮੇਕਿੰਗ ਮੁਕਾਬਲਿਆਂ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ.ਗੁਰਜੀਤ ਸਿੰਘ ਨੇ ਭੰਗੜਾ ਟੀਮ ਤੇ ਹੋਰ ਜੇਤੂ ਰਹੇ ਵਿਦਿਆਰਥੀਆਂ ਦਾ ਕਾਲਜ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਤੇ ਉਨ੍ਹਾਂ ਦੀ ਜਿੱਤ ’ਤੇ ਵਧਾਈ ਵੀ ਦਿੱਤੀ। ਪ੍ਰਿੰਸੀਪਲ ਨੇ ਸੱਭਿਆਚਾਰਕ ਗਤੀਵਿਧੀਆਂ ਦੇ ਇੰਚਾਰਜ ਡਾ. ਆਤਮਾ ਸਿੰਘ, ਪ੍ਰੋ. ਹਰਜੀਤ ਕੌਰ ਅਤੇ ਮਿਊਜ਼ਿਕ ਵਿਭਾਗ ਦੇ ਪ੍ਰੋ. ਕਰਨਵੀਰ ਸਿੰਘ ਨੂੰ ਉਨ੍ਹਾਂ ਦੇ ਵਿਦਿਆਰਥੀਆਂ ਦੀਆਂ ਕਾਲਜ ਲਈ ਕੀਤੀਆਂ ਵਿਸ਼ੇਸ਼ ਪ੍ਰਾਪਤੀਆਂ ਲਈ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੰਤਰ ਜ਼ੋਨਲ ਤੇ ਅੰਤਰ ਵਰਸਿਟੀ ਮੁਕਾਬਲੇ ਜਿੱਤ ਕੇ ਕਾਲਜ ਦਾ ਨਾਂਅ ਰੌਸ਼ਨ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ ।
ਪਿਛਲੀ ਖ਼ਬਰ ਕਿਸਾਨ ਹਰਾ ਝੋਨਾ ਨਾ ਵਢਾਉਣ : ਪ੍ਰਧਾਨ ਜੌਲੀ ਕਿਹਾ, 17 ਫ਼ੀਸਦੀ ਝੋਨੇ ਦੀ ਫਸਲ ਪੁੂਰੇ ਭਾਅ ’ਤੇ ਖਰੀਦੀ ਜਾਵੇਗੀ ਅਗਲੀ ਖ਼ਬਰ ਸੁਨੀਲ ਕੁਮਾਰ 2 ਏਸ਼ਿਆਈ ਖੇਡਾਂ ’ਚ ਤਗਮੇ ਜਿੱਤਣ ਵਾਲਾ ਪਹਿਲਾ ਭਾਰਤੀ ਗ੍ਰੀਕੋ-ਰੋਮਨ ਪਹਿਲਵਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।