02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਘੁਮਾਣ ਵਲੋਂ ਸੁਖਬੀਰ ਨਾਲ ਮੁਲਾਕਾਤ

ਬਟਾਲਾ, 1 ਅਕਤੂਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਵਲੋਂ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀ। ਇਸ ਮੌਕੇ ਸ: ਘੁਮਾਣ ਨੇ ਪਾਰਟੀ ਪ੍ਰਧਾਨ ਸ: ਬਾਦਲ ਦਾ ਹਾਲ-ਚਾਲ ਜਾਣਿਆ ਤੇ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ।

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਦੇ ਰਾਜਨਬੀਰ ਸਿੰਘ ਘੁਮਾਣ ਤੇ ਹੋਰ। ਅਜੀਤ ਤਸਵੀਰ 02-10-2026
ਬਟਾਲਾ, 1 ਅਕਤੂਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਵਲੋਂ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀ। ਇਸ ਮੌਕੇ ਸ: ਘੁਮਾਣ ਨੇ ਪਾਰਟੀ ਪ੍ਰਧਾਨ ਸ: ਬਾਦਲ ਦਾ ਹਾਲ-ਚਾਲ ਜਾਣਿਆ ਤੇ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਵਲੋਂ ਚਲਾਈ ਜਾ ਰਹੀ ‘ਪੰਜਾਬ ਬਚਾਓ’ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ ਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ। ਸ: ਸੁਖਬੀਰ ਸਿੰਘ ਬਾਦਲ ਨੇ ਸ: ਰਾਜਨਬੀਰ ਸਿੰਘ ਘੁਮਾਣ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਰਟੀ ਦੇ ਅਸਲੀ ਮਜ਼ਬੂਤ ਥੰਮ੍ਹ ਉਸ ਦੇ ਮਿਹਨਤੀ ਵਰਕਰ ਹੀ ਹਨ। ਰਾਜਨਬੀਰ ਸਿੰਘ ਘੁਮਾਣ ਨੇ ਕਿਹਾ ਕਿ ਸ: ਬਾਦਲ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸਬੰਧੀ ਮਾਰਗ ਦਰਸ਼ਨ ਲਿਆ। ਇਸ ਮੌਕੇ ਗੁਰਪ੍ਰੀਤ ਸਿੰਘ ਭੋਮਾ ਕੌਮੀ ਜਨਰਲ ਸਕੱਤਰ ਯੂਥ ਅਕਾਲੀ ਦਲ ਵੀ ਉਨ੍ਹਾਂ ਦੇ ਨਾਲ ਸਨ ।
ਪਿਛਲੀ ਖ਼ਬਰ ਸਾਂਝੀ ਤਾਲਮੇਲ ਕਮੇਟੀ ਵਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਸੰਗਰੂਰ ਵਿਖੇ ਧਰਨਾ 10 ਨੂੰ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਈਕੋ ਕਲੱਬ ਵਲੋਂ ਬੇਕਾਰ ਵਸਤੂਆਂ ਦੀ ਰਚਨਾਤਮਿਕ ਵਰਤੋਂ ’ਤੇ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।