02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸਕੂਲ ਦੇ ਅਧਿਆਪਕ ਨੂੰ ਮਿਲਿਆ ਬੈਸਟ ਟੀਚਰ ਐਵਾਰਡ

ਕਲਾਨੌਰ, 1 ਅਕਤੂਬਰ (ਪੁਰੇਵਾਲ)-ਸਥਾਨਕ ਕਸਬੇ ’ਚ ਸਾਹਿਬਜਾਦਾ ਜੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ਦੇ ਚੇਅਰਮੈਨ ਅਜੀਤ ਸਿੰਘ ਮੱਲ੍ਹੀ, ਸੁਖਜੀਤ ਕੌਰ ਮੱਲ੍ਹੀ ਦੀ ਰਹਿਨੁਮਾਈ ਹੇਠ ਦਿਨ ਦੁਗਣੀ ਰਾਤ ਚੁਗਣੀ ਤਰੱਕੀ ਕਰ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਪ੍ਰਿੰਸੀਪਲ ਡਾ.

ਅਜੀਤ ਡੈਸਕ 02-10-2026
ਕਲਾਨੌਰ, 1 ਅਕਤੂਬਰ (ਪੁਰੇਵਾਲ)-ਸਥਾਨਕ ਕਸਬੇ ’ਚ ਸਾਹਿਬਜਾਦਾ ਜੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ਦੇ ਚੇਅਰਮੈਨ ਅਜੀਤ ਸਿੰਘ ਮੱਲ੍ਹੀ, ਸੁਖਜੀਤ ਕੌਰ ਮੱਲ੍ਹੀ ਦੀ ਰਹਿਨੁਮਾਈ ਹੇਠ ਦਿਨ ਦੁਗਣੀ ਰਾਤ ਚੁਗਣੀ ਤਰੱਕੀ ਕਰ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਸਕੂਲ ਦੇ ਅਧਿਆਪਕ ਨੂੰ ਸਹੋਦਯਾ ਗਰੁੱਪ, ਜ਼ਿਲ੍ਹਾ ਗੁਰਦਾਸਪੁਰ ਦੇ ਜ਼ਿਲ੍ਹਾ ਪੱਧਰੀ ਸਮਾਗਮ ’ਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਬੈਸਟ ਟੀਚਰ ਦਾ ਐਵਾਰਡ ਮਿਲਣ ’ਤੇ ਕੀਤਾ। ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਗੁਰਦਾਸਪੁਰ ਸਹੋਦਯਾ ਗਰੁੱਪ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸੀ.ਬੀ.ਐੱਸ.ਈ. ਸਕੂਲਾਂ ਤੋਂ ਅਧਿਆਪਕਾਂ ਲਈ ਐਵਾਰਡ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ, ਜਿਸ ’ਚ ਕਾਫੀ ਸਕੂਲਾਂ ਦੇ ਨਾਲ-ਨਾਲ ਸਾਹਿਬਜਾਦਾ ਜੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ਵਲੋਂ ਵੀ ਅਪਲਾਈ ਕੀਤਾ ਗਿਆ ਸੀ, ਜਿਸ ਅਧੀਨ ਸਾਹਿਬਜਾਦਾ ਜੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ਦੇ ਮੈਥ ਵਿਭਾਗ ਦੇ ਅਧਿਆਪਕ ਮੈਡਮ ਅੰਜਨਾ ਦੇਵੀ ਦਾ ਨਾਂਅ ਭੇਜਿਆ ਗਿਆ ਸੀ। ਅੰਜਨਾ ਦੇਵੀ ਦੇ ਵਿੱਦਿਆ ਦੇ ਖੇਤਰ ’ਚ ਹੁਨਰ ਤੇ ਮੁਹਾਰਤ ਸਦਕਾ ਇਨ੍ਹਾਂ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ਼੍ਰੀ ਅਦਿੱਤਿਆ ਉੱਪਲ ਵਲੋਂ ਡਾ. ਰਾਧਾ ਕ੍ਰਿਸ਼ਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਚੇਅਰਮੈਨ ਅਜੀਤ ਸਿੰਘ ਮੱਲ੍ਹੀ ਵਲੋਂ ਅਧਿਆਪਕ ਅੰਜਨਾ ਦੇਵੀ ਨੂੰ ਵਧਾਈ ਦਿੱਤੀ ਤੇ ਨਾਲ ਹੀ ਗੁਰਦਾਸਪੁਰ ਸਹੋਦਯਾ ਗਰੁੱਪ ਦਾ ਧੰਨਵਾਦ ਵੀ ਕੀਤਾ। ਚੇਅਰਮੈਨ ਮੱਲ੍ਹੀ ਨੇ ਆਖਿਆ ਕਿ ਸਾਹਿਬਜਾਦਾ ਜੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ਹਮੇਸ਼ਾ ਹੀ ਅਧਿਆਪਕਾਂ ਤੇ ਵਿਦਿਆਰਥੀਆ ਦੇ ਵਿਕਾਸ ਅਤੇ ਵਾਧੇ ਲਈ ਇਸ ਤਰ੍ਹਾਂ ਦੇ ਕੰਮ ਕਰਵਾਉਂਦਾ ਆਇਆ ਹੈ ਅਤੇ ਭਵਿੱਖ ਵਿਚ ਇਸ ਤਰ੍ਹਾਂ ਦੇ ਕੰਮ ਕਰਦਾ ਰਹੇਗਾ, ਜਿਸ ਨਾਲ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਪੁਨਰ ਵਿਕਾਸ ਹੋ ਸਕੇੇ ।
ਪਿਛਲੀ ਖ਼ਬਰ ਫਤਹਿਗੜ੍ਹ ਚੂੜੀਆਂ ’ਚ ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ਕਰਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਨਾਅਰੇਬਾਜ਼ੀ ਅਗਲੀ ਖ਼ਬਰ ਦਰਿਆ ਰਾਵੀ ’ਤੇ ਦਹਾਕਿਆਂ ਤੋਂ ਪੱਕਾ ਪੁਲ ਬਣਾਉਣ ਦੀ ਲਟਕ ਰਹੀ ਮੰਗ ਨੂੰ ਲੈ ਕੇ ਲੋਕਾਂ ’ਚ ਭਾਰੀ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।