02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਤਾਰਾਗੜ੍ਹ ਪੰਚਾਇਤ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤਾਰਾਗੜ੍ਹ ਦਾ ਦੌਰਾ

ਤਾਰਾਗੜ੍ਹ, 1 ਅਕਤੂਬਰ (ਸੋਹਨ ਲਾਲ)-ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤਾਰਾਗੜ੍ਹ ਦੀ ਸਰਪੰਚ ਰੋਜ਼ੀ ਸੈਣੀ ਨੇ ਆਪਣੇ ਪੰਚਾਇਤ ਮੈਂਬਰਾਂ ਨਾਲ ਸਕੂਲ ਦਾ ਦੌਰਾ ਕੀਤਾ । ਦੌਰੇ ਦੌਰਾਨ ਉਨ੍ਹਾਂ ਸਕੂਲ ਸਟਾਫ ਤੇ ਸੈਂਟਰ ਹੈੱਡ ਟੀਚਰ ਨਾਲ ਸਕੂਲ ਬਾਰੇ ਵਿਚਾਰ ਚਰਚਾ ਕੀਤੀ ।

ਅਜੀਤ ਡੈਸਕ 02-10-2026
ਤਾਰਾਗੜ੍ਹ, 1 ਅਕਤੂਬਰ (ਸੋਹਨ ਲਾਲ)-ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤਾਰਾਗੜ੍ਹ ਦੀ ਸਰਪੰਚ ਰੋਜ਼ੀ ਸੈਣੀ ਨੇ ਆਪਣੇ ਪੰਚਾਇਤ ਮੈਂਬਰਾਂ ਨਾਲ ਸਕੂਲ ਦਾ ਦੌਰਾ ਕੀਤਾ । ਦੌਰੇ ਦੌਰਾਨ ਉਨ੍ਹਾਂ ਸਕੂਲ ਸਟਾਫ ਤੇ ਸੈਂਟਰ ਹੈੱਡ ਟੀਚਰ ਨਾਲ ਸਕੂਲ ਬਾਰੇ ਵਿਚਾਰ ਚਰਚਾ ਕੀਤੀ । ਇਸ ਮੌਕੇ ਸੈਂਟਰ ਹੈੱਡ ਟੀਚਰ ਸਰਬਜੀਤ ਨੇ ਸਰਪੰਚ ਰੋਜ਼ੀ ਸੈਣੀ ਨੂੰ ਸਕੂਲ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਸਰਪੰਚ ਨੂੰ ਸਕੂਲ ਦੇ ਆਲੇ ਦੁਆਲੇ ਸਫਾਈ ਕਰਵਾਉਣ ਲਈ ਅਪੀਲ ਕੀਤੀ । ਸਰਪੰਚ ਨੇ ਸੈਂਟਰ ਹੈੱਡ ਟੀਚਰ ਸਰਬਜੀਤ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਸਕੂਲ ਦੇ ਆਲੇ ਦੁਆਲੇ ਚੰਗੀ ਤਰ੍ਹਾਂ ਸਾਫ-ਸਫਾਈ ਕਰਵਾ ਦਿੱਤੀ ਜਾਵੇਗੀ । ਇਸ ਮੌਕੇ ਸਰਪੰਚ ਰੋਜ਼ੀ ਸੈਣੀ ਨੇ ਸਕੂਲ ਸਟਾਫ ਅਤੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਤੇ ਵਿਦਿਆਰਥੀਆਂ ਨੂੰ ਪੂਰੀ ਮਿਹਨਤ ਨਾਲ ਪੜ੍ਹਾਈ ਕਰਨ ਦੀ ਨਸੀਹਤ ਵੀ ਕੀਤੀ । ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਆਪਣੇ ਮਾਤਾ-ਪਿਤਾ ਤੇ ਟੀਚਰਾਂ ਦਾ ਪੂਰਾ ਮਾਣ ਸਤਿਕਾਰ ਕਰਨਾ ਹੈ । ਉਨ੍ਹਾਂ ਕਿਹਾ ਕਿ ਜੋ ਵਿਦਿਆਰਥੀ ਆਪਣੇ ਮਾਤਾ-ਪਿਤਾ ਤੇ ਟੀਚਰਾਂ ਦਾ ਪੂਰਾ ਮਾਣ ਸਤਿਕਾਰ ਕਰਦਾ ਹੈ, ਉਹ ਆਪਣੀ ਜ਼ਿੰਦਗੀ ਵਿਚ ਬਹੁਤ ਵੱਡੀ ਪਦਵੀ ਪ੍ਰਾਪਤ ਕਰਦਾ ਹੈ । ਇਸ ਮੌਕੇ ਉਨ੍ਹਾਂ ਨਾਲ ਪੰਚਾਇਤ ਮੈਂਬਰ ਰਿਤੂ ਸੈਣੀ ਅਤੇ ਬੰਦਨਾ ਠਾਕੁਰ ਵੀ ਮੌਜੂਦ ਸਨ ।
ਪਿਛਲੀ ਖ਼ਬਰ ਕਲਗੀਧਰ ਇੰਟਰਨੈਸ਼ਨਲ ਸਕੂਲ ਵਿਖੇ ਸਹੋਦਿਆ ਟੀਚਰਜ਼ ਐਵਾਰਡ ਸੈਰੇਮਨੀ ਸਮਾਗਮ ਕਰਵਾਇਆ ਅਗਲੀ ਖ਼ਬਰ ਡਿਪੂ ਹੋਲਡਰਾਂ ਦੀਆਂ ਮੰਗਾਂ ਨੂੰ ਲੈ ਕੇ ਧਰਨਾ 5 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।