ਨਰੋਟ ਜੈਮਲ ਸਿੰਘ ਵਿਖੇ ਗਾਂਧੀ ਜੈਅੰਤੀ ਮਨਾਈ
ਨਰੋਟ ਜੈਮਲ ਸਿੰਘ, 2 ਅਕਤੂਬਰ (ਸ਼ਸ਼ੀ ਕੁਮਾਰ)-ਨਰੋਟ ਜੈਮਲ ਸਿੰਘ ਵਿਖੇ ਕਾਂਗਰਸ ਪਾਰਟੀ ਵਲੋਂ ਨੌਜਵਾਨ ਆਗੂ ਪੰਕਜ ਰਾਏ ਦੀ ਦੇਖ-ਰੇਖ ਹੇਠ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਜੈਅੰਤੀ ਮਨਾਈ ਗਈ । ਇਸ ਮੌਕੇ ਹਾਜ਼ਰ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਵਲੋਂ ਦੇਸ਼ ਦੀ ਆਜ਼ਾਦੀ ਤੇ ਸਮਾਜ ਵਿਚ ਸ਼ਾਂਤੀ, ਅਹਿੰਸਾ ਤੇ ਭਾਈਚਾਰੇ ਲਈ ਦਿੱਤੇ ਯੋਗਦਾਨ ਨੂੰ ਯਾਦ ਕੀਤਾ ।
ਅਜੀਤ ਡੈਸਕ
03-10-2026